Saturday, 25 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਸਰਕਾਰ ਨਿਰਮਾਣ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਚੁੰਨੀ ਲਾਲ ਭਗਤ

ਵਣ ਭਵਨ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਹੋਈ ਮੀਟਿੰਗ

ਚੁੰਨੀ ਲਾਲ ਭਗਤ ਵਣ ਭਵਨ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਚੁੰਨੀ ਲਾਲ ਭਗਤ ਵਣ ਭਵਨ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 30 Mar 2015

Last updated on: Mar 30, 2015, 00:00 IST

ਪੰਜਾਬ ਸਰਕਾਰ ਨਿਰਮਾਣ ਕੰਮਾਂ ਵਿੱਚ ਲੱਗੇ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ  ਦੀ ਭਲਾਈ ਲਈ ਪੁਰੀ ਤਰ੍ਹਾਂ ਵਚਨਬੱਧ Êਹੈ ਅਤੇ ਕਿਰਤੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਿਰਤ, ਵਣ ਤੇ ਜੰਗਲੀ ਜੀਵ ਸੁਰੱਖਿਆ ਬਾਰੇ ਮੰਤਰੀ ਪੰਜਾਬ ਸ੍ਰੀ ਚੁੰਨੀ ਲਾਲ ਭਗਤ ਨੇ ਵਣ ਭਵਨ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਦੀ ਸਮੀਖਿੱਆ ਵੀ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਚੁੰਨੀ ਲਾਲ ਭਗਤ ਨੇ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਲੱਗੇ ਮਜਦੂਰਾਂ ਨੂੰ ਕਿੱਤਾ ਮੁੱਖੀ ਰੋਗਾਂ ਤੋਂ ਬਚਾਉਣਾ ਇੱਕ ਅਹਿੰਮ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਨਿਰਮਾਣ ਨਾਲ ਸਬੰਧਤ ਕੰਮ ਜਿਸ ਵਿੱਚ ਰੇਤਾਂ, ਬਜਰੀ, ਸੀਮੇਂਟ ਅਤੇ ਮਾਰਬਲ ਕਟਿੰਗ ਦੇ ਕੰਮ ਵੀ ਸਾਮਲ ਹਨ। ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਐਕਟ 1996 ਹੇਠ ਕਵਰ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮਿੱਟੀ ਘੱਟਾ ਆਦਿ ਨਾਲ ਕਿਰਤੀਆਂ ਨੂੰ ਬਿਮਾਰੀ ਹੋਣ ਦੀ ਵਧੇਰੇ ਸੰਭਾਵਨਾ ਹੁੰਦੀ ਹੈ । 

ਜਿਸ ਲਈ ਅਜਿਹੇ ਰੋਗਾਂ ਤੋਂ ਬਚਾਉਣ ਲਈ ਬੋਰਡ ਵੱਲੋਂ 1 ਲੱਖ ਰੁਪਏ ਤੱਕ ਦੀ ਸਹਾਇਤਾ ਪਹਿਲਾ ਹੀ ਦਿੱਤੀ ਜਾਂਦੀ ਹੈ ਅਤੇ ਬੋਰਡ ਵੱਲੋ ਨਿਰਮਾਣ ਕਾਰਜਾਂ ਵਿੱਚ ਕੰਮ ਕਰਦੇ ਬੋਰਡ ਦੇ ਰਜਿਸਟਰਡ ਲਾਭ ਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਿਲੀਕਾਸਿਜ਼ ਅਤੇ ਹੋਰ ਬਿਮਾਰੀਆਂ ਦਾ ਪਤਾ ਲਗਾਉਣ ਲਈ ਮੋਬਾਇਲ ਲੈਬ ਸਕੀਮ ਸ਼ੁਰੂ ਕਰਨ ਦੀ ਯੋਜਨਾ ਹੈ । ਜਿਸ ਵਿੱਚ ਬਲੱਡ ਟੈਸਟ, ਯੂਰਿਨ ਟੈਸਟ, ਸਪੂਟਮ ਕੂਲੈਕਸ਼ਨ ਕਿੱਟ ਦੀ ਸੁਵਿਧਾ ਵੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਲੱਗੇ ਕਿਰਤੀ ਮੁੱਖ ਤੌਰ ਤੇ ਪਿੰਡਾ ਦੇ ਗਰੀਬ ਜਾਂ ਪਰਿਵਾਸੀ ਮਜਦੂਰ ਹੁੰਦੇ ਹਨ। ਉਨ੍ਹਾਂ ਨੂੰ ਆਪਣੀ ਦਿਹਾੜੀ ਛੱਡ ਕੇ ਟੈਸਟ ਕਰਾਉਣ ਲਈ ਦੂਰ ਦੁਰਾਡੇ ਵੱਡੇ ਹਸਪਤਾਲਾਂ ਵਿੱਚ ਜਾਣਾ ਸੰਭਵ ਨਹੀਂ ਹੁੰਦਾ ਜਿਸ ਕਾਰਨ ਸਮੇਂ ਸਿਰ ਇਸ ਬਿਮਾਰੀ ਦੀ ਡਿਟੈਕਸ਼ਨ ਨਾ ਹੋਣ ਕਰਕੇ ਇਲਾਜ ਵੀ ਸੰਭਵ ਨਹੀਂ ਹੋ ਸਕਦਾ । 

ਚੁੰਨੀ ਲਾਲ ਭਗਤ ਨੇ ਇਸ ਮੌਕੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਸਜ਼ ਵੈਲਫੇਅਰ ਬੋਰਡ ਵੱਲੋਂ ਨਿਰਮਾਣ ਕਾਰਜਾਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਕਿਰਤੀਆਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਪ੍ਰਮੁੱਖ ਸਕੱਤਰ ਕਿਰਤ ਅਤੇ ਮਕਾਨ ਉਸਾਰੀ ਵਿਭਾਗ ਪੰਜਾਬ ਸ੍ਰੀ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਗਠਿਤ ਕੀਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਨਿਰਮਾਣ ਕਾਰਜਾਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰਾਜ ਮਿਸਤਰੀ/ ਇੱਟਾਂ  ਪਕੜਾਉਣ ਵਾਲੇ ਮਜਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ,  ਸਿਵਰਮੈਨ, ਮਾਰਬਲ / ਟਾਈਲਾਂ ਲਗਾਉਣ ਵਾਲੇ, ਪੇਂਟਰ, ਪੀ.ਓ.ਪੀ. ਕਰਨ ਵਾਲੇ, ਸੜਕਾਂ ਬਣਾਉਣ ਵਾਲੇ, ਇਮਾਰਤਾਂ ਦੀ ਮੁਰੰਮਤ ਰੱਖ ਰਖਾਓ ਵਾਲੇ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਸਜ਼ ਵੈਲਫੇਅਰ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਜਿਸ ਲਈ ਕਿਰਤੀਆਂ ਦੀ ਉਮਰ 18 ਤੋਂ 60 ਸਾਲ ਦਰਮਿਆਨ ਹੋਣੀ ਚਾਹੀਦੀ ਹੈ । ਇਸ ਮੌਕੇ ਬੋਰਡ ਦੇ ਮੈਂਬਰ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ, ਸ੍ਰੀ ਰਾਮੇਸ ਕੁਮਾਰ, ਸ੍ਰੀ ਕਰਤਾਰ ਸਿੰਘ ਰਠੌਰ, ਸ੍ਰੀਮਤੀ ਇੰਨੂ ਸਮੇਤ ਬੋਰਡ ਦੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ 

 

Tags: Chuni Lal Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD