Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਐਸ.ਏ.ਐਸ ਨਗਰ ਸ਼ਹਿਰ ਦੇ ਵਿਕਾਸ ਕਾਰਜਾਂ ਤੇ 500 ਕਰੋੜ ਰੁਪਏ ਖਰਚ ਕੀਤੇ : ਬੀਬੀ ਰਾਮੂਵਾਲੀਆ

ਐਸ.ਏ.ਐਸ ਨਗਰ ਸ਼ਹਿਰ ਨੂੰ ਖੇਡਾਂ ਦੇ ਹੱਬ ਵੱਜੋਂ ਵਿਕਸਤ ਕੀਤਾ

ਐਸ.ਏ.ਐਸ ਨਗਰ ਸ਼ਹਿਰ ਦੇ ਸੈਕਟਰ 79 ਦੇ ਨਿਵਾਸੀ ਵਿਕਾਸ ਕੰਮਾਂ ਬਦਲੇ ਚੇਅਰਪਰਸਨ ਜਿਲਾ੍ ਯੋਜਨਾ ਕਮੇਟੀ  ਬੀਬੀ ਅਮਨਜੋਤ ਕੌਰ ਰਾਮੂਵਾਲੀਆ  ਨੂੰ ਸਨਮਾਨਿਤ ਕਰਦੇ ਹੋਏ।
ਐਸ.ਏ.ਐਸ ਨਗਰ ਸ਼ਹਿਰ ਦੇ ਸੈਕਟਰ 79 ਦੇ ਨਿਵਾਸੀ ਵਿਕਾਸ ਕੰਮਾਂ ਬਦਲੇ ਚੇਅਰਪਰਸਨ ਜਿਲਾ੍ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਸਨਮਾਨਿਤ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ ਨਗਰ , 15 Apr 2015

Last updated on: Apr 15, 2015, 00:00 IST

ਸਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਪੰਜਾਬ ਦਾ ਪ੍ਰਵੇਸ਼ ਦੁਆਰ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੱਲੋਂ ਸ਼ਹਿਰ ਦੇ ਵੱਖ ਵੱਖ ਵਿਕਾਸ ਕਾਰਜਾਂ ਤੇ 500 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸ ਸ਼ਹਿਰ ਨੂੰ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਸ਼ਹਿਰ ਦਾ ਵਿਕਾਸ ਚੰਡੀਗੜ੍ਹ ਦੇ ਪੱਧਰ ਤੋਂ ਵੀ ਉਪਰ ਉੱਠਕੇ ਕੀਤਾ ਜਾ ਰਿਹਾ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਚੇਅਰਪਰਸਨ ਜਿਲਾ੍ਹ ਯੋਜਨਾ ਕਮੇਟੀ  ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮੋਹਾਲੀ ਸ਼ਹਿਰ ਦੇ ਸੈਕਟਰ 79 ਵਿਖੇ  ਕਰਵਾ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂਕਿਹਾ ਕਿ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਧੰਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।

ਬੀਬੀ ਰਾਮੂਵਾਲੀਆਂ ਨੇ ਅਗੋਂ ਕਿਹਾ ਕਿ ਮੋਹਾਲੀ ਸ਼ਹਿਰ ਨੂੰ ਖੇਡਾਂ ਦੇ ਹੱਬ ਵਜੋਂ ਵਿਕਸਤ ਕੀਤਾ ਗਿਆ ਹੈ। ਮੋਹਾਲੀ ਵਿਖੇ ਬਣਾਏ ਗਈੇ ਅੰਤਰ ਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਅਤੇ ਗੋਲਫ ਐਕਾਡਮੀ ਅਤੇ ਕਲੱਬ ਨਾਲ ਇਸ ਸ਼ਹਿਰ ਦੀ ਵਿਸ਼ਵ ਪੱਧਰ ਤੇ ਪਛਾਣ ਬਣੀ ਹੈ ਇਸ ਤੋਂ ਇਲਾਵਾ ਸ਼ਹਿਰ ਵਿਚ 7 ਮਲਟੀਪਰਪਰਜ਼ ਖੇਡ ਸਟੇਡੀਅਮ ਵੀ ਉਸਾਰੇ ਗਏ ਹਨ। ਜਿਸ ਨਾਲ ਸ਼ਹਿਰ ਵਿਚ ਬੱਚਿਆਂ ਅਤੇ ਖਿਡਾਰੀਆਂ ਦੀ ਖੇਡ ਵਿਚ ਰੁੱਚੀ ਵਧੀ ਹੈ। ਉਨਾਂ੍ਹ ਕਿਹਾ ਕਿ ਖੇਡਾਂ ਹੀ ਅਜਿਹਾ ਸਾਧਨ ਹਨ ਜਿਹੜੀਆਂ ਕਿ ਮੁੱਢ ਤੋਂ ਹੀ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿਣਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕਰਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵੱਲ ਵਿਸ਼ੇਸ ਤਵੱਜੋਂ ਦਿੱਤੀ ਹੈ । ਉਨਾਂ੍ਹ ਦੱਸਿਆ  ਕਿ ਜਿਲ੍ਹੇ ਦੇ ਤਕਰੀਬਨ ਸਾਰੇ ਪਿੰਡਾਂ ਵਿਚ ਖੇਡ ਕਿੱਟਾਂ ਅਤੇ ਜਿੰਮਾਂ ਦਾ ਸਮਾਨ ਵੰਡਿਆ ਗਿਆ ਹੈ ਤਾਂ ਜੋ ਦਿਹਾਤੀ ਖੇਤਰ ਵਿਚ ਰਹਿਣ ਵਾਲੇ ਬੱਚੇ ਅਤੇ ਨੌਜਵਾਨ ਖੇਡਾਂ ਵੱਲ ਅਕਰਸ਼ਿਤ ਹੋ ਸਕਣ।

ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਮੁਹਾਲੀ ਸ਼ਹਿਰ ਵਿਚਲੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਦਿੱਤੀ ਗਈ ਹੈ ਅਤੇ ਪਾਰਕਾਂ ਵਿਚ ਮਿਊਜ਼ਿਕ ਸਿਸਟਮ ਦੇ ਨਾਲ ਨਾਲ ਲੋਕਾਂ ਦੇ ਬੈਠਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਹਿਰ ਦੇ ਸਮੁੱਚੇ ਪਾਰਕਾਂ ਨੂੰ ਚੰਗੀਆਂ ਸੈਰਗਾਹਾਂ ਵੱਜੋਂ ਵਿਕਸਤ ਕੀਤਾ ਗਿਆ ਹੈ ਤਾਂ ਜੋ ਇਨਾਂ੍ਹ ਪਾਰਕਾਂ ਵਿਚ ਸ਼ਹਿਰ ਨਿਵਾਸੀ ਸੈਰ ਕਰ ਸਕਣ। ਉਨਾਂ ਹੋਰ ਦੱਸਿਆ ਕਿ ਪਾਰਕਾਂ ਵਿਚ ਬੱਚਿਆਂ ਲਈ ਝੁੱਲੇ ਵੀ ਲਗਾਏ ਗਏ ਹਨ। ਉਨਾਂ੍ਹ ਹੋਰ ਕਿਹਾ ਕਿ ਐਸ.ਏ.ਐਸ ਨਗਰ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਭਧ ਕਰਵਾਉਣ ਲਈ ਕਿਸੇ ਕਿਸਮ ਦੀ ਘਾਟ ਨਹੀ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਵਾਇਸ ਚੇਅਰਮੈਨ ਲੇਬਰਫੈਡ ਅਤੇ ਐਮ.ਸੀ ਸ. ਪਰਮਿੰਦਰ ਸਿੰਘ ਸੁਹਾਣਾ,  ਐਮ.ਸੀ ਸੁਰਿੰਦਰ ਸਿੰਘ, ਸ. ਪਰਮਿੰਦਰ ਸਿੰਘ ਤਸਿੰਬਲੀ, ਸ. ਭਾਗ ਸਿੰਘ, ਸ. ਰਣਜੀਤ ਸਿੰਘ, ਸ. ਗੁਰਦੀਪ ਸਿੰਘ, ਸ. ਜਸਵੰਤ ਸਿੰਘ, ਬੀਬੀ ਪਾਠਕ ਸਮੇਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਅਤੇ ਹੋਰ ਪੱਤਵੰਤੇ ਵੀ ਮੌਜੂਦ ਸਨ। 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD