Tuesday, 14 May 2024

 

 

ਖ਼ਾਸ ਖਬਰਾਂ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ

 

ਨਰਿੰਦਰ ਮੋਦੀ ਵਲੋਂ ਪੰਜਾਬ ਦੀ ਬਿਨਾ ਰੁਕਾਵਟ ਮੰਜੂਰੀ ਵਾਲੀ ਉਦਯੋਗਿਕ ਨੀਤੀ ਦੀਆਂ ਸਿਫਤਾਂ

ਜਰਮਨੀ ਦੇ ਹੈਨੋਵਰ ਵਿਖੇ ਪੰਜਾਬ ਪੈਵੀਲਿਅਨ ਦਾ ਦੌਰਾ, ਮਦਨ ਮੋਹਨ ਮਿੱਤਲ ਦੀ ਪੰਜਾਬ ਨੂੰ ਦੇਸ਼ ਦਾ ਨੰਬਰ 1 ਉਦਯੋਗਿਕ ਸੂਬਾ ਬਣਾਉਣ ਲਈ ਦੂਰਦਰਸ਼ੀ ਨੀਤੀ ਦੀ ਸ਼ਲਾਘਾ

Web Admin

Web Admin

5 Dariya News

ਹੈਨੋਵਰ , 15 Apr 2015

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਬਿਨਾ ਰੁਕਾਵਟ ਮਨਜੂਰੀ ਵਾਲੀ ਨਿਵੇਸ਼ਕ ਪੱਖੀ ਉਦਯੋਗਿਕ ਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇਸ਼ ਦਾ ਸਭ ਤੋਂ ਤਰਜੀਹੀ ਸੂਬਾ ਬਣ ਜਾਵੇਗਾ ਜਿਥੇ ਨਿਵੇਸ਼ਕਾਰ ਨਿਵੇਸ਼ਕਰਨਾ ਪਸੰਦ ਕਰਨਗੇ।ਪ੍ਰਧਾਨ ਮੰਤਰੀ ਨੇ ਜਰਮਨੀ ਦੀ ਚਾਂਸਲਰ ਐਂਜਲਾ ਮਾਰਕੇਲ ਨਾਲ ਕੌਮਾਂਤਰੀ ਵਪਾਰ ਮੇਲੇ ਦਾ ਦੌਰਾ ਕਰਦਿਆਂ ਪੰਜਾਬ ਵਲੋਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਦੀ ਅਗਵਾਈ ਵਿਚ ਸੂਬੇ ਦੀ ਉਦਯੋਗਿਕ ਤਰੱਕੀ ਅਤੇ ਨਿਵੇਸ਼ਕਾਰਾਂ ਦੇ ਪੱਖੀ ਯੋਜਨਾਵਾਂ ਦੀ ਪੇਸ਼ਕਾਰੀ ਬਾਖੁਬੀ ਢੰਗ ਨਾਲ ਕਰਨ ਦੇ ਲਈ ਰਜਵੀਂ ਸ਼ਲਾਘਾ ਕੀਤੀ । ਉਨ੍ਹਾਂ ਇਸ ਮੌਕੇ ਇਸ ਪੱਖ ਦੀ ਵੀ ਕਾਫੀ ਤਰੀਫ ਕੀਤੀ ਕਿ ਪੰਜਾਬ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਅਜਿਹੀ ਨੀਤੀ ਉਲੀਕੀ ਗਈ ਹੈ ਜਿਸ ਨਾਲ ਬਿਨਾ ਰੁਕਾਵਟ ਸਾਰੀਆਂ 27 ਮਨਜੂਰੀਆਂ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਪ੍ਰਦੂਸ਼ਣ ਸਬੰਧੀ ਕਲੀਅਰੈਂਸ, ਸੀ.ਐਲ .ਯੂ, ਬਿਜਲੀ ਅਤੇ ਫੈਕਟਰੀ ਐਕਟ ਕਲੀਅਰੈਂਸ ਆਦਿ ਆਨ-ਲਾਈਨ ਢੰਗ ਨਾਲ  ਤੂਰੰਤ ਹੀ ਹਾਸਲ ਕੀਤੀਆਂ ਜਾ ਸਕਣਗੀਆਂ। 

ਉਨ੍ਹਾਂ ਪੰਜਾਬ ਦੀ ਉਦਯੋਗਿਕ ਨੀਤੀ ਦੇ ਸਵੇ ਪ੍ਰਮਾਣਕਤਾ ਦੇ ਪੱਖ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਸੁਬਿਆਂ ਨੂੰ ਵੀ ਪੰਜਾਬ ਦੀ ਤਰਜ 'ਤੇ ਉਦਯੋਗਿਕ ਨੀਤੀ ਨੂੰ ਅਪਣਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਵਲੋਂ ਜਰਮਨੀ ਦੇ ਨਿਵੇਸ਼ਕਾਰਾਂ ਵਲੋਂ ਪੰਜਾਬ ਵਿਚ ਨਿਵੇਸ ਕਰਨ ਪ੍ਰਤੀ ਵਿਖਾਈ ਗਈ ਰੂਚੀ ਪ੍ਰਤੀ ਵੀ ਖੁਸ਼ੀ ਪ੍ਰਗਟ ਕੀਤੀ ਗਈ।  ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ ਵਲੋਂ ਸੂਬੇ ਵਿਚ ਨਿਵੇਸ਼ ਆਕਰਸ਼ਿਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਤਰੀਫ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਸਮਾਂ ਦੂਰ ਨਹੀਂ ਪੰਜਾਬ ਨਿਵੇਸ਼ ਪੱਖੋ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।ਇੰਡੋ-ਜਰਮਨ ਵਪਾਰ ਮੇਲੇ ਮੌਕੇ ਸ਼੍ਰੀ ਮਿੱਤਲ ਨੇ ਜਰਮਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਿਵੇਸ਼ ਨੂੰ ਸੁਖਾਲਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਵਿਕਸਤ ਦੇਸ਼ਾਂ ਦੇ ਉਦਯੋਗਪਤੀ ਹੁਣ ਨਿਵੇਸ਼ ਕਰਨ ਪਖੋਂ ਪੰਜਾਬ ਵੱਲ ਵੇਖਣ ਲੱਗੇ ਹਨ ਅਤੇ ਪੰਜਾਬ ਹੁਣ ਨਿਵੇਸ਼ ਕਰਨ ਲਈ ਇਕ ਆਦਰਸ਼ ਸੂਬਾ ਬਣਨ ਦੇ ਰਾਹ 'ਤੇ ਤੇਜੀ ਨਾਲ ਵੱਧ ਰਿਹਾ ਹੈ।ਇਸ ਮੌਕੇ ਪ੍ਰਮੁੱਖ ਸਕੱਤਰ ਉਦਯੋਗ, ਪੰਜਾਬ ਸ਼੍ਰੀ ਡੀ.ਪੀ.ਰੈਡੀ, ਨਿਵੇਸ਼ ਪੰਜਾਬ ਦੇ ਸੀ.ਈ.ਓ ਸ਼੍ਰੀ ਅਨੀਰੁਧ ਤਿਵਾੜੀ, ਪੀ.ਐਸ.ਆਈ.ਈ.ਸੀ ਦੇ ਐਮ.ਡੀ ਸ਼੍ਰੀ ਅਮਿਤ ਢਾਕਾ, ਪੇਡਾ ਦੇ ਸੀ.ਈ.ਓ ਸ਼੍ਰੀ ਅਮਰਪਾਲ ਸਿੰਘ, ਪੀ.ਐਸ.ਆਈ.ਈ.ਸੀ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਸੰਜੀਵ ਬਾਵਾ, ਪੇਡਾ ਦੇ ਡਾਇਰੈਕਟਰ ਬਲੌਰ ਸਿੰਘ ਅਤੇ ਸ਼੍ਰੀ ਮੋਹਿੰਦਰਪਾਲ ਅਰੋੜਾ ਵੀ ਮੌਜੂਦ ਸਨ।

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD