Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ 'ਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਤੇ 5 ਕਰੋੜ 52 ਲੱਖ 2 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ : ਬੀਬੀ ਰਾਮੂਵਾਲੀਆ

ਐਸ.ਏ.ਐਸ.ਨਗਰ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਹੁਣ ਤੱਕ 500 ਕਰੋੜ ਰੁਪਏ ਖਰਚ ਕੀਤੇ

ਚੇਅਰਪਰਸਨ ਜਿਲਾ੍ਹ ਯੋਜਨਾ ਕਮੇਟੀ  ਬੀਬੀ ਅਮਨਜੋਤ ਕੌਰ ਰਾਮੂਵਾਲੀਆ  ਲਿੰਕ ਸੜਕਾਂ ਦੀ ਮੁਰੰਮਤ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਚੇਅਰਪਰਸਨ ਜਿਲਾ੍ਹ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਲਿੰਕ ਸੜਕਾਂ ਦੀ ਮੁਰੰਮਤ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ ਨਗਰ , 22 Apr 2015

Last updated on: Apr 22, 2015, 00:00 IST

ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ 'ਚ ਪੇਂਡੂ ਲਿੰਕ ਸੜਕਾਂ ਤੇ ਆਵਾਜਾਈ ਨੂੰ ਸੁਖਾਲੀ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਹਿੰਮ ਫੈਸਲਾ ਲੈਦਿਆਂ ਸੜਕਾਂ ਦੀ ਮੁਰੰਮਤ ਤੇ 5 ਕਰੋੜ 52 ਲੱਖ 2 ਹਜ਼ਾਰ ਰੁਪਏ ਦੀ ਰਾਸੀ ਜਾਰੀ ਕਰ ਦਿੱਤੀ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਸਬੰਧੀ ਦਰਪੇਸ਼ ਮੁਸ਼ਕਲਾਂ ਤੋ ਛੁਟਕਾਰਾ ਹੋ ਸਕੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨ ਜੋਤ ਕੌਰ ਰਾਮੂਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਲੋਕ ਨਿਰਮਾਣ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਂਿਟੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਬੀਬੀ ਅਮਨਜੋਤ ਕੌਰ ਰਾਮੂਵਾਲੀਆ  ਨੇ ਇਸ ਮੌਕੇ ਦੱਸਿਆ ਕਿ ਵਿਧਾਨ ਸਭਾ  ਹਲਕਾ ਐਸ.ਏ.ਐਸ.ਨਗਰ ਵਿੱਚ 110.27 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਤੇ 4 ਕਰੋੜ 42 ਲੱਖ 54 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ ਅਤੇ 28.79 ਕਿਲੋਮੀਟਰ ਸੜਕਾਂ ਜ਼ਿਨ੍ਹਾਂ ਦੀ ਹਾਲਤ ਖਸਤਾ ਹੈ ਉਨ੍ਹਾਂ ਦੀ ਵਿਸ਼ੇਸ ਮੁਰੰਮਤ ਤੇ 1 ਕਰੋੜ 9 ਲੱਖ 48 ਹਜਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਲਿੰਕ ਸੜਕਾਂ ਦੀ ਮੁਰੰਮਤ ਅਤੇ ਲਿੰਕ ਸੜਕਾਂ ਦੀ ਵਿਸ਼ੇਸ ਮੁਰੰਮਤ ਦੇ ਕੰਮ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਦੇ ਨਾਲ-ਨਾਲ ਮਿਆਰੀ ਕੰਮ ਨੂੰ ਹੋਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਮਿਆਰੀ ਕੰਮ ਨੂੰ ਯਕੀਨੀ ਬਣਾਉਣ ਲਈ ਉਹ ਖੁਦ ਅਚਨਚੇਤੀ ਚੈਕਿੰਗ ਕਰਨਗੇ। 

ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਸਬੰਧੀ ਅਹਿੰਮ ਫੈਸਲਾ ਲੈ ਕੇ ਫੰਡ ਜਾਰੀ ਕੀਤੇ ਗਏ ਹਨ ਕਿਉਂਕਿ ਲਿੰਕ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਪਰੇਸ਼ਾਨੀ ਆ ਰਹੀਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰੰਮਤ ਹੋਣ ਨਾਲ ਲੋਕਾਂ ਦੀ ਪਰੇਸਾਨੀ ਦੂਰ ਹੋ ਜਾਵੇਗੀ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ 500 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਸ਼ਹਿਰ ਨੂੰ ਦੇਸ਼ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਉਣ ਲਈ ਪੈਸੇ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਮੋਹਾਲੀ ਸ਼ਹਿਰ ਦਾ ਵਿਕਾਸ ਚੰਡੀਗੜ੍ਹ ਦੇ ਪੱਧਰ ਤੋਂ ਵੀ ਉਪਰ ਉਠ ਕੇ ਕੀਤਾ ਜਾ ਰਿਹਾ ਹੈ। 

ਬੀਬੀ ਰਾਮੂਵਾਲੀਆਂ ਨੇ ਅਗੋਂ ਕਿਹਾ ਕਿ ਮੋਹਾਲੀ ਸ਼ਹਿਰ ਨੂੰ ਖੇਡਾਂ ਦੇ ਹੱਬ ਵਜੋਂ ਵਿਕਸਤ ਕੀਤਾ ਗਿਆ ਹੈ। ਮੋਹਾਲੀ ਵਿਖੇ ਬਣਾਏ ਗਈ ਅੰਤਰ ਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਅਤੇ ਗੋਲਫ ਐਕਾਡਮੀ ਅਤੇ ਕਲੱਬ ਨਾਲ ਇਸ ਸ਼ਹਿਰ ਦੀ ਵਿਸ਼ਵ ਪੱਧਰ ਤੇ ਪਛਾਣ ਬਣੀ ਹੈ ਇਸ ਤੋਂ ਇਲਾਵਾ ਸ਼ਹਿਰ ਵਿਚ 7 ਮਲਟੀਪਰਪਰਜ਼ ਖੇਡ ਸਟੇਡੀਅਮ ਵੀ ਉਸਾਰੇ ਗਏ ਹਨ। ਜਿਸ ਨਾਲ ਸ਼ਹਿਰ ਵਿਚ ਬੱਚਿਆਂ ਅਤੇ ਖਿਡਾਰੀਆਂ ਦੀ ਖੇਡ ਵਿਚ ਰੁੱਚੀ ਵਧੀ ਹੈ। ਉਨਾਂ੍ਹ ਕਿਹਾ ਕਿ ਖੇਡਾਂ ਹੀ ਅਜਿਹਾ ਸਾਧਨ ਹਨ ਜਿਹੜੀਆਂ ਕਿ ਮੁੱਢ ਤੋਂ ਹੀ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿਣਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕਰਦੀਆਂ ਹਨ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵੱਲ ਵਿਸ਼ੇਸ ਤਵੱਜੋਂ ਦਿੱਤੀ ਹੈ । ਉਨਾਂ੍ਹ ਦੱਸਿਆ  ਕਿ ਜਿਲ੍ਹੇ ਦੇ ਤਕਰੀਬਨ ਸਾਰੇ ਪਿੰਡਾਂ ਵਿਚ ਖੇਡ ਕਿੱਟਾਂ ਅਤੇ ਜਿੰਮਾਂ ਦਾ ਸਮਾਨ ਵੰਡਿਆ ਗਿਆ ਹੈ ਤਾਂ ਜੋ ਦਿਹਾਤੀ ਖੇਤਰ ਵਿਚ ਰਹਿਣ ਵਾਲੇ ਬੱਚੇ ਅਤੇ ਨੌਜਵਾਨ ਖੇਡਾਂ ਵੱਲ ਅਕਰਸ਼ਿਤ ਹੋ ਸਕਣ।ਇਸ ਮੌਕੇ ਸ੍ਰੀ ਗੁਰਸੇਵਕ ਸਿੰਘ ਸੰਘਾ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਐਸ.ਡੀ.ਓ ਸ੍ਰੀ ਜਸਪ੍ਰੀਤ ਸਿੰਘ ਢੀਡਸਾ, ਸ੍ਰੀ ਹਰਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।  

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD