Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਲੋਨੀ ਨੰਬਰ 4 ਦੇ ਪੀੜੀਤ ਪਰਿਵਾਰ ਨਾਲ ਮਿਲੀ ਸਾਂਸਦ ਕਿਰਣ ਖੈਰ

ਸਾਂਸਦ ਨੇ ਇਸ ਮਾਮਲੇ ਵਿਚ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਐਸ.ਐਸ.ਪੀ. ਨਾਲ ਵੀ ਫੋਨ 'ਤੇ ਸੰਪਰਕ ਕੀਤਾ

Web Admin

Web Admin

5 Dariya News

ਚੰਡੀਗੜ੍ਹ , 13 Apr 2015

Last updated on: Apr 13, 2015, 00:00 IST

ਸ਼ਹਿਰ ਤੋਂ ਲੋਕਸਭਾ ਮੈਂਬਰ ਕਿਰਣ ਖੈਰ ਨੇ ਅੱਜ ਉਸ 4 ਸਾਲਾਂ ਕੁੜੀ ਦੇ ਮਾਤਾ ਪਿਤਾ ਨਾਲ ਮੁਲਾਕਾਤ ਕੀਤੀ, ਜਿਸਨੂੰ ਕਾਲੋਨੀ ਨੰਬਰ 4 ਵਿਚ ਬਲਾਤਕਾਰ ਕਰਨ ਤੋਂ ਬਾਅਦ ਮਾਰ ਦਿੱਤਾ ਗਿਆ ਸੀ। ਕਿਰਨ ਨੇ ਇਹ ਮੁਲਾਕਾਤ ਆਪਣੇ ਦਫਤਰ (ਮਕਾਨ ਨੰਬਰ 65, ਸੈਕਟਰ-8, ਚੰਡੀਗੜ੍ਹ)  ਵਿਚ ਹੀ ਦੁਪਹਿਰ 2.30 ਵਜੇ ਕੀਤੀ, ਤਾਂ ਜੋ ਪੀੜੀਤ ਪਰਿਵਾਰ ਦੇ ਘਰ ਜਾਣ ਤੋਂ ਉਨ੍ਹਾਂ ਦੀ ਪਹਿਚਾਣ ਨਾ ਹੋ ਜਾਵੇ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਰਣ ਨੇ ਇਸ ਦਰਦਨਾਕ ਹਾਦਸੇ 'ਤੇ ਪੀੜੀਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚਰਚਾ ਦੇ ਦੌਰਾਨ ਉਨ੍ਹਾਂ ਸ਼ਹਿਰ ਦੇ ਸਲਾਹਕਾਰ ਅਤੇ ਐਸ.ਐਸ.ਪੀ. ਨਾਲ ਫੋਨ 'ਤੇ ਸੰਪਰਕ ਵੀ ਕੀਤਾ ਅਤੇ ਇਸ ਕੇਸ ਦੇ ਬਾਰੇ ਗੱਲਬਾਤ ਕੀਤੀ। ਉਨ੍ਹਾਂ ਵਿਸ਼ਵਾਸ ਦਿੱਤਾ ਕਿ ਪੁਲੀਸ ਹਰ ਮੁਮਕਿਨ ਕਦਮ ਚੁੱਕ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਹੀ ਗਿਰਫਤਾਰ ਕੀਤਾ ਜਾਵੇਗਾ।ਕਿਰਣ ਨੇ ਮੀਟਿੰਗ ਵਿਚ ਮੌਜੂਦ ਐਸ.ਡੀ.ਐਮ. (ਈਸਟ) ਦਾਨਿਸ਼ ਅਸ਼ਰਫ ਨੂੰ ਕਿਹਾ ਕਿ ਪੀੜੀਤ ਦੇ ਪਰਿਵਾਰ ਨੂੰ ਮੁਮਕਿਨ ਮੁਆਵਜਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ।ਕਿਰਣ ਖੇਰ ਵੱਲੋਂ ਪੀੜੀਤ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਨੂੰ ਜਲਦ ਹੀ ਇਨਸਾਫ ਮਿਲੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਅਨਸਰਾਂ ਨੂੰ ਕੋਈ ਮਾਫੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਹੁਦਦਾਰਾਂ ਨੂੰ ਵੀ ਕਿਹਾ ਕਿ ਇਸ ਤਰ੍ਹਾਂ ਦੇ ਹਾਦਸਿਆਂ 'ਤੇ ਸਖਤ ਅਤੇ ਜਲਦ ਕਾਰਵਾਈ ਕੀਤੀ ਜਾਵੇ। 

 

Tags: Kirron Kher

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD