Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਝੂਠੇ ਵਿਕਾਸ ਦੇ ਦਾਅਵਿਆਂ ਕਰਨ ਵਾਲੇ ਆਗੂਆਂ ਦਾ ਜਲਦੀ ਕਰਾਂਗੇ ਪਰਦਾ ਪਾਸ਼: ਕਮਲ ਕਿਸੋਰ ਸ਼ਰਮਾ

ਸ਼ਹਿਰ ਵਿਚ ਆਇਆ ਮੀਟਿੰਗਾਂ ਦਾ ਹੜ੍ਹ

ਝੂਠੇ ਵਿਕਾਸ ਦੇ ਦਾਅਵਿਆਂ ਕਰਨ ਵਾਲੇ ਆਗੂਆਂ ਦਾ ਜਲਦੀ ਕਰਾਂਗੇ ਪਰਦਾ ਪਾਸ਼: ਕਮਲ ਕਿਸੋਰ ਸ਼ਰਮਾ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 23 Jan 2012

Last updated on: Jan 23, 2012, 00:00 IST

ਜਿਹੜੇ ਸਿਆਸੀ ਪਾਰਟੀਆਂ ਦੇ ਆਗੂ, ਉਮੀਦਵਾਰ ਖਰੜ ਸ਼ਹਿਰ ਬਾਰੇ ਵਿਕਾਸ ਨੂੰ ਖੁਸ਼ਹਾਲ ਬਣਾਉਣ, ਵਿਕਾਸ ਦੇ ਦਾਅਵੇ ਕਰਦੇ ਹਨ, ਉਨ੍ਹਾਂ ਦੇ ਝੂਠੇ ਵਾਇਦਿਆਂ ਦਾ ਪਰਦਾ ਪਾਸ਼ ਜਲਦੀ ਹੀ ਜਨਤਾ ਦੇ ਸਾਹਮਣ ਕਰ ਦਿੱਤਾ ਜਾਵੇਗਾ ਕਿਉਕਿ ਇਨ੍ਹਾਂ ਵੋਟਰ ਪੁੱਛ ਰਹੇ ਹਨ ਕਿ ਤੁਸੀਂ ਖਰੜ ਸ਼ਹਿਰ ਦਾ ਕੀ ਵਿਕਾਸ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਕਤੀ ਮੋਰਚਾ ਖਰੜ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਨੇ ਖਰੜ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਵਿਚ ਵੱਡੀਆਂ ਜਨ ਸਮੂਹ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕੀਤਾ। ਉਨ੍ਹਾਂ ਅੱਜ ਦੇਸੂਮਾਜਰਾ, ਛੱਜੂਮਾਜਰਾ ਕਲੋਨੀ, ਸਵਰਾਜ ਨਗਰ, ਸੰਤੇਮਾਜਰਾ ਕਲੋਨੀ, ਗੁੱਗਾ ਮਾੜੀ , ਜਨਤਾ ਨਗਰ, ਦਸਮੇਸ਼ ਨਗਰ, ਫਰੈਡਜ਼ ਇਨਕਲੇਵ, ਮੁੰਡੀ ਖਰੜ,  ਜਨਤਾ ਚੌਕ ਸਮੇਤ ਹੋਰ ਇੱਕ ਦਰਜਨ ਥਾਵਾਂ ਤੇ ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕੀਤਾ। 

ਉਨ੍ਹਾਂ ਕਿਹਾ ਕਿ ਉਨ੍ਹਾਂ ਪੈਸੇ ਲੈਣ ਦੇ ਲਗਾਏ ਰਹੇ ਦੋਸ਼ ਵੀ ਜਲਦੀ ਹੀ ਜਨਤਾ ਦੇ ਸਾਹਮਣੇ ਆਉਣਗੇ ਕਿ ਕੌਣ ਝੂਠ ਬੋਲ ਰਿਹਾ ਹੈ। ਪੰਚਾਇਤ ਯੂਨੀਅਨ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ, ਰੋਸ਼ਨ ਲਾਲ ਗੋਇਲ ਆਦਿ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਵਿਰੋਧੀਆਂ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਫਲਾਪ ਸ਼ੋਅ ਬਣ ਕੇ ਰਹਿ ਗਈਆਂ ਹਨ ਤੇ ਮੋਰਚੇ ਦੀਆਂ ਮੀਟਿੰਗਾਂ ਵਿਚ ਵੋਟਰ ਆਪ ਹੁੰਮ ਹੁੰਮਾ ਕੇ ਪੁੱਜ ਰਹੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਖਰੜ ਹਲਕੇ ਵਿਚ ਮੋਰਚੇ ਦੀ ਵੱਧ ਰਹੀ ਚੜ੍ਹਾਈ ਕਾਰਨ ਵਿਰੋਧੀਆਂ ਪਾਰਟੀਆਂ ਦੇ ਆਗੂ ਬੁਖਲਾਹਟ ਵਿਚ ਆ ਗਏ ਹਨ ਅਤੇ ਉਹ ਤਰ੍ਹਾਂ ਤਰਾਂ ਦੀ ਅਫਵਾਹਾਂ ਫੈਲਾ ਕੇ ਵੋਟਰਾਂ ਨੂੰ ਗੁੰਮਰਾਹ ਹਨ। ਉਨ੍ਹਾਂ ਵੋਟਰਾਂ ਨੂੰ ਸੱਦਾ ਦਿੱਤਾ ਕਿ ਝੂਠ ਦਾ ਪ੍ਰਚਾਰ ਕਰਨ ਵਾਲੇ ਆਗੂਆਂ ਨੂੰ ਮੂੰਹ ਨਾ ਲਾਓ। ਇਸ ਮੌਕੇ ਗੁਰਮੁੱਖ ਸਿੰਘ, ਆਸ਼ੂ, ਪਰਦੀਪ ਬਖਸ਼ੀ, ਅਮਿੰਤਪਾਲ ਸਿੰਘ, ਰਣਜੀਤ ਸਿੰਘ ਠੇਕੇਦਾਰ ਮੁੰਡੀ ਖਰੜ, ਹਰਪ੍ਰੀਤ ਸਿੰਘ ਰਾਜੂ, ਤਰਲੋਕ ਆਨੰਦ ਆਦਿ ਸਮੇਤ ਵੱਖ ਵੱਖ ਕਲੋਨੀਆਂ, ਮੁਹੱਲਿਆਂ ਦੇ ਨਿਵਾਸੀ ਹਾਜ਼ਰ ਸਨ। 

 

Tags: Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD