Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੁਰੂ ਨਾਨਕ ਦੇਵ 'ਵਰਸਿਟੀ 'ਚ ਬਾਬਾ ਨਾਮਦੇਵ ਚੇਅਰ ਸਥਾਪਤ ਹੋਵੇਗੀ-ਬਾਦਲ

ਪੰਜਾਬ ਦੀ ਮਹਾਰਾਸ਼ਟਰ ਦੇ ਲੋਕਾਂ ਨਾਲ ਰੂਹਾਨੀ, ਇਤਿਹਾਸਕ ਤੇ ਧਾਰਮਿਕ ਸਾਂਝ

Web Admin

Web Admin

5 Dariya News

ਘੁਮਾਣ (ਗੁਰਦਾਸਪੁਰ) , 03 Apr 2015

Last updated on: Apr 03, 2015, 00:00 IST

ਇਤਿਹਾਸਕ ਨਗਰੀ ਘੁਮਾਣ ਵਿਖੇ ਹੋ ਰਹੇ ਤਿੰਨ ਦਿਨਾ 88ਵਾਂ ਅਖਿਲ ਭਾਰਤੀਯ ਮਰਾਠੀ ਸਾਹਿਤ ਸੰਮੇਲਨ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਅਹਿਮ ਐਲਾਨ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੇ ਜੀਵਨ, ਬਾਣੀ ਤੋ ਸਿੱਖਿਆਵਾਂ ਦੇ ਅਧਿਐਨ ਤੇ ਖੋਜ ਲਈ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਾਬਾ ਨਾਮਦੇਵ ਚੇਅਰ ਸਥਾਪਤ ਕੀਤੀ ਜਾਵੇਗੀ। ਮੁਲਕ ਵਿੱਚ ਚੱਲੀ ਭਗਤੀ ਲਹਿਰ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਭਗਤ ਨਾਮਦੇਵ ਜੀ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਗਤ ਨਾਮਦੇਵ ਜੀ ਨੇ ਲੋਕਾਈ ਨੂੰ ਕਿਰਤ ਕਰਨ, ਨਾਮ ਜਪਣ ਤੇ ਪਰਮਾਤਮਾ ਦੀ ਰਜ਼ਾ ਵਿੱਚ ਰਾਜ਼ੀ ਰਹਿਣ ਦਾ ਉਪਦੇਸ਼ ਦਿੱਤਾ। ਭਗਤ ਨਾਮਦੇਵ ਜੀ ਨੇ ਆਪਣੀ ਸਾਰੀ ਉਮਰ ਕੀਰਤਨ ਤੇ ਉਚ ਕੋਟੀ ਦੇ ਸਾਹਿਤ ਰਾਹੀਂ ਲੋਕਾਂ ਨੂੰ ਸਮਾਜ ਸੇਵਾ, ਪਰਮਾਤਮਾ ਦੀ ਭਗਤੀ ਅਤੇ ਸੱਚੇ ਮਾਰਗ 'ਤੇ ਤੋਰਿਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਨਾਮਦੇਵ ਜੀ ਦੇ ਰਚੇ ਹੋਏ 61 ਸ਼ਬਦਾਂ ਦਾ ਸ਼ਾਮਲ ਹੋਣਾ ਇਹ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਸਿੱਖ ਗੁਰੂ ਸਾਹਿਬਾਨ ਨਾਲ ਵਿਚਾਰਾਂ ਦੀ ਪੀਡੀ ਸਾਂਝ ਸੀ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੂਰੇ ਬ੍ਰਹਿਮੰਡ ਦਾ ਸਰਬਸਾਂਝਾ ਧਾਰਮਿਕ ਗ੍ਰੰਥ ਦੱਸਦਿਆਂ ਕਿਹਾ ਕਿ ਜਦੋਂ ਅਸੀਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਆਪਣਾ ਸੀਸ ਝਕਾਉਂਦੇ ਹਾਂ ਤਾਂ ਇਨ੍ਹਾਂ ਸਾਰੇ ਭਗਤਾਂ ਤੇ ਮਹਾਂਪੁਰਸ਼ਾਂ ਨੂੰ ਵੀ ਨਤਮਸਤਕ ਹੁੰਦੇ ਹਾਂ। ਪੰਜਾਬ ਦੀ ਪਾਵਨ ਧਰਤੀ ਨੂੰ ਭਾਰਤੀ ਸੱਭਿਅਤਾ ਦੀ ਜਨਮ ਦਾਤੀ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਵੇਦਾਂ ਦੀ ਰਚਨਾ ਇਸੇ ਧਰਤੀ 'ਤੇ ਹੋਈ ਸੀ ਅਤੇ ਇੱਥੇ ਹੀ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਦੀ ਰਚਨਾ ਕੀਤੀ ਸੀ। 

ਉਨ੍ਹਾਂ ਕਿਹਾ ਕਿ ਮਾਤਾ ਸੀਤਾ ਜੀ ਨੇ ਆਪਣੇ ਜੀਵਨ ਦਾ ਕਾਫੀ ਸਮਾਂ ਇਸੇ ਧਰਤੀ 'ਤੇ ਬਤੀਤ ਕੀਤਾ ਅਤੇ ਭਗਵਾਨ ਰਾਮ ਜੀ ਦੇ ਦੋਵਾਂ ਪੁੱਤਰਾਂ ਲਵ ਤੇ ਕੁਸ਼ ਦਾ ਜਨਮ ਵੀ ਇਸੇ ਧਰਤੀ 'ਤੇ ਹੋਇਆ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੂਰੀ ਲੋਕਾਈ ਨੂੰ ਧਾਰਮਿਕ, ਸਮਾਜਿਕ ਤੇ ਰੂਹਾਨੀ ਖੇਤਰਾਂ ਵਿੱਚ ਸੇਧ ਦੇ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਵੀ ਇਸੇ ਧਰਤੀ 'ਤੇ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਮੁਲਕ ਨੂੰ ਆਜ਼ਾਦ ਕਰਵਾਉਣ ਅਤੇ ਫਿਰ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਦੇ ਮਿਹਨਤਕਸ਼ ਕਿਸਾਨਾਂ ਨੇ ਦਿਨ-ਰਾਤ ਹੱਡ-ਭੰਨ੍ਹਵੀਂ ਮਿਹਨਤ ਕਰਕੇ ਮੁਲਕ ਨੂੰ ਅੰਨ ਸੰਕਟ ਵਿੱਚੋਂ ਕੱਢਿਆ। ਅੱਜ ਵੀ ਪੰਜਾਬ ਮੁਲਕ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਹਿੱਸਾ ਪਾ ਰਿਹਾ ਹੈ।ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸ ਦਾ ਅਹਿਮ ਦਿਹਾੜਾ ਹੋ ਨਿਬੜਿਆ ਹੈ ਜਦੋਂ ਭਗਤ ਨਾਮਦੇਵ ਜੀ ਨੂੰ ਸਮਰਪਿਤ 88ਵਾਂ ਅਖਿਲ ਭਾਰਤੀਯ ਮਰਾਠੀ ਸਾਹਿਤ ਸੰਮੇਲਨ ਪੰਜਾਬ ਦੀ ਇਤਿਹਾਸਕ ਨਗਰੀ ਘੁਮਾਣ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਜਿੱਥੇ ਮਰਾਠੀ ਸਾਹਿਤ, ਸੱਭਿਆਚਾਰ ਤੇ ਭਾਸ਼ਾ ਦੇ ਵੱਖ-ਵੱਖ ਪਹਿਲੂਆਂ 'ਤੇ ਵਿਦਵਾਨਾਂ ਵੱਲੋਂ ਗਹਿਰ ਗੰਭੀਰ ਚਿੰਤਨ ਕੀਤਾ ਜਾਵੇਗਾ, ਉਥੇ ਇਹ ਸੰਮੇਲਨ ਭਗਤ ਨਾਮਦੇਵ ਜੀ ਦੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਸੁਨੇਹੇ ਨੂੰ ਪੂਰੇ ਮੁਲਕ ਵਿੱਚ ਪਹੁੰਚਾਏਗਾ। 

ਪੰਜਾਬ ਅਤੇ ਮਹਾਰਾਸ਼ਟਰ ਦੇ ਸਦੀਆਂ ਪੁਰਾਣੇ ਰਿਸ਼ਤੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਮਹਾਰਾਸ਼ਟਰ ਦੇ ਸ਼ਹਿਰ ਨਾਂਦੇੜ ਸਾਹਿਬ ਵਿੱਚ ਹੀ ਦਿੱਤੀ ਗਈ ਸੀ ਅਤੇ ਇਸੇ ਅਸਥਾਨ 'ਤੇ ਹੀ ਦਸਮ ਪਾਤਸ਼ਾਹ ਜੋਤੀ-ਜੋਤ ਸਮਾਏ ਸਨ। 

ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਸੂਬਿਆਂ ਵਿਚਲੀ ਰੂਹਾਨੀ, ਧਾਰਮਿਕ ਤੇ ਨਿੱਜੀ ਸਾਂਝ ਤਾਂ ਪਹਿਲਾਂ ਹੀ ਬਹੁਤ ਗਹਿਰੀ ਹੈ ਤੇ ਇਸ ਸਾਹਿਤ ਸੰਮੇਲਨ ਨਾਲ ਦੋਵਾਂ ਸੂਬਿਆਂ ਦੇ ਲੋਕਾਂ ਵਿੱਚ ਸਾਹਿਤਕ ਸਾਂਝ ਵੀ ਪੈਦਾ ਹੋਵੇਗੀ। ਕੇਂਦਰੀ ਸੜਕੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਤੇ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਰਦ ਪਵਾਰ ਦੀ ਸ਼ਲਾਘਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਮਹਾਰਾਸ਼ਟਰ ਦੇ ਇਨ੍ਹਾਂ ਦੋਵਾਂ ਨੇਤਾਵਾਂ ਆਪੋ-ਆਪਣੇ ਸਮੇਂ ਵਿੱਚ ਪੰਜਾਬ ਦੀ ਬਹੁਤ ਵੱਡੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਨਾਂਦੇੜ ਸਾਹਿਬ ਤੱਕ ਬਣਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਪ੍ਰਾਜੈਕਟ ਵਜੋਂ ਸਿਰੇ ਚੜ੍ਹਨ ਦੀ ਅਸੂਲੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਸ. ਬਾਦਲ ਨੇ ਇਹ ਸੰਮੇਲਨ ਪੰਜਾਬ ਵਿੱਚ ਕਰਵਾਉਣ ਲਈ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਨੂੰ ਵੀ ਪੰਜਾਬੀ ਬੋਲੀ, ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਾਸਤੇ ਹੋਰ ਵਧੇਰੇ ਯਤਨ ਕਰਨ ਦੀ ਪ੍ਰੇਰਨਾ ਮਿਲੀ ਹੈ।

ਉਨ੍ਹਾਂ ਘੁਮਾਣ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਅਤੇ ਘੁਮਾਣ ਵਿੱਚ ਜਲ ਸਪਲਾਈ ਤੇ ਸੀਵਰੇਜ ਪਾਉਣ ਦਾ ਐਲਾਨ ਵੀ ਕੀਤਾ। ਕੇਂਦਰੀ ਸੜਕੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਇਸ ਸਾਹਿਤ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਨਾ ਸਿਰਫ ਮਹਾਰਾਸ਼ਟਰ ਦੇ ਹੀ ਸੰਤ ਸਨ ਸਗੋਂ ਉਨ੍ਹਾਂ ਨੇ ਪੂਰੇ ਮੁਲਕ ਵਿੱਚ ਭਗਤੀ ਲਹਿਰ ਦੇ ਸਮਾਜਿਕ ਤੇ ਰੂਹਾਨੀ ਸਰੋਕਾਰਾਂ ਦਾ ਪ੍ਰਚਾਰ ਕੀਤਾ। ਇਸੇ ਲਈ ਹੀ ਪੰਜਾਬ ਦੇ ਲੋਕ ਵੀ ਭਗਤ ਨਾਮਦੇਵ ਜੀ ਨੂੰ ਮਹਾਰਾਸ਼ਟਰ ਦੇ ਲੋਕਾਂ ਬਰਾਬਰ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਉਸਾਰੀ ਵਿੱਚ ਸਾਹਿਤ ਤੇ ਵਿਚਾਰਧਾਰਾ ਦਾ ਬਹੁਤ ਯੋਗਦਾਨ ਹੁੰਦਾ ਹੈ ਅਤੇ ਭਗਤ ਨਾਮਦੇਵ ਤੇ ਉਨ੍ਹਾਂ ਦੇ ਸਾਥੀਆਂ ਨੇ ਲੋਕਾਂ ਨੂੰ ਵਿਚਾਰਧਾਰਕ ਤੌਰ 'ਤੇ ਮਜ਼ਬੂਤ ਕਰਕੇ ਸਰਬਸਾਂਝੇ ਤੇ ਕਲਿਆਣਕਾਰੀ ਸਮਾਜ ਉਸਾਰਨ ਵਿੱਚ ਬਹੁਤ ਅਹਿਮ ਯੋਗਦਾਨ ਪਾਇਆ ਹੈ। ਸ੍ਰੀ ਗਡਕਰੀ ਨੇ ਕਿਹਾ ਕਿ ਇਹ ਸੰਮੇਲਨ ਮੁਲਕ ਦੀ ਅਨੇਕਤਾ ਵਿੱਚ ਏਕਤਾ ਦੀ ਸਪੱਸ਼ਟ ਮਿਸਾਲ ਹੈ ਅਤੇ ਇਹ ਮੁਲਕ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਮਰਾਠੀ ਸਮਾਜ ਦਾ ਮੁਲਕ ਦੀ ਤਰੱਕੀ ਵਿੱਚ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਰਾਠੀ ਜੀਵਨ ਦੀ ਪੂਰੇ ਦੇਸ਼ ਦੇ ਜਨ-ਜੀਵਨ 'ਤੇ ਸਪੱਸ਼ਟ ਛਾਪ ਦੇਖੀ ਜਾ ਸਕਦੀ ਹੈ।

ਸ੍ਰੀ ਗਡਕਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਰਾਸਤਾ ਚੌਕ ਮਹਿਤਾ, ਘੁਮਾਣ, ਸ੍ਰੀ ਹਰਗੋਬਿੰਦਪੁਰ, ਟਾਂਡਾ ਤੇ ਹੁਸ਼ਿਆਰਪੁਰ ਹੋ ਕੇ ਊਨਾ ਜਾਣ ਵਾਲੀ ਸੜਕ ਨੂੰ 1800 ਕਰੋੜ ਰੁਪਏ ਦੀ ਲਾਗਤ ਨਾਲ ਛੇਤੀ ਹੀ ਚਹੁ-ਮਾਰਗੀ ਬਣਾ ਦਿੱਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਇਸ ਸਾਹਿਤ ਸੰਮੇਲਨ ਨੂੰ ਕਾਮਯਾਬ ਕਰਨ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਵੀ ਕੀਤਾ। ਸਾਬਕਾ ਕੇਂਦਰੀ  ਮੰਤਰੀ ਸ੍ਰੀ ਸ਼ਰਦ ਪਵਾਰ ਨੇ ਮੁਲਕ ਦੀ ਆਜ਼ਾਦੀ, ਰਾਖੀ ਅਤੇ ਅੰਨ ਸਮੱਸਿਆ ਨੂੰ ਹੱਲ ਕਰਨ ਵਿੱਚ ਪੰਜਾਬੀਆਂ ਖਾਸ ਕਰਕੇ ਸਿੱਖਾਂ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀਆਂ ਦਾ ਆਜ਼ਾਦੀ ਤੋਂ ਬਾਅਦ ਮੁਲਕ ਦੇ ਨਿਰਮਾਣ ਵਿੱਚ ਬਹੁਤ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਮਰਾਠੀ ਸਾਹਿਤ ਸੰਮੇਲਨ ਆਪਣੇ ਮਕਸਦ ਵਿੱਚ ਹਰ ਪੱਖੋਂ ਕਾਮਯਾਬ ਰਹੇਗਾ। ਸ੍ਰੀ ਸ਼ਰਦ ਪਵਾਰ ਨੇ ਕਿਹਾ ਕਿ ਇਸ ਸੰਮੇਲਨ ਨਾਲ ਪੰਜਾਬ ਤੇ ਮਹਾਰਾਸ਼ਟਰ ਦੇ ਲੋਕਾਂ ਵਿੱਚ ਸਾਂਝ ਦਾ ਨਵਾਂ ਅਧਿਆਏ ਸ਼ੁਰੂ ਹੋ ਗਿਆ ਹੈ। ਭਗਤ ਨਾਮਦੇਵ ਜੀ ਦੀ ਸਮਾਜ ਨੂੰ ਦੇਣ ਦਾ ਜ਼ਿਕਰ ਕਰਦਿਆਂ ਹੋਇਆ ਉਨ੍ਹਾਂ ਕਿਹਾ ਕਿ ਭਗਤੀ ਲਹਿਰ ਦੇ ਇਸ ਸ਼੍ਰੋਮਣੀ ਸੰਤ ਨੇ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਇਸ ਲਹਿਰ ਦਾ ਪ੍ਰਚਾਰ ਕੀਤਾ। ਸ੍ਰੀ ਪਵਾਰ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ 'ਪਦਮ ਵਿਭੂਸ਼ਣ' ਨਾਲ ਸਨਮਾਨਿਤ ਕਰਨ ਲਈ ਉਨ੍ਹਾਂ ਨੂੰ ਵਧਾਈ ਵੀ ਦਿੱਤੀ। 

88ਵਾਂ ਅਖਿਲ ਭਾਰਤੀਯ ਮਰਾਠੀ ਸਾਹਿਤ ਸੰਮੇਲਨ ਦੇ ਪ੍ਰਧਾਨ ਡਾ. ਸਦਾਨੰਦ ਮੋਰੇ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਹਾਰਾਸ਼ਟਰ ਦੇ ਬਹੁਤੇ ਸੰਤਾਂ, ਮਹਾਂਪੁਰਖਾਂ ਤੇ ਚਿੰਤਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਆਪਣੀਆਂ ਰਚਨਾਵਾਂ ਵਿੱਚ ਪ੍ਰਮੁੱਖਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਤੇ ਪੰਜਾਬ ਦੇ ਲੋਕਾਂ ਵਿੱਚ ਭਗਤੀ ਤੇ ਬੀਰਤਾ ਦੇ ਗੁਣਾਂ ਦੀ ਸਾਂਝ ਹੈ। 

87ਵੇਂ ਅਖਿਲ ਭਾਰਤੀਯ ਮਰਾਠੀ ਸਾਹਿਤ ਸੰਮੇਲਨ ਦੇ ਪ੍ਰਧਾਨ ਸ੍ਰੀ ਐਫ.ਐਮ. ਸ਼ਿੰਦੇ ਨੇ ਇਸ ਮੌਕੇ 'ਤੇ ਬੋਲਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਸਮੁੱਚੀ ਰਚਨਾ ਨੂੰ ਮੁਲਕ ਦੀਆਂ ਸਾਰੀਆਂ ਖੇਤਰੀਆਂ ਭਾਸ਼ਾਵਾਂ ਵਿੱਚ ਛਾਪਿਆ ਜਾਣਾ ਚਾਹੀਦਾ ਹੈ। ਇਸ ਮੌਕੇ ਘੁਮਾਣ ਵਿੱਚ 10 ਏਕੜ ਰਕਬੇ ਵਿੱਚ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਭਗਤ ਨਾਮਦੇਵ ਜੀ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਅਤੇ ਭਗਤ ਨਾਮਦੇਵ ਜੀ ਦੀ ਯਾਦ ਵਿੱਚ ਇਕ ਸੋਵੀਨਾਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ, ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਧੁੱਗਾ, ਪ੍ਰਸਿੱਧ ਕਵੀ ਸ੍ਰੀ ਸੁਰਜੀਤ ਪਾਤਰ ਅਤੇ ਪ੍ਰੋ. ਗੁਰਭਜਨ ਗਿੱਲ ਵੀ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD