Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਵਿੱਚ ਸਥਾਪਤ ਹੋਵੇਗੀ 'ਪੰਜਾਬ ਸਟੇਟ ਲੈਂਡਸਕੇਪਿੰਗ ਅਥਾਰਟੀ'

ਸ਼ਹਿਰਾਂ ਵਿਚ ਪ੍ਰਦੂਸ਼ਣ ਘਟਾਉਣ ਅਤੇ ਹਰਿਆਲੀ ਵਧਾਉਣ ਲਈ ਅਥਾਰਟੀ ਮੀਲ ਪੱਥਰ ਸਾਬਤ ਹੋਵੇਗੀ- ਉਪ ਮੁੱਖ ਮੰਤਰੀ

Web Admin

Web Admin

5 Dariya News

ਚੰਡੀਗੜ੍ਹ , 16 Apr 2015

Last updated on: Apr 16, 2015, 00:00 IST

ਸੂਬੇ ਦੇ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਪ੍ਰਦੂਸ਼ਣ ਘਟਾਉਣ ਦੇ ਦੂਹਰੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ 'ਪੰਜਾਬ ਸਟੇਟ ਲੈਂਡਸਕੇਪਿੰਗ ਅਥਾਰਟੀ' ਦਾ ਗਠਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਬੁੱਧਵਾਰ ਦੇਰ ਸ਼ਾਮ ਮੁੱਖ ਮੰਤਰੀ ਰਿਹਾਇਸ਼ 'ਤੇ ਸ਼ਹਿਰੀ ਵਿਕਾਸ ਅਥਾਰਟੀਆਂ ਦੀ ਸਮੀਖਿਆ ਦੀ ਮੀਟਿੰਗ ਦੌਰਾਨ ਸ. ਬਾਦਲ ਵਲੋਂ ਲਿਆ ਗਿਆ।ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸ਼ਹਿਰਾਂ ਦੇ ਵਸਨੀਕਾਂ ਨੂੰ ਸਾਫ ਸੁਥਰੀ ਆਬੋ-ਹਵਾ ਮੁਹੱਈਆ ਕਰਵਾਉਣ ਲਈ ਹਰੇਕ ਸ਼ਹਿਰੀ ਵਿਕਾਸ ਅਥਾਰਟੀ ਵਿਚ ਵੱਖਰੇ ਤੌਰ 'ਤੇ ਬਾਗਬਾਨੀ ਵਿੰਗ ਕਾਇਮ ਕਰਨ ਲਈ ਰੱਖੀ ਤਜਵੀਜ਼ 'ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ਼ਹਿਰਾਂ ਵਿਚ ਵੱਧ ਰਹੇ ਪ੍ਰਦੂਸ਼ਣ ਕਾਰਨ ਪੈਦਾ ਹੋ ਰਹੀਆਂ ਸਾਹ ਦੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਹਰਿਆਲੀ ਦਾ ਰਕਬਾ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਤੇਜ਼ੀ ਨਾਲ ਹੋਏ ਵਿਕਾਸ ਨੇ ਇਨ੍ਹਾਂ ਨੂੰ 'ਕੰਕਰੀਟ ਜੰਗਲ' ਦਾ ਰੂਪ ਦੇ ਦਿੱਤਾ ਹੈ ਜਿਸ ਕਰਕੇ ਸ਼ਹਿਰ ਵਾਸੀ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ। 

ਬਾਦਲ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਇਕਮਾਤਰ ਹੱਲ ਸ਼ਹਿਰਾਂ ਵਿਚ ਹਰਿਆਲੀ ਨੂੰ ਵਧਾਉਣਾ ਹੈ ਜਿਸ ਨਾਲ ਨਾ ਸਿਰਫ ਸ਼ਹਿਰਾਂ ਦੀ ਦਿੱਖ ਸੁੰਦਰ ਹੋਵੇਗੀ ਸਗੋਂ ਪ੍ਰਦੂਸ਼ਣ ਵੀ ਘਟੇਗਾ।ਮੁੱਖ ਮੰਤਰੀ ਨੇ ਆਖਿਆ ਕਿ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਸ਼ਹਿਰਾਂ ਵਿਚ ਹਰਿਆਲੀ ਪੈਦਾ ਕਰਨ ਲਈ ਘੱਟ ਧਿਆਨ ਦੇ ਰਹੀਆਂ ਹਨ ਜਿਸ ਕਰਕੇ ਸੂਬਾ ਪੱਧਰ 'ਤੇ ਇੱਕ ਅਜਿਹੀ ਅਥਾਰਟੀ ਕਾਇਮ ਕੀਤੀ ਜਾਵੇ ਜੋ ਪੌਦੇ ਲਾਉਣ 'ਤੇ ਹਰਿਆਲੀ ਕਾਇਮ ਰੱਖਣ ਲਈ ਸਮੁੱਚੇ ਕਾਰਜਾਂ ਦੀ ਨਿਗਰਾਨੀ ਕਰੇ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰੀ ਸਥਾਨਕ ਇਕਾਇਆਂ ਨੂੰ ਇਸ ਉਦੇਸ਼ ਲਈ ਵਿਸ਼ੇਸ ਸਟਾਫ ਭਰਤੀ ਕਰਨ ਲਈ ਆਖਿਆ ਤਾਂ ਕਿ 'ਪੰਜਾਬ ਸਟੇਟ ਲੈਂਡਸਕੇਪਿੰਗ ਅਥਾਰਟੀ' ਦੀ ਛਤਰੀ ਹੇਠ ਸ਼ਹਿਰਾਂ ਦਾ ਮੁਹਾਂਦਰਾ ਬਦਲਿਆ ਜਾ ਸਕੇ। ਸ. ਬਾਦਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਟੀਚੇ ਨੂੰ ਨਿਰਧਾਰਤ ਸਮੇਂ ਵਿਚ ਹਾਸਲ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ।ਵਿਚਾਰ-ਚਰਚਾ ਵਿਚ ਹਿੱਸਾ ਲੈਂਦਿਆਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼ਹਿਰਾਂ ਨੂੰ ਹਰਿਆ-ਭਰਿਆ ਬਣਾਉਣ ਲਈ ਆਪਣੀ ਯੋਜਨਾ ਦਾ ਖੁਲਾਸਾ ਕਰਦੇ ਹੋਏ ਕਿ ਇਸ ਮੰਤਵ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਰਗੀਆਂ ਮੋਹਰੀ ਸੰਸਥਾਵਾਂ ਵਿਚੋਂ ਨੌਜਵਾਨ ਤੇ ਸਿੱਖਿਅਤ ਮਾਹਿਰਾਂ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਸੂਬੇ ਦੇ ਸ਼ਹਿਰਾਂ ਨੂੰ ਨਵੀਂ ਜੀਵਨ ਧਾਰਾ ਦੇਣਾ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਉਪ ਮੁੱਖ ਮੰਤਰੀ ਨੇ ਆਖਿਆ ਕਿ 'ਪੰਜਾਬ ਸਟੇਟ ਲੈਂਡਸਕੇਪਿੰਗ ਅਥਾਰਟੀ' ਸ਼ਹਿਰਾਂ ਨੂੰ ਹਰਿਆਲੀ ਪੱਖੋਂ ਨਵੀਂ ਦਿੱਖ ਦੇਣ ਲਈ ਮੀਲ ਪੱਥਰ ਸਾਬਤ ਹੋਵੇਗੀ। 

ਉਪ ਮੁੱਖ ਮੰਤਰੀ ਨੇ ਆਖਿਆ ਕਿ ਲੈਂਡਸਕੇਪਿੰਗ ਨੂੰ ਵਿਕਸਤ ਕਰਨ ਲਈ ਕਰੋੜਾਂ ਰੁਪਏ ਖਰਚੇ ਗਏ ਪਰ ਇਸ ਖੇਤਰ ਵਿਚ ਮੁਹਾਰਤ ਤੇ ਗਿਆਨ ਦੀ ਘਾਟ ਕਰਕੇ ਪਾਰਕਾਂ ਦੀ ਹਾਲਤ ਖਸਤਾ ਹੋ ਗਈ ਹੈ। ਉਨ੍ਹਾਂ ਆਖਿਆ ਕਿ ਨਵੀਂ ਕਾਇਮ ਕੀਤੀ ਜਾਣ ਵਾਲੀ 'ਪੰਜਾਬ ਸਟੇਟ ਲੈਂਡਸਕੇਪਿੰਗ ਅਥਾਰਟੀ' ਰਾਹੀਂ ਇਨ੍ਹਾਂ ਪਾਰਕਾਂ ਦੀ ਸਾਂਭ-ਸੰਭਾਲ ਤੋਂ ਇਲਾਵਾ ਜਨਤਕ ਅਦਾਰਿਆਂ ਵਿਚ ਹਰੀ ਪੱਟੀ ਵਿਛਾਉਣ ਦਾ ਕੰਮ ਕੀਤਾ ਜਾਵੇ ਜਿਸ ਨਾਲ ਨਾ ਸਿਰਫ ਇਸ ਕੰਮ ਨੂੰ ਪੇਸ਼ੇਵਰ ਪਹੁੰਚ ਹਾਸਲ ਹੋਵੇਗੀ ਸਗੋਂ ਲੋਕ ਨਿਰਮਾਣ ਵਿਭਾਗ ਤੇ ਹੋਰ ਸ਼ਹਿਰੀ ਅਥਾਰਟੀਆਂ ਵਲੋਂ ਆਪੋ-ਆਪਣੇ ਪੱਧਰ 'ਤੇ ਕੀਤੇ ਜਾਂਦੇ ਕੰਮਾਂ ਕਾਰਨ ਹੁੰਦੇ ਖਰਚਿਆਂ ਵਿਚ ਵੀ ਕਟੌਤੀ ਹੋਵੇਗੀ।ਮੀਟਿੰਗ ਵਿਚ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਤੇ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਸਕੱਤਰ ਸ਼੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਸ਼੍ਰੀ ਵਿਸ਼ਵਾਜੀਤ ਖੰਨਾ, ਸਕੱਤਰ ਸਥਾਨਕ ਸਰਕਾਰ ਸ਼੍ਰੀ ਅਸ਼ੋਕ ਗੁਪਤਾ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਸ਼੍ਰੀ ਮਨਵੇਸ਼ ਸਿੰਘ ਸਿੱਧੂ ਹਾਜ਼ਰ ਸਨ। 

 

Tags: PARKASH SINGH , PARKASH SINGH BADAL , SUKHBIR , SUKHBIR SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD