Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਮਿੱਡ –ਡੇ-ਮੀਲ ਸਕੀਮ ਅਧੀਨ 59 ਹਜ਼ਾਰ 500 ਦੇ ਕਰੀਬ ਸਕੂਲੀ ਬੱਚਿਆਂ ਨੂੰ ਕਰਵਾਇਆ ਜਾਂਦਾ ਹੈ ਦੁਪਹਿਰ ਦਾ ਖਾਣਾ ਉਪਲੱਬਧ: ਵਰੁਣ ਰੂਜ਼ਮ

ਡਿਪਟੀ ਕਮਿਸ਼੍ਰਨਰ ਵੱਲੋਂ ਸ਼ਕਤੀ ਰਸੋਈ ਮੁੰਬਈ (ਸਾਖਾ ਮੁਹਾਲੀ ) ਵੱਲੋਂ ਮਿੱਡ-ਡੇ-ਮੀਲ ਸਕੀਮ ਅਧੀਨ ਤਿਆਰ ਕੀਤੇ ਜਾ ਰਹੇ ਖਾਣੇ ਦਾ ਲਿਆ ਜਾਇਜਾ ਐਸ .ਏ.ਐਸ.ਨਗਰ

ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਸੱਤਰੀ ਸ਼ਕਤੀ ਮੁੰਬਈ (ਸਾਖਾ ਮੁਹਾਲੀ) ਇੰਡਸਟਰੀਅਲ ਏਰੀਆ ਫੇਜ਼-9 ਵਿਖੇ ਮਿੱਡ-ਡੇ-ਸਕੀਮ ਅਧੀਨ ਸਕੂਲੀ ਬੱਚਿਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦਾ ਜਾਇਜਾ ਲੈਂਦੇ ਹੋਏ। ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਥਿੰਦ ਵੀ ਦਿਖਾਈ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਸੱਤਰੀ ਸ਼ਕਤੀ ਮੁੰਬਈ (ਸਾਖਾ ਮੁਹਾਲੀ) ਇੰਡਸਟਰੀਅਲ ਏਰੀਆ ਫੇਜ਼-9 ਵਿਖੇ ਮਿੱਡ-ਡੇ-ਸਕੀਮ ਅਧੀਨ ਸਕੂਲੀ ਬੱਚਿਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦਾ ਜਾਇਜਾ ਲੈਂਦੇ ਹੋਏ। ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਥਿੰਦ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼ (ਸੀ.ਪੀ.ਸਿੰਘ)

ਐਸ.ਏ.ਐਸ.ਨਗਰ. , 19 Dec 2012

Last updated on: Dec 19, 2012, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਿੱਡ –ਡੇ-ਮੀਲ ਸਕੀਮ ਅਧੀਨ 472 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਸਕੂਲਾਂ ਅਤੇ ਅੱਪਰ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਤਕਰੀਬਨ 59 ਹਜ਼ਾਰ 500 ਦੇ ਕਰੀਬ ਸਕੂਲੀ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਉਪਲੱਬਧ ਕਰਵਾਇਆ ਜਾਂਦਾ ਹੈ। ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਖਾਣਾ ਬਣਾਉਣ ਲਈ 3.11 ਰੁਪਏ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਖਾਣਾ ਬਣਾਉਣ ਲਈ 4.65 ਰੁਪਏ ਪ੍ਰਤੀ ਬੱਚਾ ਮੁਹੱਈਆ ਕਰਵਾਏ ਜਾਂਦੇ ਹਨ। ਚਾਲੂ ਮਾਲੀ ਸਾਲ ਦੇ ਅੰਤ ਤੱਕ ਇਸ ਸਕੀਮ ਤੇ 197.80 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ।  ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਮਿਊਂਸਿਪਲ ਲਿਮਟ ਵਿੱਚ ਆਉਂਦੇ ਤਕਰੀਬਨ 26 ਸਕੂਲਾਂ ਵਿੱਚ ਸੱਤਰੀ ਸ਼ਕਤੀ ਰਸੋਈ ਮੁੰਬਈ (ਸਾਖਾ ਮੁਹਾਲੀ) ਇੰਡਸਟਰੀਅਲ ਏਰੀਆ ਫੇਜ਼ - 9 ਜਿੱਥੇ ਕਿ 4 ਹਜ਼ਾਰ ਦੇ ਕਰੀਬ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਮਿੱਡ-ਡੇ-ਮੀਲ ਸਕੀਮ ਅਧੀਨ ਦੁਪਹਿਰ ਦਾ ਖਾਣਾ ਤਿਆਰ ਕਰਕੇ ਵੱਖ –ਵੱਖ ਸਕੂਲਾਂ ਵਿੱਚ ਭੇਜਿਆ ਜਾਂਦਾ ਹੈ ਦੀ ਅਚਨਚੇਤੀ ਚੈਕਿੰਗ ਕੀਤੀ ਗਈ ਅਤੇ ਬਣ ਰਹੇ ਖਾਣੇ ਨੂੰ ਬੜੇ ਹੀ ਗਹੁ ਨਾਲ ਦੇਖਿਆ  ਅਤੇ ਖਾਣੇ ਵਿੱਚ ਵਰਤੇ ਜਾਣ ਵਾਲੇ ਆਟੇ, ਚਾਵਲ, ਘਿਓ ਅਤੇ ਸਮੱਗਰੀ ਆਦਿ ਦਾ ਮੁਆਇਨਾਂ ਵੀ ਕੀਤਾ ਅਤੇ ਤਿਆਰ ਕੀਤੇ ਖਾਣੇ ਦਾ ਖੁਦ ਵੀ ਸੁਆਦ ਚੱਖਿਆ। ਡਿਪਟੀ ਕਮਿਸ਼ਨਰ ਵੱਲੋਂ ਭਾਵਂ ਤਿਆਰ ਕੀਤੇ ਜਾ ਰਹੇ ਖਾਣੇ ਸਬੰਧੀ ਸੰਤੁਸਟੀ ਦਾ ਪ੍ਰਗਟਾਵਾ ਕੀਤਾ ਗਿਆ ਪ੍ਰੰਤੂ ਫਿਰ ਵੀ ਸੱਤਰੀ ਸ਼ਕਤੀ ਰਸੋਈ ਮੁੰਬਈ (ਸਾਖਾ ਮੁਹਾਲੀ) ਦੇ ਇੰਚਾਰਜ ਸ੍ਰੀ ਅਰਵਿੰਦਰਪਾਲ ਸਿੰਘ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਫ਼ਾਈ ਦਾ ਪੂਰਾ –ਪੂਰਾ ਧਿਆਨ ਰੱਖਣ ਅਤੇ ਖਾਣੇ ਵਿੱਚ ਮਿਆਰੀ ਵਸਤਾਂ ਦਾ ਹੀ ਇਸਤੇਮਾਲ ਕਰਨ। 

ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਥਿੰਦ ਵੀ ਸਨ। ਮਿੱਡ-ਡੇ-ਮੀਲ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਐਮ.ਐਸ.ਭੱਲਾ ਨੇ ਦੱਸਿਆ ਕਿ ਹਾਲ ਦੀ ਘੜੀ ਮਿੱਡ-ਡੇ-ਮੀਲ ਸਕੀਮ ਅਧੀਨ ਦੁਪਹਿਰ ਦਾ ਖਾਣਾ ਸੱਤਰੀ ਸ਼ਕਤੀ ਰਸੋਈ ਵੱਲੋਂ ਮਿਉਂਸਿਪਲ ਲਿਮਟ ਅੰਦਰ ਪੈਂਦੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਪਰਖ ਦੇ ਤੌਰ ਤਿਆਰ ਕਰਵਾ ਕੇ ਵੱਖ –ਵੱਖ ਸਕੂਲਾਂ ਵਿੱਚ ਭੇਜਿਆ ਜਾਂਦਾ ਹੈ ਜੇਕਰ ਇਹ ਸਕੀਮ ਪੂਰੀ ਤਰ੍ਹਾਂ ਸਫ਼ਲ ਰਹੀ ਤਾਂ ਇਸ ਨੂੰ ਪੂਰੇ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੱਤਰੀ ਸ਼ਕਤੀ ਰਸੋਈ ਵੱਲੋਂ ਮਿੱਡ-ਡੇ-ਮੀਲ ਸਕੀਮ ਅਧੀਨ ਤਿਆਰ ਕਰਵਾਏ ਜਾਣ ਵਾਲੇ ਬੱਚਿਆਂ ਦੇ ਦੁਪਹਿਰ ਦੇ ਖਾਣੇ ਲਈ ਅਚਨਚੇਤੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਬੱਚਿਆਂ ਨੂੰ ਸਾਫ਼ ਸੁਥਰਾ ਖਾਣਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਸੱਤਰੀ ਸ਼ਕਤੀ ਰਸੋਈ ਐਨ.ਜੀ.ਓ.ਨੂੰ ਵੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 3 ਰੁਪਏ 11 ਪੈਸੇ ਪ੍ਰਤੀ ਬੱਚਾ ਅਤੇ ਅੱਪਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ ਪ੍ਰਤੀ ਬੱਚਾ 4 ਰੁਪਏ 65 ਪੈਸੇ ਦਿੱਤੇ ਜਾਂਦੇ ਹਨ ਅਤੇ ਇਹ ਸਕੀਮ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਸੱਤਰੀ ਸ਼ਕਤੀ ਰਸੋਈ ਮੁੰਬਈ ਵੱਲੋਂ ਰਾਜ ਦੇ ਕੁਝ ਹੋਰਨਾਂ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਵੀ ਮਿੱਡ-ਡੇ-ਮੀਲ ਸਕੀਮ ਅਧੀਨ ਬੱਚਿਆਂ ਲਈ ਦੁਪਹਿਰ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ੍ਰੀ ਸੁਭਾਸ਼ ਮਹਾਜਨ ਵੀ ਮੌਜੂਦ ਸਨ।  

 

Tags: Dc Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD