Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸਰਵਣ ਸਿੰਘ ਫਿਲੌਰ ਵਲੋਂ ਜਿਲ੍ਹਾ ਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਦੋ ਸ਼ਿਫਟਾਂ ਵਿੱਚ ਕੰਮ ਕਰਨ ਦੇ ਨਿਰਦੇਸ਼

''ਸੂਰ ਅਤੇ ਬੱਕਰੀ ਪਾਲਣ ਦੇ ਧੰਦੇ ਅਪਣਾਉਣ 'ਤੇ ਜੋਰ''

ਸਰਵਣ ਸਿੰਘ ਫਿਲੌਰ ਵਲੋਂ ਜਿਲ੍ਹਾ ਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਦੋ ਸ਼ਿਫਟਾਂ ਵਿੱਚ ਕੰਮ ਕਰਨ ਦੇ ਨਿਰਦੇਸ਼

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 27 Dec 2012

Last updated on: Dec 27, 2012, 00:00 IST

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਸਰਵਣ ਸਿੰਘ ਫਿਲੌਰ ਨੇ ਰਾਜ ਦੇ ਲੋਕਾਂ ਨੂੰ ਪਸ਼ੂ ਪਾਲਣ ਲਈ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਜਿਲ੍ਹਾ ਅਤੇ ਪਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਅਤੇ ਪੌਲੀਕਲੀਨਿਕਸ ਵਿੱਚ ਦੋ ਸ਼ਿਫਟਾਂ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੱਜ ਸਥਾਨਿਕ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ. ਫਿਲੌਰ ਨੇ ਰਾਜ ਵਿੱਚ ਖੇਤੀ ਵਿਭਿੰਨਤਾ ਦੇ ਮੱਦੇਨਜਰ ਸੂਰ ਪਾਲਣ ਅਤੇ ਬੱਕਰੀ ਪਾਲਣ ਵਰਗੇ ਧੰਦੇ ਅਪਣਾਉਣ 'ਤੇ ਜੋਰ ਦਿੱਤਾ ਹੈ ਕਿਉਂਕਿ ਉੱਤਰੀ ਭਾਰਤ ਖਾਸ ਕਰਕੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਇਸ ਦੀ ਤਿਆਰ ਬਰ ਤਿਆਰ ਮਾਰਕੀਟ ਉਪਲਭਦ ਹੈ। ਸ. ਫਿਲੌਰ ਨੇ ਕਿਹਾ ਕਿ ਇਨ੍ਹਾਂ ਧੰਦਿਆਂ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਪਸ਼ੂ ਪਾਲਣ ਵਿਭਾਗ ਵਲੋਂ ਸਿਖਲਾਈ ਮੁਹਈਆ ਕਰਵਾਉਣ ਤੋਂ ਇਲਾਵਾ ਬੈਂਕਾਂ ਤੋਂ ਕਰਜੇ ਦਿਵਾਉਣ ਵਿੱਚ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਉਤਪਾਦਨ ਪਹਿਲਾਂ ਹੀ ਉਚਤਮ ਪੱਧਰ 'ਤੇ ਪਹੁੰਚ ਚੁੱਕਾ ਹੈ ਜਿੱਥੇ ਰਾਜ ਦੇ ਖੇਤੀ ਉਤਪਾਦਨ ਦੇ ਵਧਣ ਦੀਆਂ ਸੰਭਾਵਨਾਵਾਂ ਨਹੀਂ ਹਨ ਪਰ ਪਸ਼ੂ ਪਾਲਣ ਸੈਕਟਰ 'ਤੇ ਧਿਆਨ ਕੇਂਦਰਤ ਕਰਨ ਨਾਲ ਇਸ ਵਿੱਚ ਵਾਧਾ ਦਰ 6 ਤੋਂ 8 ਫੀਸਦੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਦਕਿ ਫਸਲਾਂ ਦੇ ਉਤਪਾਦਨ ਵਿੱਚ ਵਾਧਾ ਦਰ ਕੇਵਲ ਦੋ ਫੀਸਦੀ ਹੈ। 

ਸ. ਫਿਲੌਰ ਨੇ ਦੱਸਿਆ ਕਿ ਸੀਮੈਨ ਬੈਂਕ ਨਾਭਾ ਅਤੇ ਮੁਰਹਾ ਬਫਲੋਬੁਲ ਪ੍ਰੋਜਨੀਟੈਸਟਿੰਗ  ਲਈ ਰਾਸ਼ਟਰੀ ਡੇਅਰੀ ਪਲਾਨ ਹੇਠ 32 ਕਰੋੜ 88 ਲੱਖ ਰੁਪਏ ਦੀ ਗ੍ਰਾਂਟ ਪ੍ਰਵਾਨ ਹੋਈ ਹੈ। ਇਸ ਨਾਲ ਗਾਵਾਂ ਅਤੇ ਮੱਝਾਂ ਦੀਆਂ ਨਸਲਾਂ ਵਿੱਚ ਸੁਧਾਰ ਕਰਨ ਅਤੇ ਦੁੱਧ ਦੇ ਉਤਪਾਦਨ ਵਿੱਚ ਵਾਧਾ ਕਰਨ ਲਈ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪਸ਼ੂ ਧੰਨ ਮੇਲਾ 2013 ਸ੍ਰੀ ਮੁਕਤਸਰ ਸਾਹਿਬ ਵਿਖੇ 8 ਜਨਵਰੀ ਤੋਂ 12 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ ਜਿੱਥੇ ਜੇਤੂ ਪਸ਼ੂਆਂ ਦੇ ਮਾਲਕਾਂ ਨੂੰ 1ਕਰੋੜ 25 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਮੌਕੇ ਬੋਲਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਦੇਸ ਰਾਜ ਧੁੱਗਾ ਨੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਨੀਤੀਆਂ ਪੂਰੀ ਸੰਜੀਦਗੀ ਅਤੇ ਆਤਮ ਸਮਰਪਣ ਨਾਲ ਕਰਨ ਦੇ ਲਈ ਆਖਿਆ ਤਾਂ ਜੋ ਦਿਹਾਤੀ ਆਰਥਿਕਤਾ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ। ਸ੍ਰੀ ਜਗਪਾਲ ਸਿੰਘ ਸੰਧੂ ਵਿੱਤ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਪਸ਼ੂ ਧੰਨ ਲਈ ਕਰਜੇ ਵਿੱਚ ਆਉਂਦੀਆਂ ਸਾਰੀਆਂ ਅੜਚਨਾਂ ਨੂੰ ਛੇਤੀਂ ਦੂਰ ਕਰਵਾ ਦਿੱਤਾ ਜਾਵੇਗਾ ਤਾਂ ਜੋ ਬੇਰੁਜਗਾਰ ਨੌਜਵਾਨ ਇਸ ਸੈਕਟਰ ਵਿੱਚ ਉਪਲਭਦ ਰੁਜਗਾਰ ਦੇ ਮੌਕਿਆਂ ਨੂੰ ਅਪਣਾ ਕੇ ਲਾਪਣੀ ਰੋਜੀ ਰੋਟੀ ਕਮਾ ਸਕਣ। ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਐਚ ਐਸ ਸੰਧਾ ਨੇ ਵਿਭਾਗ ਦੀਆਂ ਵਿਭਿੰਨ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਾਜ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਡਾਇਰੈਕਟਰ ਹਾਜ਼ਰ ਸਨ।

 

Tags: SARVAN SINGH PHILLOR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD