Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ-ਭਾਜਪਾ ਉਮੀਦਵਾਰ ਜਥੇਦਾਰ ਬਡਾਲੀ ਵੱਲੋਂ ਤਿਊੜ ਅਤੇ ਭਜੌਲੀ ਪਿੰਡਾਂ ਦਾ ਦੌਰਾ

ਅਕਾਲੀ-ਭਾਜਪਾ ਉਮੀਦਵਾਰ ਜਥੇਦਾਰ ਬਡਾਲੀ ਵੱਲੋਂ ਤਿਊੜ ਅਤੇ ਭਜੌਲੀ ਪਿੰਡਾਂ ਦਾ ਦੌਰਾ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 23 Jan 2012

Last updated on: Jan 23, 2012, 00:00 IST

ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਆਪਣੀ ਚੋਣ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡ ਪਿੰਡ ਅਤੇ ਘਰ ਘਰ ਜਾ ਕੇ ਸ਼ੁਰੂ ਕੀਤੀ ਗਈ ਚੋਣ ਮੁਹਿੰਮ ਤਹਿਤ ਪਿੰਡ ਤਿਊੜ ਅਤੇ ਭਜੌਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਉਣ ਵਾਲੀ 30 ਜਨਵਰੀ ਨੂੰ ਆਪਣੀ ਇੱਕ ਇੱਕ ਕੀਮਤੀ ਵੋਟ ਤੱਕੜੀ ਦੇ ਨਿਸ਼ਾਨ ਨੂੰ ਪਾ ਕੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਵਿੱਚ ਫਿਰ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਾਈ ਜਾ ਸਕੇ।ਇਸ ਮੌਕੇ ਕੀਤੀ ਗਈ ਇੱਕ ਚੋਣ ਮੀਟਿੰਗ ਵਿੱਚ ਦੋਵੇਂ ਪਿੰਡਾਂ ਦੇ ਸਰਪੰਚਾਂ ਪਿੰਡ ਦੇ ਪਤਵੰਤਿਆਂ ਨੇ ਜਥੇਦਾਰ ਬਡਾਲੀ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਵਧ ਤੋਂ ਵੱਧ ਵੋਟਾਂ ਨਾਲ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।

ਜਥੇਦਾਰ ਬਡਾਲੀ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਭੇਜਣ ਅਤੇ ਉਹ ਪਹਿਲਾਂ ਦੀ ਤਰ੍ਹਾਂ ਹੀ ਪੰਜ ਸਾਲ ਲਗਾਤਾਰ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਸੁਖਵੰਤ ਸਿੰਘ ਸਰਪੰਚ, ਬਲਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸਰਪੰਚ ਹਰਜੀਤ ਸਿੰਘ, ਸਰਪੰਚ ਰਾਮ ਸਿੰਘ, ਮਾਸਟਰ ਮਹਿੰਦਰ ਸਿੰਘ ਹੁੰਦਲ, ਹਰਦੇਵ ਸਿੰਘ ਤਿਊੜ, ਸੁਖਪਾਲ ਸਿੰਘ ਸਰਪੰਚ ਤਿਊੜ ਆਦਿ ਸਮੇਤ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।

 

Tags: Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD