Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਅਤੇ ਪੰਜਾਬੀਅਤ ਦੀ ਸ਼ਾਨ ਬਰਕਰਾਰ ਰੱਖੀ ਜਾਵੇਗੀ-ਮਨਪ੍ਰੀਤ ਸਿੰਘ ਇਯਾਲੀ

ਪੰਜਾਬੀ ਵਿਰਸਾ ਅਤੇ ਸੱਭਿਆਚਾਰ ਸੰਭਾਲਣ ਦੀ ਸ਼ੁਰੂਆਤ ਲੁਧਿਆਣਾ ਤੋਂ ਹੋਵੇਗੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 14 Apr 2015

Last updated on: Apr 14, 2015, 00:00 IST

''ਪੰਜਾਬ ਅਤੇ ਪੰਜਾਬੀਅਤ ਦੀ ਸ਼ਾਨ ਬਾਰੇ ਸਾਡਾ ਇਤਿਹਾਸ ਗਵਾਹੀ ਭਰਦਾ ਹੈ ਅਤੇ ਭਵਿੱਖ ਵਿੱਚ ਵੀ ਇਹ ਸ਼ਾਨ ਬਰਕਰਾਰ ਰੱਖੀ ਜਾਵੇਗੀ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਸਥਾਨਕ ਮਾਡਲ ਟਾਊਨ ਸਥਿਤ ਕਰਵਾਏ ਗਏ ਵਿਸਾਖੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਹ ਸਮਾਗਮ ਮੁੰਬਈ ਦੀ ਪ੍ਰਸਿੱਧ ਸੰਸਥਾ 'ਸਾਕਸ਼ੀ ਫਾਊਂਡੇਸ਼ਨ' ਵੱਲੋਂ ਕਰਵਾਇਆ ਗਿਆ ਸੀ।ਸਮਾਗਮ ਨੂੰ ਸੰਬੋਧਨ ਕਰਦਿਆਂ  ਇਯਾਲੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਸਾਡਾ ਪੰਜਾਬੀ ਸਮਾਜ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਤੋਂ ਪਿੱਛੇ ਹੱਟਦਾ ਜਾ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਉਹੀ ਕੌਮਾਂ ਜਿੰਦਾ ਰਹਿੰਦੀਆਂ ਹਨ, ਜੋ ਕਿ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਜੀਵਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦੀ ਵੱਡੀ ਲੋੜ ਹੈ। ਇਸ ਲੋੜ ਨੂੰ ਮਹਿਸੂਸ ਕਰਦਿਆਂ ਹੀ ਪੰਜਾਬ ਸਰਕਾਰ ਨੇ ਇਸ ਪਾਸੇ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਵਿਸ਼ੇਸ਼ ਹੱਲਾਸ਼ੇਰੀ ਨਾਲ ਸਾਕਸ਼ੀ ਫਾਊਂਡੇਸ਼ਨ ਨੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਹੰਭਲਾ ਮਾਰਿਆ ਹੈ। ਇਸ ਹੰਭਲੇ ਤਹਿਤ 9 ਮਈ 2015 ਨੂੰ ਫਾਊਂਡੇਸ਼ਨ ਵੱਲੋਂ ਇੱਕ ਵੱਡਾ ਸਮਾਗਮ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰ. ਸੁਖਬੀਰ ਸਿੰਘ ਬਾਦਲ ਖੁਦ ਸ਼ਿਰਕਤ ਕਰਨਗੇ। 

ਉਨ੍ਹਾਂ ਫਾਊਂਡੇਸ਼ਨ ਦੀ ਪ੍ਰਬੰਧਕ ਮੈਡਮ ਨੈਨਾ ਮਈਂਕਰ ਨੂੰ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਕਾਰਜ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਮਈ ਨੂੰ ਹੋਣ ਵਾਲਾ ਸਮਾਗਮ ਪੰਜਾਬ ਪੱਧਰ ਦਾ ਹੋਵੇਗਾ ਅਤੇ ਫਾਊਂਡੇਸ਼ਨ ਵੱਲੋਂ ਹਰ ਸਾਲ ਅਜਿਹਾ ਸਮਾਗਮ ਵਿਸਾਖੀ ਵਾਲੇ ਦਿਨ (14 ਅਪ੍ਰੈੱਲ) ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਇਆ ਜਾਇਆ ਕਰੇਗਾ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਪੂਰਬੀ ਦੇ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸ੍ਰ. ਜਗਬੀਰ ਸਿੰਘ ਸੋਖੀ, ਕੌਂਸਲਰ ਸ੍ਰ. ਕਮਲਜੀਤ ਸਿੰਘ ਕੜਵਲ, ਕੌਂਸਲਰ ਸ੍ਰ. ਭੁਪਿੰਦਰ ਸਿੰਘ ਭਿੰਦਾ, ਐੱਸ. ਓ. ਆਈ. ਮਾਲਵਾ ਜ਼ੋਨ ਦੇ ਇੰਚਾਰਜ ਸ੍ਰ. ਮੀਤਪਾਲ ਸਿੰਘ ਦੁਗਰੀ, ਐੱਸ. ਓ. ਆਈ. ਦੇ ਜਨਰਲ ਸਕੱਤਰ ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਯੂਥ ਆਗੂ ਸ੍ਰ. ਗੁਰਦੀਪ ਸਿੰਘ ਗੋਸ਼ਾ ਅਤੇ ਹੋਰ ਆਗੂ ਹਾਜ਼ਰ ਸਨ। 

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD