Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਰਾਠੀ ਸਾਹਿਤ ਸੰਮੇਲਨ ਕੌਮੀ ਏਕਤਾ ਵੱਲ ਕਦਮ-ਸੁਖਬੀਰ ਸਿੰਘ ਬਾਦਲ

ਦਵੇਂਦਰ ਫੜਨਵੀਸ ਵਲੋਂ ਮਹਾਂਰਾਸ਼ਟਰ ਵਿਖੇ ਪੰਜਾਬੀ ਸੰਮੇਲਨ ਕਰਵਾਉਣ ਲਈ ਸੱਦਾ

Web Admin

Web Admin

5 Dariya News

ਘੁਮਾਣ (ਗੁਰਦਾਸਪੁਰ) , 05 Apr 2015

Last updated on: Apr 05, 2015, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ 'ਤੇ ਹੋਇਆ ਮਰਾਠੀ ਸਾਹਿਤ ਸੰਮੇਲਨ ਕੌਮੀ ਏਕਤਾ ਦਾ ਪ੍ਰਤੀਕ ਹੈ ਅਤੇ ਇਸ ਸੰਮੇਲਨ ਨਾਲ ਪੰਜਾਬ ਤੇ ਮਹਾਂਰਾਸ਼ਟਰ ਵਿਚਲਾ ਸਦੀਆਂ ਪੁਰਾਣਾ ਰਿਸ਼ਤਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਨੇ ਕੇਂਦਰੀ ਰੇਲਵੇ ਮੰਤਰੀ ਤੋਂ ਮੰਗ ਵੀ ਰੱਖੀ ਕਿ ਮਹਾਂਰਾਸ਼ਟਰ ਤੇ ਪੰਜਾਬ ਵਿਚਲੇ ਦੋਵੇਂ ਸੂਬਿਆਂ ਦੇ ਵਾਸੀਆਂ ਦੀ ਆਸਥਾ ਦੇ ਕੇਂਦਰਾਂ ਨੂੰ ਜੋੜਨ ਲਈ  ਸਿੱਧੀ ਰੇਲ ਸੇਵਾ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਮਰਾਠਵਾੜਾ ਵਿਖੇ ਸਵਾਮੀ ਰਾਮਾਨੰਦ ਤੀਰਥ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਚੇਅਰ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ। ਅੱਜ ਇੱਥੇ ਕੇਂਦਰੀ ਰੇਲਵੇ ਮੰਤਰੀ ਸੁਰੇਸ਼ ਪ੍ਰਭੂ, ਮਹਾਂਰਾਸ਼ਟਰ ਦੇ ਸਿੱਖਿਆ ਮੰਤਰੀ ਵਿਨੋਦ ਤਾਵੜੇ ਦੀ ਹਾਜ਼ਰੀ ਵਿਚ 88 ਵੇਂ ਮਰਾਠੀ ਸਾਹਿਤ ਸੰਮੇਲਨ ਦੀ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਦੇ ਮਹਾਂਰਾਸ਼ਟਰ ਦਾ ਰਿਸ਼ਤਾ ਬਹੁਤ ਪੁਰਾਣਾ ਹੈ ਅਤੇ ਦੋਹਾਂ ਕੌਮਾਂ ਜੰਗਜੂ ਹੋਣ ਤੇ ਨਾਲ-ਨਾਲ, ਸਾਹਿਤ ਪ੍ਰੇਮੀ ਅਤੇ ਦੇਸ਼ ਦੀ ਲੜਾਈ ਵਿਚ ਮੋਹਰੀ ਰੋਲ ਨਿਭਾਉਣ ਵਾਲੀਆਂ ਹਨ। ਦੇਸ਼ ਭਰ ਦੇ ਸੂਬਿਆਂ ਵਿਚਕਾਰ ਅਜਿਹੇ ਸੰਮੇਲਨ ਕਰਵਾਏ ਜਾਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਭਾਰਤ ਇਕ ਵਿਭਿੰਨਤਾਵਾਂ ਵਾਲਾ ਦੇਸ਼ ਹੈ, ਜਿੱਥੇ ਲੋਕਾਂ ਵਿਚ ਸਾਹਿਤ ਦੇ ਧਾਰਮਿਕ ਸ਼ਹਿਣਸੀਲਤਾ ਰਾਹੀਂ ਕੌÎਮੀ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।   

ਮਹਾਂਰਾਸ਼ਟਰ ਤੋਂ ਆਏ ਲੋਕਾਂ ਦਾ ਸਵਾਗਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਨਾਂਦੇੜ ਵਿਖੇ ਗੁਰੂ ਗੋਬਿੰਦ  ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ Îਜਾਂਦੇ ਹਨ ਜਦਕਿ ਮਰਾਠੀ ਲੋਕ ਘੁਮਾਣ ਵਿਖੇ ਸਜਦਾ ਕਰਨ ਆਉਂਦੇ ਹਨ ਜਿੱਥੇ ਭਗਤ ਨਾਮਦੇਵ ਜੀ ਨੇ 20 ਸਾਲ ਦੇ ਕਰੀਬ ਗੁਜ਼ਾਰੇ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ਦੇ ਲੋਕਾਂ ਦੀ ਸਹੂਲਤ ਲਈ ਘੁਮਾਣ ਤੋਂ ਨਾਂਦੇੜ ਤੱਕ ਸਿੱਧੀ ਰੇਲ ਸੇਵਾ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 'ਦੋਹਾਂ ਸੂਬਿਆਂ ਦੇ ਲੋਕਾਂ ਦੇ ਏਨੀ ਸਮਾਨਤਾ ਹੈ ਕਿ ਮੈਂ ਅੱਜ  ਮਰਾਠੀ ਆਮਰਸ ਤੇ ਪੂਰੀ ਖਾਧੀ ਜਿਸਦਾ ਸਵਾਦ ਵੀ ਪੰਜਾਬੀ ਖਾਣੇ ਵਾਂਗ ਵੀ ਸੀ'। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ –ਭਾਜਪਾ ਸਰਕਾਰ ਹਮੇਸ਼ਾ ਹੀ ਭਾਈਚਾਰਕ ਏਕਤਾ ਦੀ ਮੁਦਈ ਰਹੀ ਹੈ ਅਤੇ ਪਿਛਲੇ ਇਕ ਮਹੀਨੇ ਤੋਂ ਮੁੱਖ ਮੰਤਰੀ ਵਲੋਂ ਖੁਦ ਇਸ ਸੰਮੇਲਨ ਦੇ ਪ੍ਰਬੰਧਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ ਜਾ ਰਿਹਾ ਹੈ। ਮਰਾਠੀ ਭਾਸ਼ਾ ਵਿਚ ਲੋਕਾਂ  ਦਾ ਸਵਾਗਤ ਕਰਦੇ ਹੋਏ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸਾਲ ਮਰਾਠੀ ਸੰਮੇਲਨ ਲਈ ਹੋਰ ਵੀ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਗੁਰਦਾਸਪੁਰ ਜਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ। 

ਇਸ ਮੌਕੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਪੰਜਾਬੀ ਵਿਚ ਗੁਰੂ ਨਾਨਕ ਦੇਵ ਜੀ ਤੇ ਹੋਰ ਗੁਰੂ ਸਾਹਿਬਾਨਾਂ ਦੀ ਧਰਤੀ ਨੂੰ ਨਮਸਕਾਰ ਕਹਿੰਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਧਾਰਮਿਕ ਸ਼ਹਿਣਸੀਲਤਾ ਤੇ ਏਕਤਾ ਦਾ ਸਬਕ ਦਿੱਤਾ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ਦਾ ਰਿਸ਼ਤਾ 700 ਸਾਲ ਪੁਰਾਣਾ ਹੈ ਅਤੇ ਅਜਿਹੇ ਸੰਮੇਲਨ ਦੋਹਾਂ ਸੂਬਿਆਂ ਦੇ ਰਿਸ਼ਤਿਆਂ ਨੂੰ ਹੋਰ ਸ਼ਕਤੀ ਪ੍ਰਦਾਨ ਕਰਦੇ ਹਨ।  ਉਨ੍ਹਾਂ ਨੇ ਪੰਜਾਬ ਸਰਕਾਰ ਤੇ ਸਾਹਿਤ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਮਹਾਂਰਾਸ਼ਟਰ ਵਿਖੇ ਵੀ ਪੰਜਾਬੀ ਸੰਮੇਲਨ ਕਰਵਾਇਆ ਜਾਵੇ ਜਿਸ ਲਈ ਮਹਾਂਰਾਸ਼ਟਰ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। 

ਇਸ ਮੌਕੇ ਮੁੱਖ ਮੰਤਰੀ ਨੇ ਮਰਾਠਵਾੜਾ ਦੀ  ਸਵਾਮੀ ਰਾਮਾਨੰਦ ਤੀਰਥ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਚੇਅਰ ਸਥਾਪਿਤ ਕਰਨ ਦਾ ਐਲਾਨ ਵੀ ਕੀਤਾ।

ਕੇਂਦਰੀ ਰੇਲਵੇ ਮੰਤਰੀ ਸੁਰੇਸ਼ ਪ੍ਰਭੂ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੀ ਧਰਤੀ 'ਤੇ ਆਏ ਹਨ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ਦੇ ਲੋਕ ਇਕੋ ਸੋਚ ਦੇ ਧਾਰਨੀ ਹਨ ਅਤੇ ਜੋ ਸਤਿਕਾਰ ਸ਼ਹੀਦ ਭਗਤ ਸਿੰਘ ਦਾ ਪੰਜਾਬ ਵਿਚ  ਹੈ ਉਹੀ ਮਹਾਂਰਾਸ਼ਟਰ ਵਿਚ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਦੇਸ਼ ਦੀ ਆਜਾਦੀ ਤੇ ਅਨਾਜ ਸੁਰੱਖਿਆ ਯਕੀਨੀ ਬਣਾਉਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਪੱਖੋਂ ਦੇਸ਼ ਦੀ ਅਗਵਾਈ ਕੀਤੀ ਹੈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਮਹਾਂਰਾਸ਼ਟਰ ਤੋਂ ਆਏ ਪ੍ਰਮੁੱਖ ਸਿਆਸੀ ਵਿਅਕਤੀਆਂ ਤੋਂ ਇਲਾਵਾ ਉੱਘੇ ਸਾਹਿਤਕਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮਹਾਂÎਰਾਸ਼ਟਰ ਦੇ ਸਿੱਖਿਆ ਮੰਤਰੀ ਸ੍ਰੀ ਵਿਨੋਦ ਤਾਵੜੇ , ਸਾਬਕਾ ਗਵਰਨਰ ਜਨਰਲ ਜੇ.ਜੇ. ਸਿੰਘ ਤੇ ਅਨੇਕਾਂ ਸਾਹਿਤਕ ਹਸਤੀਆਂ ਨੇ ਵੀ ਸੰਬੋਧਨ ਕੀਤਾ। ਮਹਾਂਰਾਸ਼ਟਰ ਤੋਂ ਆਏ ਲੋਕਾਂ ਵਲੋਂ ਸੰਬੋਧਨ ਦੌਰਾਨ ਪੰਜਾਬ ਸਰਕਾਰ ਵਲੋਂ ਸੰਮੇਲਨ ਲਈ ਕੀਤੇ ਪ੍ਰਬੰਧਾਂ ਤੇ ਪੰਜਾਬੀਆਂ ਦੀ ਮਹਿਮਾਨ ਨਵਾਜ਼ੀ ਲਈ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਸਦਾਨੰਦ ਗੌੜ, ਜਤਿੰਦਰ ਪੰਨੂ, ਰਹਿਮਤ ਰਾਹੀ, ਸਰਹੱਦ ਫਾਊਂਡੇਸ਼ਨ ਤੋਂ ਸੰਜੇ ਨਾਹਰ , ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਰਤ ਦੇਸਦਲਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਸੰਸਦੀ ਸਕੱਤਰ ਦੇਸ ਰਾਜ ਧੁੱਗਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ, ਚੇਅਰਮੈਨ ਕੁਲਵੰਤ ਸਿੰਘ ਚੀਮਾ, ਕੈਪਟਨ ਬਲਬੀਰ ਸਿੰਘ ਬਾਠ ਆਦਿ ਹਾਜ਼ਰ ਸਨ। 

 

Tags: SUKHBIR , SUKHBIR SINGH BADAL , Suresh Prabhu , Devendra Fadnavis

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD