Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਡੇਅਰੀ ਸਿਖਲਾਈ 14 ਜਨਵਰੀ ਤੋਂ ਸੁਰੂ - ਸਰਵਣ ਸਿੰਘ ਫਿਲੌਰ

ਸਰਵਣ ਸਿੰਘ ਫਿਲੌਰ
ਸਰਵਣ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Jan 2013

Last updated on: Jan 03, 2013, 00:00 IST

ਡੇਅਰੀ ਫਾਰਮ ਦੇ ਕਿੱਤੇ ਨੂੰ ਵਪਾਰਕ ਸੋਚ ਅਨੁਸਾਰ ਚਲਾਉਣਾ ਬਹੁਤ ਜਰੂਰੀ ਹੈ। ਇਹ ਤਦ ਹੀ ਸੰਭਵ ਹੈ ਜੇ ਪੜ੍ਹਿਆ ਲਿਖਿਆ ਕਿਸਾਨ,  ਇਸ ਖੇਤਰ ਦੀਆਂ ਨਵੀਨਤਮ ਤਕਨੀਕਾਂ ਅਤੇ ਇਸ ਧੰਦੇ ਦੀਆਂ ਬਰੀਕਿਆਂ ਬਾਰੇ ਜਾਣਕਾਰੀ ਰੱਖਦਾ ਹੋਵੇ ।ਪੰਜਾਬ ਡੇਅਰੀ ਵਿਕਾਸ ਵਿਭਾਗ ਜਿਸ ਦਾ ਉਦੇਸ ਕਿਸਾਨਾਂ ਨੂੰ ਕਿਤਾ ਮੁੱਖੀ ਸਿਖਲਾਈਆਂ ਦੇਣਾ ਹੈ ਵੱਲੋਂ ਨੌਜਵਾਨ ਲੜਕੇ , ਲੜਕੀਆਂ ਨੂੰ ਸਮੇਂ ਸਮੇਂ ਤੇ ਵੱਖ ਵੱਖ ਅਵਧੀ ਦੀਆਂ ਸਿਖਲਾਈਆਂ ਦਿੱਤੀਆਂ ਜਾਂਦੀਆਂ ਹਨ । ਇਹ ਜਾਣਕਾਰੀ ਦਿਦਿੰਆ ਸਰਵਣ ਸਿੰਘ ਫਿਲੌਰ , ਪਸੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ  ਨੇ ਦੱਸਆ ਕਿ ਅਜਿਹੀ ਹੀ ਇੱਕ ਪ੍ਰੈਕਟੀਕਲ ਟ੍ਰੇਨਿੰਗ 14.01 2013 ਤੋਂ ਵਿਭਾਗ ਦੇ ਵੱਖ-2 ਟ੍ਰੇਨਿੰਗ ਕੇਂਦਰਾਂ ਉਤੇ ਸੁਰੂ ਕੀਤੀ ਜਾਵੇਗੀ । ਜਿਸ ਵਿੱਚ ਨਸਲ ਸੁਧਾਰ, ਦੁੱਧ ਪਦਾਰਥਾਂ ਦੀ ਬਣਤਰ , ਖੁਰਾਕੀ ਪ੍ਰਬੰਧ ਅਤੇ ਦੁੱਧਾਰੂ ਪਸੂਆਂ ਦੀ ਸਾਂਭ ਸੰਭਾਲ ਸਬੰਧੀ ਗੁਰੂ ਅੰਗਦ ਦੇਵ ,ਵੈਟਨਰੀ ਸਾਇੰਸਜ਼  ਯੂਨੀਵਰਸਿਟੀ, ਲੁਧਿਆਣਾ, ਡੇਅਰੀ ਖੋਜ ਸੰਸਥਾ , ਕਰਨਾਲ ਅਤੇ ਵਿਭਾਗ ਦੇ ਮਾਹਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ।ਉਹਨਾਂ ਦੱਸਆ ਕਿ  ਸਿਖਲਾਈ ਦੌਰਾਨ ਡੇਅਰੀ ਧੰਦੇ ਨਾਲ ਸਬੰਧਤ ਢੁਕਵਾਂ ਸਾਹਿਤ ਵੀ ਵੰਡਿਆ ਜਾਵੇਗਾ ਅਤੇ ਸਿਖਲਾਈ ਸਰਟੀਫਿਕੇਟ ਤੋਂ ਇਲਾਵਾ ਤਰਲ ਨਾਈਟਰੋਜਨ ਕੰਨਟਰੇਨਰ 33 ਸਬਸਿਡੀ ਉਪਰ  ਦਿੱਤਾ ਜਾਵੇਗਾ। 

ਇੰਦਰਜੀਤ ਸਿੰਘ, ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ,ਪੰਜਾਬ  ਨੇ ਜਾਣਕਾਰੀ ਦਿੰਦੇ ਦੱਸਿਆ ਕਿ 45 ਦਿਨਾਂ ਦੀ ਡੇਅਰੀ ਉਦਮ  ਸਿਖਲਾਈ ਦਾ ਅਗਲਾ  ਬੈਂਚ ਮਿਤੀ 14-01-2013 ਤੋ ਡੇਅਰੀ ਸਿਖਲਾਈ ਕੇਦਰ, ਬੀਜਾ, ਤਰਨਤਾਰਨ, ਫਗਵਾੜਾ, ਚਤਾਮਲੀ, ਗਿੱਲ, ਅਬੁੱਲ ਖੁਰਾਣਾ ਅਤੇ ਵੇਰਕਾ ਵਿਖੇ ਸੁਰੂ ਹੋਵੇਗਾ। ਸਿਖਿਆਰਥੀਆਂ ਦੀ ਚੋਣ ਲਈ ਮਿਤੀ 07-01-2013 ਨੂੰ ਸਵੇਰੇ 10.00 ਵਜੇ ਡੇਅਰੀ ਸਿਖਲਾਈ ਕੇਦਰ ਬੀਜਾ, ਤਰਨਤਾਰਨ, ਫਗਵਾੜਾ, ਚਤਾਮਲੀ, ਗਿੱਲ, ਅਬੁੱਲ ਖੁਰਾਣਾ ਅਤੇ ਵੇਰਕਾ  ਵਿਖੇ ਇੰਟਰਵਿਊ ਕੀਤੀ ਜਾਵੇਗੀ।   10 ਵੀਂ ਪਾਸ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ  ਸਿਖਲਾਈ ਕੇਦਰਾਂ ਉੱਪਰ ਉਪਲਬੱਧ ਹਨ।  ਸਿਖਲਾਈ ਦੀ ਫੀਸ 3500/- ਰੁਪਏ ਜਨਰਲ ਕੈਟਾਗਰੀ ਅਤੇ 3000/- ਰੁਪਏ ਅਨੁਸੂਚਿਤ ਜਾਤੀ ਦੇ ਕੈਟਾਗਰੀ ਲਈ ਹੋਵੇਗੀ, ਜੋ ਚੋਣ ਉਪਰੰਤ ਤੁਰੰਤ ਮੌਕੇ ਤੇ ਹੀ ਜਮ੍ਹਾਂ ਕਰਾਉਣੀ ਹੋਵੇਗੀ ਕੇਂਦਰ ਉੱਤੇ ਸਿਖਿਆਰਥੀਆਂ ਦੇ ਰਹਿਣ ਲਈ ਹੋਸਟਲ ਦੀ ਸੁਵਿਧਾ ਪਲਬੱਧ ਹੋਵੇਗੀ। ਉਹਨਾਂ ਦੱ ਿਸਆ ਕਿ ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-2700228 , 5035244 ਉੱਤੇ ਹਾਸਲ ਕੀਤੀ ਜਾ ਸਕਦੀ ਹੈ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD