ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਅੱਜ 2 ਰਾਜ ਸੂਚਨਾ ਕਮਿਸ਼ਨਰਾਂ ਯਸ਼ਵੀਰ ਮਹਾਜਨ, ਸੇਵਾ ਮੁਕਤ ਆਈ ਏ ਐਸ ਅਧਿਕਾਰੀਅਤੇ ਨਿਧੜਕ ਸਿੰਘ ਬਰਾੜ ਨੂੰ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ ਦੇ ਬੈਂਕੁਇਟ ਹਾਲ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਸਹੁੰ ਚੁਕਾਈ। ਇਸ ਤੋਂ ਪਹਿਲਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਮਾਣਯੋਗ ਰਾਜਪਾਲ ਤੋਂ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਦੀ ਆਗਿਆ ਮੰਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਪੇਂਡੂ ਵਿਕਾਸ ਮੰਤਰੀ ਸਿਕੰਦਰ ਸਿੰਘ ਮਲੂਕਾ, ਮੁੱਖ ਸੂਚਨਾ ਕਮਿਸ਼ਨਰ ਐਸ ਐਸ ਚੰਨੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਐਮ ਪੀ ਸਿੰਘ, ਐਚ ਪੀ ਐਸ ਮਾਨ, ਸੁਰਿੰਦਰ ਅਵਸਥੀ ਦੋਵੇਂ ਸੂਚਨਾ ਕਮਿਸ਼ਨਰ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਅਕਾਲੀ ਮੰਤਰੀ ਨੁਸਰਤ ਅਲੀ ਖਾਨ, ਵਿਧਾਇਕ ਜੋਗਿੰਦਰ ਪਾਲ ਜੈਨ, ਉਪ ਮੁੱਖ ਮੰਤਰੀ ਦੇ ਓ ਐਸ ਡੀ ਚਰਨਜੀਤ ਸਿੰਘ ਬਰਾੜ ਅਤੇ ਨਵੇਂ ਨਿਯੁਕਤ ਸੂਚਨਾ ਕਮਿਸ਼ਨਰਾਂ ਦੇ ਪਰਿਵਾਰਿਕ ਮੈਂਬਰ ਹਾਜਰ ਸਨ।