ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਐਨ.ਆਰ.ਐਚ.ਐਮ. ਨਰਸਿੰਗ ਮੁਲਾਜ਼ਮਾਂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ । ਅੱਜ ਇਨ੍ਹਾਂ ਨਰਸਿੰਗ ਮੁਲਾਜ਼ਮਾਂ ਦਾ ਇੱਕ ਵਫ਼ਦ ਪ੍ਰਧਾਨ ਅਜੈ ਸੋਫ਼ਤ ਦੀ ਅਗਵਾਈ ਹੇਠ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਤੇ ਮਿਲਿਆਂ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਨਰਸਿੰਗ ਮੁਲਾਜ਼ਮਾਂ ਸਨ ਅਤੇ ਉਨ੍ਹਾ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਪਿਆਂ। ਇਸ ਮੌਕੇ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਜਨ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼੍ਰੀ ਸਿੱਧੂ ਨੇ ਵਫ਼ਦ ਨੂੰ ਪੂਰਨ ਭਰੋਸਾ ਦਵਾਇਆ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਇਨ੍ਹਾਂ ਮੁਲਾਜਮਾਂ ਦੀਆਂ ਸਾਰੀਆਂ ਮੰਗਾਂ ਬਿਨ੍ਹਾਂ ਦੇਰੀ ਪੂਰੀਆਂ ਕੀਤੀਆਂ ਜਾਣਗੀਆਂ। ਸ਼ੀ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਗੱਲਾ ਘੁੱਟਣ ਤੇ ਤੁਲੀ ਹੋਈ ਹੈ। ਅੱਜ ਸਾਰਾ ਮੁਲਾਜ਼ਮ ਤਬਕਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਦੁੱਖੀ ਹੋ ਕੇ ਸੰਘਰਸ਼ ਦੇ ਰਾਹ ਤੇ ਤੁਰਿਆਂ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਡੰਡੇ ਦੇ ਜੋਰ ਨਾਲ ਦਬਾਇਆ ਜਾ ਰਿਹਾ ਹੈ ਜਿਸ ਦਾ ਖਮਿਆਜ਼ਾ ਅਕਾਲੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਰਾਜਵਿੰਦਰ ਕੋਰ, ਅਵਤਾਰ ਸਿੰਘ, ਗੁਰਿੰਦਰ ਕੋਰ, ਡੀ.ਪੀ.ਐਮ.ਐਸ ਮੋਹਾਲੀ, ਇੰਦਰਜੀਤ ਸਿੰਘ , ਹਰਵੀਰ ਕੋਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਰਸਿੰਗ ਮੁਲਾਜ਼ਮਾਂ ਸਨ।