Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਵਿੱਚ ਮਕਾਨ ਮਾਲਕਾਂ ਵੱਲੋਂ ਰੱਖਣ ਵਾਲੇ ਕਿਰਾਏਦਾਰ, ਨੌਕਰ, ਪੇਇੰਗ ਗੈਸਟ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ

ਤੇਜਿੰਦਰ ਪਾਲ ਸਿੰਘ ਸਿੱਧੂ
ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ .ਏ.ਐਸ.ਨਗਰ , 09 Apr 2015

Last updated on: Apr 09, 2015, 00:00 IST

ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀਆਂ ਮਿਉਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ ਨੌਕਰ / ਪੇਇੰਗ ਗੈਸਟ ਰੱਖੇਗਾ ਤਾਂ ਉਸ ਵੱਲੋ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿੱਚ ਦਰਜ ਕਰਾਉਣਾ ਲਾਜ਼ਮੀ ਹੋਵੇਗਾ। ਇਹ ਹੁਕਮ 6 ਜੂਨ 2015 ਤੱਕ ਲਾਗੂ ਰਹਿਣਗੇ।

ਜ਼ਿਲ੍ਹੇ ਵਿੱਚ ਲੰਘਦੀ ਨੈਸ਼ਨਲ ਹਾਈਵੇ ਸੜਕ ਤੇ ਫਲਾਂ ਦੀਆਂ ਰੇਹੜੀਆਂ ਅਤੇ ਆਰਜ਼ੀ ਦੁਕਾਨਾਂ ਲਗਾਉਣ 'ਤੇ ਪਾਬੰਦੀ ਦੇ ਹੁਕਮ 

ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਲੰਘਦੀ ਨੈਸ਼ਨਲ ਹਾਈਵੇ ਸੜਕ ਤੇ ਫ਼ਲਾਂ ਦੀਆ ਰੇਹੜੀਆਂ ਅਤੇ ਆਰਜ਼ੀ ਦੁਕਾਨਾਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਕਿਉਂਕਿ ਇਹਨਾਂ ਕਾਰਨ ਸੜਕਾਂ ਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਲੋਕ ਹਿੱਤ ਨੂੰ ਮੁੱਖ ਰੱਖਦਿਆਂ ਇਹ ਹੁਕਮ 06 ਜੂਨ 2015  ਤੱਕ ਲਾਗੂ ਰਹਿਣਗੇ।

ਜ਼ਿਲ੍ਹੇ ਵਿੱਚ ਲੰਘਦੀ ਨੈਸ਼ਨਲ ਹਾਈਵੇ ਸੜਕ ਤੇ ਨਜਾਇਜ ਲਾਂਘੇ ਬਣਾਉਣ 'ਤੇ ਪਾਬੰਦੀ ਦੇ ਹੁਕਮ 

ਤੇਜਿੰਦਰਪਾਲ ਸਿੰਘ ਸਿੱਧੂ ਆਈ .ਏ.ਐਸ. ਡਿਪਟੀ ਕਮਿਸ਼ਨਰ –ਕਮ –ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਲੰਘਦੀ ਨੈਸ਼ਨਲ ਹਾਈਵੇ ਸੜਕ ਤੇ ਨਜਾਇਜ਼ ਲਾਂਘੇ ਬਣਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਣਾਏ ਗਏ ਟਰੈਂਚਿਜ ਨੂੰ ਨੈਸ਼ਨਲ ਹਾਈਵੇ ਨੇੜੇ ਪੈਂਦੇ ਸੰਸਥਾਨ ਮਾਲਕ ਬਿਨਾਂ ਆਗਿਆ ਤੋਂ ਟਰੈਂਚਿਜ਼ ਨੂੰ ਭਰ ਕੇ ਨਜਾਇਜ ਲਾਂਘਾਂ ਬਣਾ ਲੈਂਦੇ ਹਨ ਜਿਸ ਕਾਰਨ ਜਿੱਥੇ ਟਰੈਫਿਕ ਦੀ ਸਮੱਸਿਆ ਪੈਦਾ ਹੁੰਦੀ ਹੈ ਉੱਥੇ ਹਾਦਸੇ ਵੀ ਵਾਪਰਨ ਦਾ ਡਰ ਬÎਣਿਆ ਰਹਿੰਦਾ ਹੈ। ਇਹਨਾਂ ਕਾਰਨ ਸੜਕਾਂ ਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਲੋਕ ਹਿੱਤ ਨੂੰ ਮੁੱਖ ਰੱਖਦਿਆਂ ਇਹ ਹੁਕਮ 6 ਜੂਨ 2015 ਤੱਕ ਲਾਗੂ ਰਹਿਣਗੇ। 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡਾਂ 'ਚ ਰਾਤ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ 

ਤੇਜਿੰਦਰਪਾਲ ਸਿੰਘ ਸਿੱਧੂ ਆਈ ਏ ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 (1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਤੇ ਹੋਰ ਭੰਨ ਤੋੜ ਦੀਆਂ ਸੰਭਾਵਿਤ ਕਾਰਵਾਈਆਂ ਨੂੰ ਸਖ਼ਤੀ ਨਾਲ ਰੋਕਣ ਲਈ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਪਿੰਡਾਂ ਵਿੱਚ ਰਾਤ ਨੂੰ ਠੀਕਰੀ ਪਹਿਰੇ ਦੀ ਡਿਊਟੀ ਨਿਭਾਉਣਗੇ, 60 ਸਾਲ ਦੀ ਉਮਰ ਤੋਂ ਵੱਧ ਵਾਲੇ ਬਜੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਠੀਕਰੀ ਪਹਿਰਾ ਦੇਣ ਤੋਂ ਛੋਟ ਹੋਵੇਗੀ। ਉਹਨਾਂ ਇਹ ਵੀ ਹੁਕਮ ਕੀਤੇ ਹਨ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਦੀ ਪੰਚਾਇਤ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਐਕਟ 1918 ਦੀ ਧਾਰਾ 4(1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਠੀਕਰੀ ਪਹਿਰਿਆਂ ਦੀ ਡਿਊਟੀਆਂ ਕਰਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਇੱਕ ਪੱਤਰ ਲਿਖ ਕੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨ ਤੋੜ ਦੀ ਕਾਰਵਾਈਆਂ ਕਰਨ ਦਾ ਅੰਦੇਸਾਂ ਹੈ ਜਿਹਨਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ  ਦਾ ਖਤਰਾ ਪੈਦਾ ਹੋ ਸਕਦਾ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਿੰਡਾਂ ਵਿੱਚ ਰਾਤ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਰੂਰਤ ਹੈ ਇਹ ਹੁਕਮ 6 ਜੂਨ 2015 ਤੱਕ ਤੁਰੰਤ ਲਾਗੂ ਰਹਿਣਗੇ।  

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫੇਜ਼ -1 ਦੇ ਬਾਹਰ ਬਣੇ ਜੰਗਲੇ ਦੇ ਅੰਦਰ ਧਰਨੇ/ਰੈਲੀਆਂ ਕਰਨ ਤੇ ਪਾਬੰਦੀ ਦੇ ਹੁਕਮ 

ਤੇਜਿੰਦਰਪਾਲ ਸਿੰਘ ਸਿੱਧੂ ਆਈ ਏ ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫੇਜ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਮਾਰਤ ਦੇ ਬਾਹਰ ਬਣੇ ਜੰਗਲੇ ਦੇ ਅੰਦਰ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿੱਚੋਂ ਲੰਘ ਕੇ ਇਸ ਦਫ਼ਤਰ ਵਿੱਚ ਆਉਣ ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ  6 ਜੂਨ 2015  ਤੱਕ ਲਾਗੂ ਰਹਿਣਗੇ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਲਾਗੂ ਕੀਤੇ ਹਨ। 

ਜ਼ਿਲ੍ਹੇ 'ਚ ਰਾਤ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਛੋਟੇ ਖਣਿਜਾਂ ਦੀ ਢੋਅ ਢੁਆਈ ਕਰਨ ਤੇ ਪਾਬੰਦੀ ਦੇ ਹੁਕਮ 

ਤੇਜਿੰਦਰ ਪਾਲ ਸਿੰਘ ਸਿੱਧੂ ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਛੋਟੇ ਖਣਿਜਾਂ ਦੀ ਮਾਇਨਿੰਗ ਕਰਨ ( ਸਿਵਾਏ ਖਾਣ ਚਡਿਆਲਾ ਬਲਾਕ ਡੇਰਾਬਸੀ ਅਤੇ ਭਵਿੱਖ ਵਿੱਚ ਹੋਰ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ) ਰਾਤ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਜ਼ਿਲ੍ਹੇ ਭਰ ਵਿੱਚ ਛੋਟੇ ਖਣਿਜਾਂ ਦੀ ਢੋਅ ਢੁਆਈ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਰਾਤ ਸਮੇਂ ਗੈਰ ਕਾਨੂੰਨੀ ਮਾਇਨਿੰਗ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਕਾਰਨ ਜਾਰੀ ਕੀਤੇ ਗਏ ਹਨ ਤਾਂ ਜੋ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਮਾਇਨਿੰਗ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਇਹ ਹੁਕਮ ਜ਼ਿਲ੍ਹੇ ਵਿੱਚ 6 ਜੂਨ 2015 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ.ਨਗਰ, ਸਮੂਹ ਜ਼ਿਲ੍ਹਾ ਉੱਪ ਮੰਡਲ ਮੈਜਿਸਟਰੇਟ,  ਜਨਰਲ ਮੈਨੇਜਰ -ਕਮ -ਮਾਇਨਿੰਗ ਅਫ਼ਸਰ ਜ਼ਿਲ੍ਹਾ ਉਦਯੋਗ ਕੇਂਦਰ ਐਸ.ਏ.ਐਸ.ਨਗਰ, ਵਾਤਾਵਰਣ ਇੰਜੀਨੀਅਰ, ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਏ.ਐਸ.ਨਗਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ  ਐਸ.ਏ.ਐਸ.ਨਗਰ ਲੋੜੀਂਦੀ ਕਾਰਵਾਈ ਲਈ ਜ਼ਿਮੇਵਾਰ ਹੋਣਗੇ।  

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD