Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਨਦਾਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ : ਪ੍ਰੋ: ਕਪਤਾਨ ਸਿੰਘ ਸੋਲੰਕੀ

ਰਾਜਪਾਲ ਪੰਜਾਬ ਅਤੇ ਹਰਿਆਣਾ ਪ੍ਰੋ: ਕਪਤਾਨ ਸਿੰਘ ਸੋਲੰਕੀ ਨੇ ਐਸ.ਏ.ਐਸ ਨਗਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ

ਰਾਜਪਾਲ ਪੰਜਾਬ ਅਤੇ ਹਰਿਆਣਾ ਪ੍ਰੋ: ਕਪਤਾਨ ਸਿੰਘ ਸੋਲੰਕੀ  ਐਸ.ਏ.ਐਸ ਨਗਰ ਵਿਖੇ  ਵਿਸ਼ਾਲ ਖੂਨਦਾਨ ਕੈਂਪ ਮੌਕੇ ਕਰਵਾਗਏ ਸਮਾਗਮ ਦਾ ਉਦਘਾਟਨ ਸ਼ਮਾ ਰੋਸ਼ਨ ਕਰਕੇ ਕਰਦੇ ਹੋਏ।
ਰਾਜਪਾਲ ਪੰਜਾਬ ਅਤੇ ਹਰਿਆਣਾ ਪ੍ਰੋ: ਕਪਤਾਨ ਸਿੰਘ ਸੋਲੰਕੀ ਐਸ.ਏ.ਐਸ ਨਗਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਮੌਕੇ ਕਰਵਾਗਏ ਸਮਾਗਮ ਦਾ ਉਦਘਾਟਨ ਸ਼ਮਾ ਰੋਸ਼ਨ ਕਰਕੇ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ ਨਗਰ , 22 Apr 2015

Last updated on: Apr 22, 2015, 00:00 IST

ਖੂਨਦਾਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਅਜੌਕੇ ਯੁਗ ਵਿਚ ਖੂਨ ਦੀ ਬੇਹੱਦ ਜਰੂਰਤ ਪੈਂਦੀ ਹੈ ਅਤੇ ਖੂਨਦਾਨ ਸਮਾਜ ਦੀ ਸਭ ਤੋਂ ਵੱਡੀ ਸੇਵਾ ਹੈ। ਮਨੁੱਖਤਾ ਦੀ ਸੇਵਾ ਲਈ ਰਿਸ਼ਟਪੁਸਟ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਅਤੇ ਹਰਿਆਣਾ ਪ੍ਰੋ: ਕਪਤਾਨ ਸਿੰਘ ਸੋਲੰਕੀ ਨੇ ਐਸ.ਏ.ਐਸ ਨਗਰ ਦੇ ਉਦਯੋਗਿਕ ਖੇਤਰ ਕੰਪੀਟੈਂਟ ਫਾਊਡੇਸਨ ਵੱਲੋਂ ਲਗਾਏ ਗਏ 13ਵੇਂ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਵਿਸਾਲ ਖੂਨਦਾਨ ਕੈਂਪ ਦੌਰਾਨ 154 ਖੂਨਦਾਨੀਆਂ ਨੇ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਲਈ ਆਪਣਾ ਖੂਨਦਾਨ ਕੀਤਾ। ਪ੍ਰੋ: ਸੋਲੰਕੀ ਨੇ ਇਸ ਮੌਕੇ ਖੂਨਦਾਨ ਦੀ ਮਹੱਤਤਾ ਦਾ ਜ਼ੀਕਰ ਕਰਦਿਆਂ ਆਖਿਆ ਕਿ ਖੂਨ ਇਕ ਅਜਿਹੀ ਚੀਜ਼ ਹੈ ਜਿਸ ਨੂੰ ਬਣਾਇਆ ਨਹੀ ਜਾ ਸਕਦਾ ਕੇਵਲ ਇਨਸਾਨ ਤੋਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਸਾਡੇ ਦੇਸ਼ ਵਿਚ ਇਸ ਦੀ ਵੱਡੀ ਜਰੂਰਤ ਪੈਂਦੀ ਹੈ । ਉਨਾਂ੍ਹ ਕਿਹਾ ਕਿ ਦੇਸ਼ ਵਿਚ ਹਰ ਦੋ ਸੈਕਿੰਡ ਬਾਅਦ ਕਿਸੇ ਨਾ ਕਿਸੇ ਇਨਸਾਨ ਨੂੰ ਖੂਨ ਦੀ ਲੋੜ ਪੈਂਦੀ ਹੈ ਅਤੇ ਹਸਪਤਾਲਾਂ ਵਿਚ ਦਾਖਲ ਹੋਣ ਵਾਲੇ 10 ਵਿਆਕਤੀਆਂ ਵਿਚੋਂ ਇਕ ਵਿਆਕਤੀ ਨੂੰ ਖੂਨ ਦੀ ਲੋੜ ਪੈਂਦੀ ਹੈ। ਉਨਾਂ੍ਹ ਕਿਹਾ ਕਿ ਸਾਡੇ ਮੁਲਕ ਵਿਚ ਜਿਨੀ੍ਹ ਖੂਨ ਦੀ ਵਲੰਟਰੀਅਰ ਤੌਰ ਤੇ ਲੋੜ ਹੈ ਉਹ ਪੂਰੀ ਨਹੀਂ ਹੋ ਰਹੀ। ਉਨਾਂਹ ਕਿਹਾ ਕਿ ਇਸ ਘਾਟ ਨੂੰ ਪੂਰਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਬਹੁਤ ਵੱਡਾ ਰੋਲ ਅਦਾ ਕਰ ਸਕਦੀਆਂ ਹਨ । 

ਉਨਾਂਹ ਇਸ ਮੌਕੇ ਨਰੋਏ ਸਮਾਜ ਦੀ ਸਿਰਜਣਾ ਲਈ ਲੋੜਬੰਦ ਲੋਕਾਂ ਦੀ ਮਦੱਦਤ ਕਰਨ ਲਈ ਵੀ ਪ੍ਰਰਿਤ ਕੀਤਾ। ਪ੍ਰੋ: ਸੋਲੰਕੀ ਨੇ ਇਸ ਮੌਕੇ ਕੰਪੀਟੈਂਟ ਗਰੁੱਪ ਵੱਲੋਂ ਹਰ ਸਾਲ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਅਤੇ ਲੋੜਬੰਦ ਸਕੂਲੀ ਬੱਚਿਆਂ ਅਤੇ ਘਾਤਕ ਬਿਮਾਰੀਆਂ ਦੇ ਸ਼ਿਕਾਰ ਵਿਆਕਤੀਆਂ ਨੂੰ ਦਿੱਤੀ ਜਾਣਵਾਲੀ ਵਿੱਤੀ ਸਹਾਇਤਾ ਲਈ ਪ੍ਰਸੰਸਾ ਕਰਦਿਆਂ ਕਿਹਾ ਕਿ ਅਸਲੀ ਮੁਆਇਨਿਆਂ ਵਿਚ ਕੰਪੀਟੈਂਟ ਗਰੁੱਪ ਮਾਨਵਤਾ ਦੀ ਭਲਾਈ ਵਿੱਚ ਆਪਣਾ ਵਡਮੁੱਲਾ ਯੋਗਦਾਲ ਪਾ ਰਿਹਾ ਹੈ। ਉਨਾਂ੍ਹ ਹੋਰ ਕਿਹਾ ਕਿ ਸਾਡੇ ਮਹਾਨ ਗਰੂਆਂ ਨੇ ਵੀ ਸਾਨੂੰ ਸਮਾਜ ਸੇਵਾ ਕਰਨ ਲਈ ਸੇਧ ਦਿੱਤੀ ਹੈ ਅਤੇ ਭਾਰਤ ਦੀ ਸੰਸਕ੍ਰਿਤੀ ਜਿਓ ਤੇ ਜੀਊਣ ਦਿਓ ਦਾ ਮਾਰਗ ਦਰਸ਼ਕ ਕਰਦੀ ਹੈ। ਉਨਾਂ੍ਹ ਕਿਹਾ ਕਿ ਹਰੇਕ ਇਨਸਾਨ ਨੂੰ ਕਰਮ ਗਿਆਨ ਅਤੇ ਮਾਨਵਤਾ ਦੀ ਸੇਵਾ ਦੇ ਧਾਰਨੀ ਬਣਨਾ ਚਾਹੀਦਾ ਹੈ ਉਨਾਂ੍ਹ ਕਿਹਾ ਕਿ ਰਾਜਨੀਤਿਕ ਖੇਤਰ ਵੀ ਸਮਾਜ ਦਾ ਇਕ ਹਿੱਸਾ  ਹੈ ਇਸ ਲਈ ਰਾਜਨੀਤੀ ਦੇ ਨਾਲ ਨਾਲ ਸਮਾਜ ਦੀ ਸੇਵਾ ਕਰਨ ਦਾ ਸੰਕਲਪ  ਵੀ ਲੈਣਾ ਜਰੂਰੀ ਹੈ ਅਤੇ ਉਸ ਨੂੰ ਸੰਪੂਰਣ ਮਾਨਵ ਕਿਹਾ ਜਾ ਸਕਦਾ ਹੈ। ਪ੍ਰੋ: ਸੋਲੰਕੀ ਨੇ ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ । 

ਇਸ ਤੋਂ ਪਹਿਲਾਂ ਕੰਪੀਟੈਂਟ ਦੇ ਚੇਅਰਮੈਨ ਸ੍ਰੀ ਸੰਜੇ ਟੰਡਨ ਨੇ ਦੱਸਿਆ ਕਿ ਕੰਪੀਟੈਂਟ ਫਾਊਡੇਸਨ ਵੱਲੋਂ ਇਕ ਸਾਲ ਵਿਚ ਦੋ ਵਾਰ ਖੂਨ ਦਾਨ ਕੈਂਪ ਦਾ ਆਯੌਜਨ ਕੀਤਾ ਜਾਂਦਾ ਹੈ ਅਤੇ ਗਰੁੱਪ ਵੱਲੋਂ ਇਹ 13ਵਾਂ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ। 

ਉਨਾਂਹ ਦੱਸਿਆ ਕਿ ਕੰਪੀਟੈਂਟ ਗਰੁੱਪ ਵੱਲੋਂ ਕੰਪੀਟੈਂਟ ਫੈਡਰੇਸ਼ਨ ਦੀ ਸਥਾਪਨਾ ਕੀਤੀ ਗਈ ਹੈ ਜਿਸ ਵੱਲੋਂ ਲੋੜਬੰਦ ਬੱਚਿਆਂ ਪ੍ਰੀ ਸਕੂਲ ਚਲਾਇਆ ਜਾ ਰਿਹਾ ਹੈ ਜਿਥੇ ਕੇ ਬੱਚਿਆਂ ਨੂੰ ਕਿਤਾਬਾਂ ਆਦਿ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਹੁਣ ਤੱਕ ਕਰੀਬ 500 ਬੱਚਿਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨਾਂਹ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਕੰਪੀਟੈਂਟ ਗਰੁੱਪ ਵੱਲੋਂ ਸਮਾਜ ਸੇਵੀ ਕੰਮ ਨਿਰਯੰਤਰ ਜਾਰੀ ਰੱਖੇ ਜਾਣਗੇ। ਸਮਾਗਮ ਨੂੰ ਮੈਡੀਕਲ ਸੁਪਰਡੈਂਟ ਪੀ.ਜੀ. ਆਈ ਡਾ. ਏ.ਕੇ ਗੁਪਤਾ, ਸਮੇਤ ਹੋਰਨਾ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਜਿਲਾ੍ਹ ਪੁਲਿਸ ਮੁੱਖ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਸਮੇਤ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ। 

 

Tags: Kaptan Singh Solanki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD