Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੱਤਕਾ ਖੇਡ ਨੈਸ਼ਨਲ ਯੂਨੀਵਰਸਿਟੀ ਖੇਡ ਕੈਲੰਡਰ ਵਿਚ ਸ਼ਾਮਲ ਹੋਈ-ਢੀਂਡਸਾ

ਕੌਮਾਂਤਰੀ ਪੱਧਰ 'ਤੇ ਗੱਤਕੇ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿਸ਼ਟੀ ਪੱਤਰ ਤਿਆਰ

Web Admin

Web Admin

5 Dariya News

ਪਟਿਆਲਾ , 25 Mar 2015

Last updated on: Mar 25, 2015, 00:00 IST

ਵਿਸਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਐਸੋਸੀÂਸ਼ਨ ਆਫ਼ ਇੰਡੀਅਨ ਯੁਨੀਵਰਸਿਟੀ ਸਪੋਰਟਸ ਬੋਰਡ ਨੇ ਚਾਲੂ ਅਕਾਦਮਿਕ ਵਰੇ ਤੋਂ ਗੱਤਕਾ ਖੇਡ ਨੂੰ ਨੈਸ਼ਨਲ ਯੂਨੀਵਰਸਿਟੀ ਖੇਡ ਕੈਲੰਡਰ ਵਿਚ ਸ਼ਾਮਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਨੇ ਗੱਤਕਾ ਨੂੰ ਕੌਮਾਂਤਰੀ ਪੱਧਰ 'ਤੇ ਪੜਾਅਵਾਰ ਤਰੀਕੇ ਨਾਲ ਪ੍ਰਫੁੱਲਿਤ ਕਰਨ ਲਈ ਅਗਲੇ 20 ਸਾਲਾਂ ਦਾ ਦ੍ਰਿਸ਼ਟੀ ਪੱਤਰ (ਵਿਜ਼ਨ ਡਾਕੂਮੈਂਟ) ਵੀ ਤਿਆਰ ਕੀਤਾ ਹੈ।ਇਹ ਪ੍ਰਗਟਾਵਾ ਊਨਾਂ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਈ ਤੀਜੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਦੀ ਹਾਜਰੀ ਵਿਚ ਮੁੱਖ ਮਹਿਮਾਨ ਵੱਜੋਂ ਗੱਤਕਾ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਅੰਤਰ-ਵਰਸਿਟੀ ਟੂਰਨਾਂਮੈਂਟ ਵਿੱਚ ਵੱਖ-ਵੱਖ ਰਾਜਾਂ ਦੀਆਂ 17 ਯੂਨੀਵਰਸਿਟੀਆਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਇਸ ਵਿਰਾਸਤੀ ਖੇਡ ਨੂੰ ਪੂਰਾ ਮਾਣ-ਸਤਿਕਾਰ ਦਿੰਦਿਆਂ ਰਾਜ ਸਰਕਾਰ ਦੀ ਖੇਡ ਨੀਤੀ ਅਨੁਸਾਰ ਬਣਾਈ ਗ੍ਰੇਡੇਸ਼ਨ ਸੂਚੀ ਵਿਚ ਸ਼ਾਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ ਨੇ ਵੀ ਗੱਤਕੇ ਨੂੰ ਮਾਨਤਾ ਦੇ ਕੇ ਇਸ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਗੱਤਕਾ ਸਿਖਲਾਈ ਅਕੈਡਮੀ ਨੂੰ ਐਫ਼ੀਲੀਏਟ ਕਰ ਲਿਆ ਹੈ।

ਅਕਾਲੀ ਨੇਤਾ ਢੀਂਡਸਾ ਨੇ ਕਿਹਾ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਵੱਲੋਂ ਗੱਤਕਾ ਖੇਡ ਨੂੰ ਪਹਿਲਾਂ ਹੀ ਰਾਸ਼ਟਰੀ ਸਕੂਲ ਖੇਡਾਂ ਵਿਚ ਸ਼ਾਮਲ ਕਰ ਲਿਆ ਗਿਆ ਹੈ। ਉਨ੍ਹਾਂ ਨੇ ਗੱਤਕਾ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਖੇਡ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਮਾਨਤਾ ਦਿਵਾਉਣ ਲਈ ਨਿੱਜੀ ਤੌਰ 'ਤੇ ਯਤਨ ਕਰਨਗੇ।ਇਸ ਮੌਕੇ ਬੋਲਦਿਆਂ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਨੇ ਕਿਹਾ ਕਿ ਗੱਤਕੇ ਦੀ ਖੇਡ ਜਿੱਥੇ ਨੌਜਵਾਨਾਂ ਨੂੰ ਸ਼ਰੀਰਕ ਤੌਰ 'ਤੇ ਚੁਸਤ-ਦਰੁਸਤ ਰੱਖਦੀ ਹੈ ਉਥੇ ਹੀ ਇਹ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਅਨੁਸਾਸ਼ਨ ਵਿਚ ਰਹਿਣ ਦੀ ਜੀਵਨ-ਜਾਚ ਵੀ ਸਿਖਾਉਂਦੀ ਹੈ। ਉਨ੍ਹਾਂ ਇਸ ਖੇਡ ਨੂੰ ਪ੍ਰਫੁੱਲਿਤ ਕਰਨ ਵਿਚ ਗੱਤਕਾ ਫ਼ੈਡਰੇਸ਼ਨ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਤਾਂ ਜੋ ਇਸ ਖੇਡ ਨੂੰ ਵਿਦੇਸ਼ਾਂ ਵਿਚ ਵੀ ਹਰਮਨਪਿਆਰੀ ਬਣਾਕੇ ਓਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਇਆ ਜਾ ਸਕੇ।ਇਸ ਮੌਕੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਗੱਤਕਾ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕਰਦਿਆਂ ਕਿਹਾ ਕਿ ਹੁਣ ਤੱਕ ਵੱਖ-ਵੱਖ ਪੱਧਰ 'ਤੇ 52 ਸਿਖਲਾਈ ਕੈਂਪ ਅਤੇ 58 ਗੱਤਕਾ ਟੂਰਨਾਮੈਂਟਾਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਵੱਲੋਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ ਜਿਸ ਨਾਲ ਨਵੀਂ ਪੀੜੀ ਨੂੰ ਇਸ ਵਿਰਾਸਤੀ ਖੇਡ ਨਾਲ ਜੋੜਦੇ ਹੋਏ ਇਸ ਗੱਤਕੇ ਨੂੰ ਪ੍ਰਫੁਲਿਤ ਕਰਨ ਲਈ ਉਪਰਾਲੇ ਆਰੰਭੇ ਗਏ ਹਨ।  

ਆਪਣੇ ਸੰਬੋਧਨ ਦੌਰਾਨ ਢੀਂਡਸਾ, ਡਾ: ਜਸਪਾਲ ਸਿੰਘ ਅਤੇ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਖੇਡ ਨੂੰ ਗ੍ਰੇਡੇਸ਼ਨ ਸੂਚੀ ਵਿਚ ਸ਼ਾਮਲ ਕਰਨ ਲਈ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵਿਸੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਗੱਤਕਾ ਖਿਡਾਰੀਆਂ ਦੇ ਸੁਪਨਿਆਂ ਨੂੰ ਬੂਰ ਪਵੇਗਾ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਖੇਡ ਨਿਰਦੇਸ਼ਕ ਡਾ: ਰਾਜ ਕੁਮਾਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਯੂਨੀਵਰਸਿਟੀ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਨੇ ਮਾਕਾ ਟਰਾਫੀ ਛੇਵੀਂ ਵਾਰ ਜਿੱਤੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਹਰਜੀਤ ਸਿੰਘ ਗਰੇਵਾਲ, ਯੂਨੀਵਰਸਿਟੀ ਵਿੱਤ ਅਫਸਰ ਡਾ: ਬਲਜੀਤ ਸਿੰਘ, ਪੰਜਾਬ ਗੱਤਕਾ ਐਸੋਸੀਏਸ਼ਨ ਦੇ ਸਰਪ੍ਰਸਤ ਗਿਆਨੀ ਰਣਜੀਤ ਸਿੰਘ, ਜਿਲਾ ਗੱਤਕਾ ਐਸੋਸੀਏਸ਼ਨ ਪਟਿਆਲਾ ਦੇ ਚੇਅਰਮੈਨ ਜੱਸਾ ਸਿੰਘ ਸੰਧੂ, ਸਰਬੱਤ ਦਾ ਭਲਾ ਸੰਸਥਾ ਦੇ ਜਨਰਲ ਸਕੱਤਰ ਗਗਨਦੀਪ ਸਿੰਘ, ਡਿਪਟੀ ਡਾਇਰੈਕਟਰ ਡਾ. ਗੁਰਦੀਪ ਕੌਰ, ਸਹਾਇਕ ਨਿਰਦੇਸ਼ਕਾ ਸ਼੍ਰੀਮਤੀ ਮਹਿੰਦਰਪਾਲ ਕੌਰ, ਡਾ. ਜਸਬੀਰ ਸਿੰਘ, ਡਾ. ਦਲਬੀਰ ਸਿੰਘ ਰੰਧਾਵਾ, ਦਲ ਸਿੰਘ ਬਰਾੜ, ਮਿੱਤਰਪਾਲ ਸਿੰਘ ਸਿੱਧੂ, ਅਵਤਾਰ ਸਿੰਘ, ਪ੍ਰਿੰਸਇੰਦਰ ਸਿੰਘ, ਜਸਵੰਤ ਸਿੰਘ, ਪਰਮਜੀਤ ਸ਼ਰਮਾ, ਤੇਜਿੰਦਰਜੀਤ ਕੌਰ, ਸਵਰਨਜੀਤ ਕੌਰ, ਮਿਸ ਰਚਨਾ ਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

ਅੱਜ ਦੇ ਨਤੀਜੇ : ਪੁਰਸ਼ਾਂ ਦੇ ਵਿਅਕਤੀਗਤ ਸਿੰਗਲ ਸੋਟੀ ਮੁਕਾਬਲਿਆਂ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਿਮਰਨਜੀਤ ਸਿੰਘ ਨੇ 49 ਅੰਕਾਂ ਨਾਲ ਸੋਨ ਤਗਮਾ, ਪੰਜਾਬੀ ਯੂਨੀਵਰਸਿਟੀ ਦੇ ਗੁਰਪ੍ਰੀਤ ਸਿੰਘ ਨੇ 41 ਅੰਕਾਂ ਨਾਲ ਚਾਂਦੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਜਸਵੀਰ ਸਿੰਘ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਿਸ਼ਵ ਸਿੱਖ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਸਮਰਪਾਲ ਸਿੰਘ ਨੇ ਕ੍ਰਮਵਾਰ 34 ਅਤੇ 23 ਅੰਕ ਪ੍ਰਾਪਤ ਕਰਕੇ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ।

ਮਹਿਲਾਵਾਂ ਦੇ ਸਿੰਗਲ ਸੋਟੀ ਟੀਮ ਮੁਕਾਬਲਿਆਂ ਵਿਚ ਸਰਬਜੀਤ ਕੌਰ, ਮਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ 'ਤੇ ਅਧਾਰਿਤ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੇ ਪਹਿਲਾ ਸਥਾਨ ਜਦੋਂਕਿ ਮਨਪ੍ਰੀਤ ਕੌਰ, ਜਸਮੀਤ ਕੌਰ ਅਤੇ ਮਨਪ੍ਰੀਤ ਕੌਰ 'ਤੇ ਅਧਾਰਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ ਦੂਜਾ ਅਤੇ ਸਿਮਰਤ ਕੌਰ, ਕਵਿਤਾ ਅਤੇ ਨਵਪ੍ਰੀਤ ਕੌਰ 'ਤੇ ਅਧਾਰਿਤ ਪੰਜਾਬ ਯੂਨੀਵਰਸਿਟੀ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਿਅਕਤੀਗਤ ਸਿੰਗਲ ਸੋਟੀ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਦੀ ਜਸਪ੍ਰੀਤ ਕੌਰ ਨੇ 40.5 ਅੰਕਾਂ ਨਾਲ ਸੋਨ ਤਗਮਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਨਪ੍ਰੀਤ ਕੌਰ ਨੇ 23 ਅੰਕਾਂ ਨਾਲ ਚਾਂਦੀ, ਪੰਜਾਬ ਯੂਨੀਵਰਸਿਟੀ ਦੀ ਕਵਿਤਾ ਨੇ 34.5 ਅੰਕਾਂ ਨਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਿਸ਼ਵ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੀ ਨਵਨੀਤ ਕੌਰ ਨੇ ਕਾਂਸੀ ਦੇ ਤਗਮੇ ਜਿੱਤੇ।

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD