Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਨੂੰ ਐਵਾਰਡ ਮਿਲਣਾ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ : ਬਿਕਰਮ ਸਿੰਘ ਮਜੀਠੀਆ

ਪਿੰਡ ਅਲਕੜੇ ਅਤੇ ਸਹਿਣੇ ਵਾਲੀ ਦੇ ਵਿਕਾਸ ਲਈ ੩੧ ਲੱਖ ਦੀ ਦਿੱਤੀ ਗ੍ਰਾਂਟ

Web Admin

Web Admin

5 Dariya News

ਕੱਥੂਨੰਗਲ , 22 Apr 2015

Last updated on: Apr 22, 2015, 00:00 IST

ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਵਧੀਆ ਪ੍ਰਸ਼ਾਸਕੀ ਅਮਲ ਐਵਾਰਡ ਮਿਲਣ 'ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਸ੍ਰ: ਮਜੀਠੀਆ ਅੱਜ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟ ਦੇਣ ਆਏ ਸਨ ਨੇ ਪਿੰਡ ਅਲਕੜੇ ਵਿਖੇ ਭਾਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੇ ਪ੍ਰਸ਼ਾਸਨਿਕ ਸੁਧਾਰਾਂ ਦੇ ਮਾਮਲੇ ਵਿੱਚ ਦੂਜੇ ਰਾਜਾਂ ਨੂੰ ਪਛਾੜ ਕੇ ਪ੍ਰਧਾਨ ਮੰਤਰੀ ਤੋਂ ਉਕਤ ਅਵਾਰਡ ਹਾਸਲ ਕੀਤਾ ਹੈ ਜੋ ਕਿ ਮਾਣ ਵਾਲੀ ਗਲ ਹੈ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀਆਂ ਪ੍ਰਸ਼ਾਸਨਿਕ ਸੁਧਾਰਾਂ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦਾ ਫਰਜ਼ ਲੋਕਾਂ ਨੂੰ ਸਾਫ਼ ਸੁਥਰਾ ਪਾਰਦਰਸ਼ੀ ਪ੍ਰਸ਼ਾਸਨ ਅਤੇ ਸਹੂਲਤਾਂ ਦੇਣਾ ਹੋਣਾ ਚਾਹੀਦਾ ਹੈ , ਜਿਸ 'ਤੇ ਰਾਜ ਦੀ ਅਕਾਲੀ ਭਾਜਪਾ ਸਰਕਾਰ ਨੇ ਪੂਰੀ ਤਰਾਂ ਗੰਭੀਰਤਾ ਨਾਲ ਅਮਲ ਕੀਤਾ ਹੈ। ਉਹਨਾਂ ਕਾਂਗਰਸ ਪਾਰਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਤਾ ਦੇ ਨਸ਼ੇ ਵਿੱਚ ਲੋਕਾਂ ਦੀਆਂ ਦੁਖ ਤਕਲੀਫ਼ਾਂ ਨੂੰ ਨਾ ਸਮਝਣ ਅਤੇ ਲੋਕ ਵਿਰੋਧੀ ਨੀਤੀਆਂ ਅਪਣਾਉਣ ਵਾਲੀ ਕਾਂਗਰਸ ਦਾ ਅੱਜ ਵਜੂਦ ਖਤਮ ਹੋਣ ਕਿਨਾਰੇ ਹੈ। ਮਜੀਠੀਆ ਨੇ ਕਿਹਾ ਕਿ ਮਜੀਠਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਮਾਲੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ। 

ਉਹਨਾਂ ਕਿਹਾ ਕਿ ਮਜੀਠਾ ਹਲਕੇ ਦਾ ਜੋ ਵਿਕਾਸ ਪਿਛਲੇ ਅੱਠਾਂ ਸਾਲਾਂ ਦੌਰਾਨ ਹੋਇਆ ਉਹ ਵਿਰੋਧੀ ਪਾਰਟੀ ਕਾਂਗਰਸ ੫੦ ਸਾਲਾਂ ਵਿੱਚ ਵੀ ਨਹੀਂ ਕਰਾ ਸਕੀ। ਉਹਨਾਂ ਦੱਸਿਆ ਕਿ ਜਿੱਥੇ ਪਹਿਲਾਂ ਮਜੀਠਾ ਹਲਕਾ ਇੱਕ ਪਛੜਿਆ ਹਲਕਾ ਵਜੋਂ ਜਾਣਿਆ ਜਾਂਦਾ ਸੀ ਅੱਜ ਤਰੱਕੀ ਅਤੇ ਖੁਸ਼ਹਾਲੀ ਪੱਖੋਂ ਜਾਣਿਆ ਜਾਂਦਾ ਹੈ। ਇਸ ਮੌਕੇ ਉਹਨਾਂ ਵੱਖ ਵੱਖ ਡੇਰਿਆਂ ਨੂੰ ਜਾਂਦੇ ਰਸਤਿਆਂ ਲੂੰ ਪੱਕਿਆਂ ਕਰਨ ਲਈ ਨੀਂਹ ਪੱਥਰ ਵੀ ਰੱਖੇ। ਅੱਜ ਉਹਨਾਂ ਹਲਕਾ ਮਜੀਠਾ ਦੇ ਪਿੰਡ ਸਹਿਣੇ ਵਾਲੀ ਨੂੰ ੨੦ ਲੱਖ ਰੁਪੈ ਅਤੇ ਪਿੰਡ ਅਲਕੜੇ ਦੇ ਵਿਕਾਸ ਕਾਰਜਾਂ ਲਈ ੧੧ ਲੱਖ ਰੁਪੇ ਦੀ ਗਾਂ੍ਰਟ ਦਿੱਤੀ । ਇਸ ਮੌਕੇ ਸ: ਮਜੀਠੀਆ ਦਾ ਪਿੰਡ ਵਾਸੀਆਂ ਵੱਲੋਂ ਸ੍ਰੀ ਸਾਹਿਬ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਬੀ ਡੀ ਪੀ ਓ ਜ਼ੀਨਤ ਖਹਿਰਾ, ਪ੍ਰੋ: ਸਰਚਾਂਦ ਸਿੰਘ ਮੀਡੀਆ ਸਲਾਹਕਾਰ, ਚੇਅਰਮੈਨ ਗੁਰਵੇਲ ਸਿੰਘ ਅਲਕੜੇ, ਜਥੇਦਾਰ ਗੁਰਮੀਤ ਸਿੰਘ ਸਹਿਣੇ ਵਾਲੀ , ਦਰਸ਼ਨ ਸਿੰਘ, ਨਿਹਾਲ ਸਿੰਘ, ਬਾਬਾ ਜਗੀਰ ਸਿੰਘ, ਸੁਮਨਦੀਪ ਸਿੰਘ, ਇਕਬਾਲ ਸਿੰਘ, ਬਸੰਤ ਸਿੰਘ, ਲਖਵਿੰਦਰ ਸਿੰਘ, ਮਸਤਾਨ ਸਿੰਘ, ਗੁਲਵਿੰਦਰ ਸਿੰਘ, ਜਗਰੂਪ ਸਿੰਘ ਰੂਪੋਵਾਲੀ, ਬਲਜੀਤ ਸਿੰਘ ਬਾਜਵਾ, ਅਵਤਾਰ ਸਿੰਘ, ਵਿਸ਼ਾਲ ਦੀਪ ਸਿੰਘ, ਪਹਿਲਵਾਨ ਪ੍ਰਗਟ ਸਿੰਘ, ਡਾ: ਕਸ਼ਮੀਰ ਸਿੰਘ, ਨੰਬਰਦਾਰ ਸੰਤੋਖ ਸਿੰਘ, ਬਚਨ ਸਿੰਘ ਸਰਪੰਚ, ਪ੍ਰਭਪਾਲ ਸਿੰਘ ਝੰਡੇ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ, ਜ਼ੈਲ ਸਿੰਘ ਗੋਪਾਲਪੁਰਾ, ਸ਼ਹੀਦ ਨਾਗ , ਡਾ: ਤਰਸੇਮ ਸਿੰਘ ਸਿਆਲਕਾ, ਜਸਪਾਲ ਸਿੰਘ ਭੋਆ, ਸੀਤਲ ਸਿੰਘ ਭੋਆ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ ਕਲੇਰ, ਸਰਬਜੀਤ ਸਿੰਘ, ਹਰਭੇਜ ਸਿੰਘ ਆਦਿ ਆਗੂ ਵੀ ਮੌਜੂਦ ਸਨ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD