Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ 'ਚ ਪੈਂਦੇ ਕੰਢੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਿਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ : ਚੌਧਰੀ ਨੰਦ ਲਾਲ

1 ਕਰੋੜ 31 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ 4 ਸਕੂਲਾਂ ਦੀਆਂ ਨਵੀਂਆਂ ਬਣੀਆਂ ਇਮਾਰਤਾਂ ਦਾ ਕੀਤਾ ਉਦਘਾਟਨ

ਮੁੱਖ ਸੰਸਦੀ ਸਕੱਤਰ ਜੰਗਲਾਤ, ਜੰਗਲੀ ਜੀਵ ਤੇ ਕਿਰਤ ਵਿਭਾਗ ਪੰਜਾਬ ਚੌਧਰੀ ਨੰਦ ਲਾਲ ਪਿੰਡ ਨਾਡਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਦੇ ਹੋਏ ਉਹਨਾਂ ਨਾਲ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 08 Jan 2013

ਪੰਜਾਬ ਨੂੰ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਕੰਢੀ ਇਲਾਕੇ  ਦੇ ਲੋਕਾਂ ਦੀ ਖੁਸ਼ਹਾਲੀ ਲਈ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਜੰਗਲਾਤ, ਜੰਗਲੀ ਜੀਵ ਤੇ ਕਿਰਤ ਵਿਭਾਗ ਪੰਜਾਬ ਚੌਧਰੀ ਨੰਦ ਲਾਲ ਨੇ ਪਿੰਡ ਨਾਡਾ ਵਿਖੇ ਮਾਤਾ ਸਿੰਘਾਂ ਦੇਵੀ ਮੰਦਿਰ ਕਲੋਨੀ ਵਿਖੇ 40 ਲੱਖ 83 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਚੌਧਰੀ ਨੰਦ ਲਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਜੋ ਵਿਕਾਸ ਕਾਰਜ ਕੀਤੇ ਹਨ ਉਤਨਾ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਆਪਣੇ ਲੰਮੇ ਕਾਰਜ ਕਾਲ ਦੌਰਾਨ ਨਹੀਂ ਕਰ ਸਕੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਕੰਮ ਦੇ ਅਧਾਰ ਤੇ ਹੀ ਮੁੜ ਸੱਤਾ ਸੌਂਪੀ ਹੈ ਅਤੇ ਮੌਜੂਦਾ ਸਰਕਾਰ ਲੋਕਾਂ ਪ੍ਰਤੀ ਆਪਣੀ ਜਿਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਵੇਗੀ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਮੋਜੂਦਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜੋ ਕਿ ਲੋਕਾਂ ਦੇ ਦੁੱਖ ਦਰਦ ਨੂੰ  ਚੰਗੀ ਤਰ੍ਹਾਂ ਸਮਝਦੀ ਹੈ। ਉਹਨਾਂ ਇਸ ਮੌਕੇ ਕਿਹਾ ਕਿ ਪੰਜਾਬ 'ਚ ਪੈਂਦੇ ਕੰਢੀ ਏਰੀਏ ਦੇ ਇਲਾਕੇ ਵਿੱਚ ਜਿੱਥੇ ਪੀਣ ਵਾਲੇ ਪਾਣੀ ਦੀ ਜਾਂ ਕਿਸਾਨਾਂ ਨੂੰ ਸਿੰਚਾਈ ਸਹੂਲਤਾਂ ਲਈ ਪਾਣੀ ਦੀ ਘਾਟ ਹੈ ਉਸਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਕੰਢੀ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਉਪਰੰਤ ਚੌਧਰੀ ਨੰਦ ਲਾਲ  ਨੇ ਪਿੰਡ ਨਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ 50 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਦਾ ਉਦਘਾਟਨ ਵੀ ਕੀਤਾ। ਉਹਨਾਂ ਹਾਈ ਸਕੂਲ ਜੈਯੰਤੀ ਮਾਜਰਾ ਦੀ 61 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ , ਪਿੰਡ ਕਸੌਲੀ ਦੇ ਮਿਡਲ ਸਕੂਲ ਦੀ 10 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਅਤੇ ਪਿੰਡ ਕਰੋਂਦੇ ਵਾਲਾ ਦੇ ਪ੍ਰਾਇਮਰੀ ਸਕੂਲ ਦੀ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਇਮਾਰਤ ਦਾ ਉਦਘਾਟਨ ਵੀ ਕੀਤਾ। 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਧਰੀ ਨੰਦ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਹਨਾਂ ਹੋਰ ਕਿਹਾ ਕਿ ਪੰਜਾਬ ਦਾ ਹੁਣ ਕੋਈ ਵੀ  ਸਕੂਲ ਅਧਿਆਪਕਾਂ ਪੱਖੋਂ ਵਿਹੁਣਾਂ ਨਹੀਂ ਹੈ। ਸਕੂਲ ਅਧਿਆਪਕਾਂ ਦੀ ਵੱਡੇ ਪੱਧਰ ਤੇ ਭਰਤੀ ਕੀਤੀ ਗਈ ਹੈ। ਇਸ ਮੋਕੇ ਬੋਲਦਿਆਂ ਜਥੇਦਾਰ ਉਜਾਗਰ ਸਿੰਘ ਬਡਾਲੀ ਹਲਕਾ ਇੰਚਾਰਜ ਖਰੜ ਨੇ ਕਿਹਾ ਕਿ ਸਮੁੱਚੇ ਹਲਕੇ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਖਰੜ ਹਲਕੇ ਵਿੱਚ ਪੈਂਦੇ ਕੰਢੀ ਇਲਾਕੇ ਵਿੱਚ ਜਿੱਥੇ ਕਿ ਪਹਿਲਾਂ ਲੋਕਾਂ ਨੂੰ ਅਨੇਕਾਂ ਸਮੱਸਿਆਵਾਂ ਨਾਲ ਜੁਝਣਾਂ ਪੈਂਦਾ ਸੀ। ਵੱਡੇ ਪੱਧਰ ਤੇ ਵਿਕਾਸ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਖਰੜ ਹਲਕੇ ਦੇ ਸਰਵਪੱਖੀ ਵਿਕਾਸ ਲਈ ਪਿਛਲੇ 5 ਸਾਲਾਂ ਦੌਰਾਨ ਅਰਬਾਂ ਰੁਪਏ ਖਰਚ ਕੀਤੇ ਗਏ ਹਨ ਅਤੇ ਹੁਣ ਵੀ ਇਸ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮਾਤਾ ਸਿੰਘਾਂ ਦੇਵੀ ਮੰਦਿਰ ਕਲੋਨੀ ਵਿਖੇ ਨਵੀਂ ਜਲ ਸਪਲਾਈ ਸਕੀਮ ਚਾਲੂ ਹੋਣ ਨਾਲ ਇਸ ਇਲਾਕੇ ਦੇ ਲੋਕਾਂ ਦੀ ਲੰਮੇ ਚਿਰਾਂ ਤੋਂ ਆ ਰਹੀ ਮੰਗ ਪੂਰੀ ਹੋਈ ਹੈ ਅਤੇ ਹੁਣ ਹਰੇਕ ਘਰ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮਿਲ ਸਕੇਗਾ। 

ਜਥੇਦਾਰ ਬਡਾਲੀ ਨੇ ਕਿਹਾ ਕਿ ਹਲਕੇ ਵਿੱਚ ਜਿਹਨਾਂ ਸਕੂਲਾਂ ਵਿੱਚ ਇਮਾਰਤਾਂ ਦੀ ਘਾਟ ਸੀ ਉੱਥੇ ਨਵੀਂਆਂ ਇਮਾਰਤਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਿੰਡ ਨਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 4 ਲੱਖ ਰੁਪਏ ਦੀ ਹੋਰ ਗ੍ਰਾਂਟ ਦਿੱਤੀ ਜਾਵੇਗੀ। ਉਹਨਾਂ ਇਸ ਮੌਕੇ ਦੱਸਿਆ ਕਿ ਮੁੱਲਾਂਪੁਰ ਗਰੀਬਦਾਸ ਨੂੰ ਜਲਦੀ ਹੀ ਨਗਰ ਪੰਚਾਇਤ ਦਾ ਦਰਜਾ ਦਿੱਤਾ ਜਾਵੇਗਾ ਜਿਸ ਵਿੱਚ ਨੇੜਲੇ ਪਿੰਡ ਵੀ ਸ਼ਾਮਿਲ ਕੀਤੇ ਜਾਣਗੇ । ਜਿਸ ਨਾਲ ਲੋਕਾਂ ਦੀ ਲੰਮੇ ਚਿਰਾਂ ਤੋਂ ਆ ਰਹੀ ਮੰਗ ਪੂਰੀ ਹੋ ਜਾਵੇਗੀ ਅਤੇ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜੀ ਆਵੇਗੀ। ਸਮਾਗਮ ਨੂੰ ਸ੍ਰੀ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸ.ਜੀ.ਪੀ.ਸੀ., ਸ. ਹਰਪਾਲ ਸਿੰਘ ਦਤਾਰਪੁਰ ਐਮ.ਡੀ ਸਹਿਕਾਰੀ ਬੈਂਕ ਰੂਪਨਗਰ, ਸ੍ਰੀ ਕਮਲਜੀਤ ਸਿੰਘ , ਸ੍ਰੀ ਕਮਲ ਕਿਸੌਰ, ਸਕੂਲ ਦੀ ਪ੍ਰਿੰਸੀਪਲ ਲਖਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਵਿਨੋਦ ਕੁਮਾਰ, ਸ੍ਰੀ ਸੁਖਮੰਦਰ ਸਿੰਘ ਪੰਧੇਰ  ਐਕਸੀਅਨ ਜਨ ਸਿਹਤ, ਸ੍ਰੀ ਜਸਪਾਲ ਸਿੰਘ ਪੀ.ਏ ਜਥੇਦਾਰ ਉਜਾਗਰ ਸਿੰਘ ਬਡਾਲੀ, ਐਮ.ਸੀ. ਨਿਰਮਲਾ ਦੇਵੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰ ਗਰਜਾ ਸਿੰਘ ਸਰਕਲ ਪ੍ਰਧਾਨ, ਸ੍ਰ ਗੁਰਬਚਨ ਸਿੰਘ ਨਵਾਂ ਗਾਓਂ, ਸ੍ਰੀ ਕ੍ਰਿਸ਼ਨ ਕੁਮਾਰ ਬਿੱਲਾ ਨਾਡਾ, ਸ੍ਰ ਕਰਨੈਲ ਸਿੰਘ, ਸ੍ਰ ਹਰਜਿੰਦਰ ਸਿੰਘ, ਸ੍ਰ ਸੁੱਚਾ ਸਿੰਘ ਕਾਂਸਲ, ਸ੍ਰ ਕਰਮਜੀਤ ਸਿੰਘ, ਸ੍ਰ ਕੁਲਦੀਪ ਸਿੰਘ, ਸ੍ਰ ਸਾਧੂ ਸਿੰਘ, ਸ੍ਰ ਪ੍ਰਿਥਪਾਲ ਸਿੰਘ , ਡਾ. ਕੁਲਵਿੰਦਰ ਸਿੰਘ, ਸ੍ਰੀ ਲਲਿਤ ਕਿਸੋਰ ਘਈ  ਦੋਵੇਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕਡਰੀੰ) ਅਤੇ ਹੋਰ ਅਧਿਕਾਰੀ  ਅਤੇ ਪਤਵੰਤੇ ਵੀ ਮੋਜੂਦ ਸਨ। 

 

Tags: gurprem , ujagar singh badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD