Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੋਹਾਲੀ ਤਹਿਸੀਲ ਵਿਚ ਸਟੈਂਪ ਡਿਊਟੀ ਤੋਂ 148 ਕਰੋੜ 77 ਲੱਖ 97 ਹਜ਼ਾਰ 204 ਰੁਪਏ ਮਾਲੀਆ ਇਕੱਤਰ ਹੋਇਆ : ਸਿੱਧੂ

ਸਾਲ 2013-14 ਦੇ ਮੁਕਾਬਲੇ 62 ਕਰੋੜ 26 ਲੱਖ 78 ਹਜ਼ਾਰ 364 ਰੁਪਏ ਦਾ ਹੋਇਆ ਵਾਧਾ

ਤੇਜਿੰਦਰ ਪਾਲ ਸਿੰਘ ਸਿੱਧੂ
ਤੇਜਿੰਦਰ ਪਾਲ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ ਨਗਰ , 15 Apr 2015

Last updated on: Apr 15, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੀ ਮੋਹਾਲੀ ਤਹਿਸੀਲ ਵਿਚ ਸਾਲ 2014-15 ਦੌਰਾਨ ਸਟੈਂਪ ਡਿਊਟੀ ਤੋਂ 148 ਕਰੋੜ 77 ਲੱਖ 97 ਹਜ਼ਾਰ 204 ਰੁਪਏ ਦਾ ਮਾਲੀਆ ਇਕੱਤਰ ਹੋਇਆ ਜੋ ਕਿ ਪਿਛਲੇ ਸਾਲ ਨਾਲੋਂ 62 ਕਰੋੜ 26 ਲੱਖ 78 ਹਜ਼ਾਰ 364 ਰੁਪਏ ਵੱਧ ਹੈ। ਸਾਲ 2013-14 ਦੌਰਾਨ ਸਟੈਂਪ ਡਿਊਟੀ ਤੋਂ 86 ਕਰੋੜ 51 ਲੱਖ 18 ਹਜ਼ਾਰ 840 ਰੁਪਏ ਮਾਲੀਆ ਇਕੱਤਰ ਹੋਇਆ ਸੀ  । ਇਸ ਗੱਲ ਦੀ ਜਾਣਕਾਰੀ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੇ ਕੰਮ ਕਾਜ਼ ਵਿਚ ਪਾਰਦਰਸ਼ਤ ਆਉਣ ਨਾਲ ਮਾਲੀਏ ਵਿਚ ਵਾਧਾ ਹੋਇਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2013-14 ਦੌਰਾਨ ਮੋਹਾਲੀ ਤਹਿਸੀਲ ਵਿਖੇ 3843 ਵਸੀਕੇ ਰਜਿਸਟਰਡ ਹੋਏ ਸਨ ਅਤੇ ਸਾਲ 2014-15 ਦੌਰਾਨ 4256 ਵਸੀਕੇ ਰਜਿਸਟਰਡ ਹੋਏ। ਉਨਾਂ੍ਹ ਦੱਸਿਆ ਕਿ 01 ਜਨਵਰੀ 2015 ਤੋਂ ਮਾਰਚ 2015 ਤੱਕ ਸਟੈਂਪ ਡਿਊਟੀ ਤੋਂ 33 ਕਰੋੜ 56 ਲੱਖ 09 ਹਜ਼ਾਰ 895 ਰੁਪਏ ਦਾ ਮਾਲੀਆ ਇਕੱਤਰ ਹੋਇਆ । 

ਉਨਾਂ ਦੱਸਿਆ ਕਿ ਜਿਲ੍ਹੇ ਵਿਚ ਰਿਕਵਰੀ ਦੇ ਕੇਸਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਪਿਛਲੇ 6 ਮਹੀਨਿਆਂ ਦੌਰਾਨ ਮੋਹਾਲੀ ਤਹਿਸੀਲ ਵਿਚ ਵੱਖ ਵੱਖ ਮੱਦਾਂ 'ਚ 02 ਕਰੋੜ 18 ਲੱਖ 953 ਰੁਪਏ ਦੀ ਰਿਕਵਰੀ ਕੀਤੀ ਗਈ । ਉਨਾਂ ਦੱਸਿਆ ਜਿਨਾਂ ਵਿਆਕਤੀਆਂ ਵੱਲੋਂ ਵਸੀਕੇ ਰਜਿਸਟਰਡ ਕਰਵਾਉਣ ਵੇਲੇ ਘੱਟ ਕੀਮਤ ਦੇ ਅਸਟਾਮ ਲਗਾਏ ਗਏ ਸਨ ਉਨਾਂ੍ਹ ਤੋਂ 19 ਲੱਖ 25 ਹਜ਼ਾਰ 864 ਰੁਪਏ ਦੀ ਰਿਕਵਰੀ ਕੀਤੀ ਗਈ ਅਤੇ ਬਕਾਇਆ 27 ਲੱਖ 02 ਹਜ਼ਾਰ 90 ਰੁਪਏ ਦੀ ਰਿਕਵਰੀ ਵੀ ਜਲਦੀ ਕਰ ਲਈ ਜਾਵੇਗੀ।ਉਨਾ੍ ਦੱਸਿਆ ਕਿ ਐਸ.ਸੀ ਕਾਰਪੋਰੇਸ਼ਨ ਦੇ 01 ਲੱਖ 28 ਹਜ਼ਾਰ ਬਕਾਇਆ ਰਾਸ਼ੀ ਵਿਚੋਂ 40 ਹਜ਼ਾਰ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀ ਕੇਸਾਂ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ  ਉਨਾਂ੍ਹ ਤਹਿਸੀਲਦਾਰ ਮੋਹਾਲੀ ਸ੍ਰੀ ਵਰਿੰਦਰ ਬਾਂਸਲ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ੍ਹ ਵੱਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਣ ਸਟੈਂਪ ਡਿਊਟੀ ਤੋਂ ਮਾਲੀਆ ਇਕੱਤਰ ਕਰਨ ਅਤੇ ਰਿਕਵਰੀਆਂ ਵਿਚ ਵਾਧਾ ਹੋਇਆ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਮਾਲ ਵਿਭਾਗ ਦੇ ਕੰਮ ਕਾਜ਼ ਵਿਚ ਪਾਰਦਰਸ਼ਤਾ ਲਿਆਉਣ ਦੇ ਮੱਦੇ ਨਜ਼ਰ ਉਹ ਹਰ ਮਹੀਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਜਿਸ ਦੌਰਾਨ ਰਿਕਵਰੀਆਂ ਅਤੇ ਸਟੈਂਪ ਡਿਊਟੀ ਤੋਂ ਹੋਣ ਵਾਲੇ ਮਾਲੀਏ ਸਬੰਧੀ ਅਤੇ ਮਾਲ ਵਿਭਾਗ ਦੇ ਕੰਮ-ਕਾਜ਼ ਦਾ ਲੇਖਾ ਜੋਖਾ ਕੀਤਾ ਜਾਂਦਾ ਹੈ । ਉਨਾਂ੍ਹ ਦੱਸਿਆ ਕਿ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਉਹ ਕੋਈ ਵੀ ਵਿਅਕਤੀ ਜੋ ਮਾਲ ਵਿਭਾਗ ਦੇ ਕੰਮ ਕਾਜ਼ ਲਈ ਦਫਤਰ ਆਂਉਂਦੇ ਹਨ ਉਨਾਂ੍ਹ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ । ਇਥੇ ਇਹ ਵਰਨਣ ਯੋਗ ਹੈ ਕਿ ਡਿਪਟੀ ਕਮਿਸ਼ਨਰ ਤਹਿਸੀਲ ਪੱਧਰ ਤੇ ਵਸੀਕਾ ਰਜਿਸਟਰਡ ਕਰਵਾਉਣ ਵਾਲਿਆਂ ਨਾਲ ਮੋਬਾਇਲ ਫੌਨ ਤੇ ਸਿੱਧੀ ਗੱਲਬਾਤ ਵੀ ਕਰਦੇ ਹਨ ਅਤੇ ਉਨਾਂ੍ਹ ਤੋਂ ਦਰਪੇਸ਼ ਮੁਸ਼ਿਕਲਾਂ ਸਬੰਧੀ ਫੀਡ ਬੈਕ ਵੀ ਹਾਸਲ ਕਰਦੇ ਹਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD