Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਕਤੀ ਮੋਰਚਾ ਖਰੜ ਦੇ ਉਮੀਦਵਾਰ ਨੂੰ ਬਣਾਓ ਸਫਲ: ਜੀਤ ਖਾਨਪੁਰ

ਪਿੰਡ ਖਾਨਪੁਰ ਵਿਖੇ ਮੁਕਤੀ ਮੋਰਚਾ ਖਰੜ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਮੀਟਿੰਗ ਦੌਰਾਨ ਆਪਣੇ ਸਮਰੱਥਕਾਂ ਨਾਲ।
ਪਿੰਡ ਖਾਨਪੁਰ ਵਿਖੇ ਮੁਕਤੀ ਮੋਰਚਾ ਖਰੜ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਮੀਟਿੰਗ ਦੌਰਾਨ ਆਪਣੇ ਸਮਰੱਥਕਾਂ ਨਾਲ।

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 22 Jan 2012

Last updated on: Jan 22, 2012, 00:00 IST

ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਹਲਕੇ ਦੇ ਵੋਟਰ ਮੁਕਤੀ ਮੋਰਚਾ ਖਰੜ ਦੇ ਸਰਬ ਸਾਂਝੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਨੂੰ ਚੋਣ ਜਿਤਾ ਕੇ ਸੂਬੇ ਵਿਚ ਰਿਕਾਰਡ ਕਾਇਮ ਕਰਨ। ਉਹ ਪਿੰਡ ਖਾਨਪੁਰ ਵਿਖੇ ਚੋਣ ਪ੍ਰਚਾਰ ਦੌਰਾਨ ਹੋਈ ਵੱਡੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾ ਕਿਹਾ ਕਿ ਸ੍ਰੀ ਸ਼ਰਮਾ ਖਰੜ ਦੇ ਜੰਮਪਾਲ ਹਨ ਅਤੇ ਅਸੀ ਵੀ ਪਾਰਟੀ ਬਾਜ਼ੀ ਤੋਂ ਉਪੱਰ ਉਠ ਕੇ ਅੱਗੇ ਹਾਂ ਤੇ ਉਹ  ਖਰੜ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦੇ ਹਨ  ਕਿ ਉਹ ਖਰੜ ਹਲਕੇ ਤੋਂ ਮੁਕਤੀ ਮੋਰਚੇ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਨੂੰ ਸਫਲ ਬਣਾ ਕੇ ਸ਼ਹਿਰ, ਹਲਕੇ ਦੇ ਪਿੰਡਾਂ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਰਾਜਧਾਨੀ ਦਾ ਪ੍ਰਵੇਸ ਦੁਆਰ ਹੈ ਪਰ ਅੱਜ ਇਸ ਦੀ ਕੀ ਹਾਲਤ ਹੈ, ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ ਤੋਂ ਮਿਲ ਰਹੇ ਵੱਡੇ ਹੁੰਗਾਰੇ ਦੀ ਰਿਣੀ ਹਨ ਅਤੇ ਵਾਇਦਾ ਕਰਦਾ ਹਾਂ ਕਿ ਉਹ ਖਰੜ ਵਿਧਾਨ ਸਭਾ ਹਲਕੇ ਦੇ ਹਰ ਸ਼ਹਿਰ, ਕਸਬੇ, ਪਿੰਡਾਂ ਦਾ ਨਿਰਵਿਘਨ, ਬਹੁਪੱਖੀ ਵਿਕਾਸ ਕਰਵਾਉਣਗੇ ਅਤੇ ਨਿਵਾਸੀਆਂ ਨੂੰ ਸਰਕਾਰ ਕੋਲੋ ਮੁੱਢਲੀਆਂ ਬੁਨਿਆਦੀਆਂ ਸਹੂਲਤਾਂ ਪ੍ਰਦਾਨ ਕਰਵਾਉਣਗੇ। ਇਸ ਮੌਕੇ ਸ੍ਰੀ ਸ਼ਰਮਾ ਨੇ ਪਿੰਡ ਨਿਵਾਸੀਆਂ ਨਾਲ ਵਾਇਂਦਾ ਕੀਤਾ ਇਸ ਪਿੰਡ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾਵੇਗਾ।  ਇਸ ਮੌਕੇ ਸ਼ੀਲਾ, ਡਾ.ਦਿਨੇਸ਼, ਰਸਪਾਲ ਸਿੰਘ ਲਾਲੀ, ਸੁਨੀਲ ਕੁਮਾਰ, ਕੇਸਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਰਾਜੂ, ਮਨਜਿੰਦਰ ਸਿੰਘ ਲਵਲੀ,  ਕੇਸਰ ਕੁਮਾਰ, ਨਿੰਦੀ ਪੰਡਿਤ, ਪੱਪੂ ਆਦਿ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ। 

 

Tags: Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD