Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਰਾਲੀ ਸ਼ਹਿਰ ਲਈ ਸੀਵਰੇਜ ਦੇ ਪ੍ਰੋਜੈਕਟ ਤੇ 76 ਕਰੋੜ ਰੁਪਏ ਖਰਚ ਕੀਤੇ : ਉਜਾਗਰ ਸਿੰਘ ਬਡਾਲੀ

50 ਲੱਖ ਰੁਪਏ ਸ਼ਹਿਰ ਦੇ ਹੋਰਨਾਂ ਵਿਕਾਸ ਕੰਮਾਂ ਤੇ ਕੀਤੇ ਜਾਣਗੇ ਖਰਚ

ਉਜਾਗਰ ਸਿੰਘ ਬਡਾਲੀ
ਉਜਾਗਰ ਸਿੰਘ ਬਡਾਲੀ

Web Admin

Web Admin

5 Dariya News

ਐਸ.ਏ.ਐਸ.ਨਗਰ , 10 Apr 2015

Last updated on: Apr 10, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਪੈਂਦੇ ਕੁਰਾਲੀ ਸ਼ਹਿਰ ਲਈ ਸ਼ਹਿਰ ਨਿਵਾਸੀਆਂ ਲਈ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੇ ਪ੍ਰੋਜੈਕਟ ਤੇ 76 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਹੁਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਸੀਵਰੇਜ ਕਾਰਨ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਹਲਕਾ ਇੰਚਾਰਜ ਖਰੜ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਦਿੰਦਿਆ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਕੁਰਾਲੀ ਸ਼ਹਿਰ ਜੋ ਕਿ ਕਾਂਗਰਸੀ ਸਰਕਾਰਾਂ ਵੱਲੋਂ ਅਣਗੋਲਿਆ ਕੀਤਾ ਹੋਇਆ ਸੀ ਮੌਜੂਦਾ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੱਲੋਂ ਕੁਰਾਲੀ ਸ਼ਹਿਰ ਨੂੰ ਇੱਕ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਇਸ ਦੀ ਕਾਇਆ ਕਲਪ ਕੀਤੀ ਗਈ ਹੈ। 

ਜਥੇਦਾਰ ਬਡਾਲੀ ਨੇ ਦੱਸਿਆ ਕਿ ਕੁਰਾਲੀ ਸ਼ਹਿਰ ਦੀ ਆਬਾਦੀ ਵਿੱਚ ਲਗਾਤਾਰ ਵਾਧਾ ਹੋਣ ਨਾਲ ਇਸ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਸੀ ਜਿਸ ਕਾਰਨ ਸ਼ਹਿਰ ਦੀਆਂ ਅੰਦਰੂਨੀ ਗੱਲੀਆਂ ਵਿੱਚ ਪਾਣੀ ਖੱੜਿਆ ਰਹਿੰਦਾ ਸੀ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਸਮੱਰਥਾ ਘੱਟ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਰਹਿੰਦੀ ਸੀ। ਹੁਣ ਇਨ੍ਹਾਂ ਸਮੱਸਿਆਵਾਂ ਤੋਂ ਪੱਕਾ ਛੁਟਕਾਰਾਂ ਮਿਲ ਜਾਵੇਗਾ। ਜਥੇਦਾਰ ਬਡਾਲੀ ਨੇ ਹੋਰ ਦੱਸਿਆ ਕਿ ਕੁਰਾਲੀ ਸ਼ਹਿਰ  ਲਈ ਪੰਜਾਬ ਸਰਕਾਰ ਵੱਲੌਂ 50 ਲੱਖ ਰੁਪਏ ਦੀ ਗਰਾਂਟ ਹੋਰ ਦਿੱਤੀ ਗਈ ਹੈ ਜਿਸ ਨਾਲ ਸ਼ਹਿਰ ਦੀਆਂ ਅੰਦਰੂਨੀ ਸੜਕਾਂ, ਸਟਰੀਟ ਲਾਈਟ ਅਤੇ ਪਾਰਕਾਂ ਦੀ ਬਿਹਤਰੀ ਤੇ ਖਰਚ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 

ਜਥੇਦਾਰ ਬਡਾਲੀ ਨੇ ਹੋਰ ਕਿਹਾ ਕਿ ਕੁਰਾਲੀ ਸ਼ਹਿਰ ਦਾ ਕੋਈ ਵੀ ਹਿੱਸਾ ਹੁਣ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਪਿੰਡ ਝਰਹੇੜੀ ਤੋਂ ਲੈ ਕੇ ਕੁਰਾਲੀ ਦੇ ਮੇਨ ਚੌਂਕ ਤੱਕ ਸੜਕ ਦੇ ਹਿੱਸੇ ਦੀ ਹਾਲਕ ਸੁਧਾਰਨ ਲਈ ਵੀ 5 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੁਰਾਲੀ ਸ਼ਹਿਰ 'ਚ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਕੌਂਮੀ ਮਾਰਗ ਤੇ ਬਾਈਪਾਸ ਕੱਢਿਆ ਜਾ ਰਿਹਾ ਹੈ ਜੋ ਕਿ ਕੌਂਮੀ ਮਾਰਗ ਤੋਂ ਪਡਿਆਲਾ ਨੂੰ ਸਿੱਧਾ ਬੰਨਮਾਜਰਾ ਨਾਲ ਜੋੜੇਗਾ। ਜਿਸ ਨਾਲ ਕੁਰਾਲੀ ਸ਼ਹਿਰ ਵਿੱਚ ਆ ਰਹੀਂ ਟਰੈਫਿਕ ਦੀ ਸਮੱਸਿਆ ਤੋਂ ਛੁਟਕਾਰਾਂ ਮਿਲ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਮੋਰਿੰਡਾ ਸੜਕ ਤੋਂ ਕੁਰਾਲੀ ਸੜਕ ਨੂੰ ਚੌੜਾ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਸੜਕ ਤੇ ਲਾਈਟਾਂ ਵੀ ਲਗਵਾਈਆਂ ਗਈਆਂ ਹਨ ਜਿਸ ਨਾਲ ਹੁਣ ਆਵਾਜਾਈ ਸੁਖਾਲੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੁਰਾਲੀ ਸ਼ਹਿਰ ਲਈ ਸਿਸਵਾਂ ਰੋਡ ਤੇ ਇੱਕ ਅਧੁਨਿਕ ਕਿਸਮ ਦਾ ਪਾਰਕ ਬਣਾਇਆ ਜਾਵੇਗਾ। ਜਿਸ ਵਿੱਚ ਬੱਚਿਆਂ ਅਤੇ ਬਜੁਰਗਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਸ਼ਹਿਰ ਨਿਵਾਸੀ ਇਸ ਪਾਰਕ ਵਿੱਚ ਸੈਰ ਕਰ ਸਕਣ।  

 

Tags: UJAGAR SINGH BADALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD