Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਜਾਬ ਅਤੇ ਮਹਾਂਰਾਸ਼ਟਰ ਵਿੱਚ ਰੂਹਾਨੀ ਤੇ ਸਾਹਿਤਕ ਰਿਸ਼ਤਾ ਹਮੇਸ਼ਾਂ ਕਾਇਮ ਰਹੇਗਾ - ਪ੍ਰਕਾਸ਼ ਜਾਵੇਡਕਰ

ਘੁਮਾਣ ਮਰਾਠੀ ਸਾਹਿਤ ਸੰਮੇਲਨ ਮਰਾਠੀ ਭਾਸ਼ਾ ਦੇ ਵਿਕਾਸ ਵਿੱਚ ਮੀਲ-ਪੱਥਰ ਸਾਬਿਤ ਹੋਵੇਗਾ - ਪ੍ਰਕਾਸ਼ ਜਾਵੇਡਕਰ

ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੇਡਕਰ ਮਰਾਠੀ ਸਾਹਿਤ ਸੰਮੇਲਨ ਦੌਰਾਨ ਆਪਣੇ ਵਿਚਾਰ ਪੇਸ਼ ਕਰਦੇ ਹੋਏ।

Web Admin

Web Admin

5 Dariya News

ਘੁਮਾਣ/ਬਟਾਲਾ , 05 Apr 2015

Last updated on: Apr 05, 2015, 00:00 IST

ਸ਼੍ਰੋਮਣੀ ਭਗਤ ਨਾਮਦੇਵ ਜੀ ਨੇ ਸਦੀਆਂ ਪਹਿਲਾਂ ਪੰਜਾਬੀਆਂ ਤੇ ਮਰਾਠੀਆਂ 'ਚ ਜੋ ਰਿਸ਼ਤਾ ਕਾਇਮ ਕੀਤਾ ਸੀ ਉਹ ਅੱਜ ਵੀ ਬਰਕਾਰ ਹੈ ਅਤੇ ਇਹੀ ਕਾਰਨ ਹੈ ਕਿ ਅੱਜ ਮਰਾਠੀ ਸਮਾਜ ਪੰਜਾਬ ਦੀ ਧਰਤੀ ਘੁਮਾਣ ਵਿਖੇ ਆਪਣਾ 88ਵਾਂ ਮਰਾਠੀ ਸਾਹਿਤ ਉਤਸਵ ਮਨਾ ਰਿਹਾ ਹੈ। ਇਹ ਗੱਲ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਅੱਜ ਘੁਮਾਣ ਵਿਖੇ ਚੱਲ ਰਹੇ 88ਵੇਂ ਸਾਹਿਤ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਹੀ। ਕੇਂਦਰੀ ਮੰਤਰੀ ਜਾਵੇਡਕਰ ਨੇ ਕਿਹਾ ਕਿ ਉਹ ਇਸ ਸੰਮੇਲਨ 'ਚ ਬਤੌਰ ਕੇਂਦਰੀ ਵਾਤਾਵਰਨ ਮੰਤਰੀ ਨਹੀਂ ਬਲਕਿ ਇੱਕ ਸਾਹਿਤ ਪ੍ਰੇਮੀ ਵਜੋਂ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਸੰਤ ਭਗਤ ਨਾਮਦੇਵ ਜੀ ਨੂੰ ਆਪਣੀ ਸ਼ਰਧਾ ਤੇ ਪ੍ਰਨਾਮ ਭੇਂਟ ਕਰਦੇ ਹਨ ਜਿਨ੍ਹਾਂ ਨੇ ਇਸ ਧਰਤੀ 'ਤੇ ਤਪ ਕੀਤਾ ਅਤੇ ਆਪਣੀ ਪਵਿੱਤਰ ਬਾਣੀ ਦੀ ਰਚਨਾ ਕੀਤੀ ਜੋ ਸਮੁੱਚੀ ਮਨੁੱਖਤਾ ਲਈ ਚਾਨਣਮੁਨਾਰਾ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਨੇ ਪੰਜਾਬ ਅਤੇ ਮਹਾਂਰਾਸ਼ਟਰ ਵਿੱਚ ਜੋ ਰੂਹਾਨੀ ਤੇ ਸਾਹਿਤਕ ਰਿਸ਼ਤਾ ਕਾਇਮ ਕੀਤਾ ਹੈ ਉਹ ਹਮੇਸ਼ਾਂ ਕਾਇਮ ਰਹੇਗਾ।

ਮਰਾਠੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਕਿਹਾ ਕਿ ਹਜ਼ਾਰਾਂ ਸਾਲ ਦੇ ਸਫਰ ਤੋਂ ਬਾਅਦ ਮਨੁੱਖ ਨੇ ਭਾਸ਼ਾਵਾਂ ਵਿਕਸਤ ਕੀਤੀਆਂ ਹਨ ਅਤੇ ਇਹਨਾਂ ਭਸ਼ਾਵਾਂ ਨੇ ਹੀ ਅੱਗੇ ਜਾ ਕੇ ਸਾਹਿਤ ਨੂੰ ਜਨਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਾਹਿਤ ਸੰਮੇਲਨ ਦੇਸ਼ ਨੂੰ ਇੱਕ ਦੂਜੇ ਨਾਲ ਜੋੜਦੇ ਹਨ ਅਤੇ ਅਜਿਹੇ ਸਾਂਝੇ ਮੌਕਿਆਂ ਨਾਲ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਦਾ ਅਦਾਨ-ਪ੍ਰਦਾਨ ਹੁੰਦਾ ਹੈ। ਸਰਹੱਦ ਸੰਸਥਾ ਪੂਨੇ ਦੇ ਇਸ ਉਦਮ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਘੁਮਾਣ ਵਿਖੇ ਕਰਾਇਆ ਜਾ ਰਿਹਾ ਇਹ ਮਰਾਠੀ ਸਾਹਿਤ ਸੰਮੇਲਨ ਮਰਾਠੀ ਭਾਸ਼ਾ ਦੇ ਵਿਕਾਸ ਵਿੱਚ ਇੱਕ ਮੀਲ-ਪੱਥਰ ਸਾਬਿਤ ਹੋਵੇਗਾ। ਇਸ ਮੌਕੇ ਉਨ੍ਹਾਂ ਮਰਾਠੀ ਸਾਹਿਤ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਕੇਂਦਰੀ ਮੰਤਰੀ ਜਾਵੇਡਕਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਘੁਮਾਣ ਵਿਖੇ ਚੱਲ ਰਹੇ ਇਸ ਮਰਾਠੀ ਸਾਹਿਤ ਸੰਮੇਲਨ ਲਈ ਆਪਣੀਆਂ ਸ਼ੁਭ-ਇਛਾਵਾਂ ਭੇਜੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਸੰਮੇਲਨ ਨੂੰ ਕਰਾਉਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਸਮੁੱਚੀ ਪੰਜਾਬ ਸਰਕਾਰ ਦੇ ਇਸ ਸੰਮੇਲਨ ਦੀ ਮਹਿਮਾਨ ਨਿਵਾਜੀ ਲਈ ਮਰਾਠਾ ਸਮਾਜ ਵੱਲੋਂ ਧੰਨਵਾਦੀ ਹਨ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਨੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਦਾ ਸ੍ਰੀ ਸਾਹਿਬ ਅਤੇ ਸ਼ਾਲ ਦੇ ਸਨਮਾਨ ਕੀਤਾ। ਇਸਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਪੰਡਾਲ ਵਿੱਚ ਜਾ ਕੇ ਮਰਾਠੀ ਅਤੇ ਪੰਜਾਬੀ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਅਖਿਲ ਭਾਰਤੀਯ ਮਰਾਠੀ ਸਾਹਿਤ ਮਹਾਂਮੰਡਲ ਦੀ ਪ੍ਰਧਾਨ ਡਾ. ਮਾਧਵੀ ਵੈਧਯਾ, ਡਾ. ਸਦਾਨੰਦ ਮੋਰੇ, ਸੰਮੇਲਨ ਦੇ ਮਰਾਠਾ ਪ੍ਰਬੰਧਕ ਭਾਰਤ ਦੇਸਲਾ, ਪਦਮ ਸ੍ਰੀ ਡਾ. ਗਣੇਸ਼ ਦੇਵੀ, ਸੰਜੇ ਨਾਹਰ ਤੋਂ ਇਲਾਵਾ ਮਰਾਠੀ ਸਾਹਿਤਕਾਰ ਹਾਜ਼ਰ ਸਨ।

 

Tags: Prakash Javadekar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD