ਜੱਗਬਾਣੀ ਅਤੇ ਪੰਜਾਬ ਕੇਸਰੀ ਦੇ ਖਰੜ ਤੋਂ ਪੱਤਰਕਾਰ ਡਾ. ਭੁਪਿੰਦਰ ਸਿੰਘ ਅਭੇਪੁਰੀਏ ਦਾ ਅੱਜ ਦੇਹਾਂਤ ਹੋ ਗਿਆ । ਉਹ ਪਿਛਲੇ ਇੱਕ ਸਾਲ ਤੋਂ ਬਿਮਾਰ ਚੱਲੇ ਆ ਰਹੇ ਸਨ। ਪੱਤਰਕਾਰ ਅਭੇਪੁਰੀਏ ਦੇ ਦੇਹਾਂਤ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ। ਪੱਤਰਕਾਰ ਅਭੇਪੁਰੀਏ ਦੀ ਮ੍ਰਿਤਕ ਦੇਹ ਦਾ ਸੰਸਕਾਰ ਭਲਕੇ ਖਰੜ ਸਥਿਤ ਰਾਮ ਬਾਗ ਸਮਸਾਨ ਘਾਟ ਵਿਖੇ 10.30 ਵਜੇ ਕੀਤਾ ਜਾਵੇਗਾ।ਪੱਤਰਕਾਰ ਡਾ. ਭੁਪਿੰਦਰ ਸਿੰਘ ਦੇ ਦੇਹਾਂਤ ਤੇ ਮੁੱਖ ਸੰਸਦੀ ਸਕੱਤਰ ਸ੍ਰੀ ਐਨ.ਕੇ. ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਅਕਾਲੀ ਜਥਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ੍ਰ: ਉਜਾਗਰ ਸਿੰਘ ਬਡਾਲੀ, ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਬੀਬੀ ਪਰਮਜੀਤ ਕੌਰ ਬਡਾਲੀ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਡੀ.ਐਮ ਖਰੜ ਸ੍ਰੀ ਸੁਖਜੀਤ ਪਾਲ ਸਿੰਘ, ਜ਼ਿਲ੍ਹੇ ਦੇ ਸਮੂਹ ਪੱਤਰਕਾਰ ਸਾਹਿਬਾਨਾਂ, ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।