Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਲਸ ਪੋਲਿਓ ਮੁਹਿੰਮ ਤਹਿਤ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾ ਪਿਲਾਉਣ ਦਾ 100ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ : ਪੂਨਮਦੀਪ ਕੌਰ

ਜ਼ਿਲ੍ਹੇ 'ਚ 26 ਅਪ੍ਰੈਲ ਤੋਂ 28 ਅਪ੍ਰੈਲ ਤੱਕ ਪਲਸ ਪੋਲਿਓ ਮੁਹਿੰਮ ਤਹਿਤ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ

ਵਧੀਕ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ  ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਪਲਸ ਪੋਲਿਓ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕਰਦੇ ਹੋਏ।
ਵਧੀਕ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਪਲਸ ਪੋਲਿਓ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 23 Apr 2015

Last updated on: Apr 23, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ 26 ਅਪ੍ਰੈਲ ਤੋਂ 28 ਅਪ੍ਰੈਲ ਤੱਕ ਚਲਾਈ ਜਾਣ ਵਾਲੀ ਤਿੰਨ ਰੋਜ਼ਾ ਪਲਸ ਪੋਲਿਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ 100ਫ਼ੀ ਸਦੀ ਟੀਚਾ ਮੁਕੰਮਲ ਕੀਤਾ ਜਾਵੇ ਇਸ ਮੁਹਿੰਮ ਦੀ ਸਫਲਤਾ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲਿਓ ਰੋਕੂ ਬੂੰਦਾਂ ਪਿਲਾਉਣ ਤੋਂ ਵਾਂਝਾ ਨਾ ਰਹੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਪਲਸ ਪੋਲਿਓ ਮੁਹਿੰਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਪਿਛਲੇ ਤਿੰਨ ਸਾਲਾਂ ਦੌਰਾਨ ਪਲਸ ਪੋਲਿਓ ਦਾ ਸਿਕਾਰ ਨਹੀਂ ਹੋਇਆ ਪਰੰਤੂ ਫਿਰ ਵੀ ਸਾਨੂੰ ਇਸ ਨਾਮੁਰਾਦ ਬਿਮਾਰੀ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਹਨਾਂ ਇਸ ਮੌਕੇ ਜ਼ਿਲ੍ਹੇ ਦੇ 0 ਤੋਂ 5 ਸਾਲ ਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਲਸ ਪੋਲਿਓ ਮੁਹਿੰਮ ਤਹਿਤ ਆਪਣੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜਰੂਰ ਪਿਲਾਉਣ । ਉਨ੍ਹਾਂ ਇਸ ਮੌਕੇ ਪਲਸ ਪੋਲਿਓ ਮੁਹਿੰਮ ਨੂੰ ਸਫਲਤਾਪੂਰਵਕ ਚਲਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿੱਆ ਵੀ ਕੀਤੀ। 

ਇਸ ਮੋਕੇ ਸਿਵਲ ਸਰਜਨ ਡਾ. ਨੀਲਮ ਭਾਰਦਵਾਜ ਨੇ  ਦੱਸਿਆ ਕਿ ਜ਼ਿਲ੍ਹੇ 'ਚ ਪਲਸ ਪੋਲਿਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਤਕਰੀਬਨ 1 ਲੱਖ 41 ਹਜ਼ਾਰ 788 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਕੰਮ ਲਈ ਕੁਲ 1137 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹੇ 'ਚ 3 ਲੱਖ 13 ਹਜ਼ਾਰ 90 ਘਰਾਂ ਵਿੱਚ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ । ਇਸ ਤੋਂ ਇਲਾਵਾ 76 ਮੋਬਾਇਲ ਟੀਮਾਂ, 30 ਟਰਾਂਜ਼ਿਟ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਅਤੇ 15 ਟਰਾਂਜ਼ਿਟ ਬੂਥ ਵੀ ਸਥਾਪਿਤ ਕੀਤੇ ਜਾਣਗੇ ਜਿੱਥੇ ਕਿ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਟੀਕਾਕਰਨ ਅਫਸਰ ਡਾ ਰੀਟਾ ਭਾਰਦਵਾਜ ਜੋ ਕਿ ਤਿੰਨ ਰੋਜ਼ਾ ਪਲਸ ਪੋਲਿਓ ਮੁਹਿੰਮ ਦੇ ਨੋਡਲ ਅਫ਼ਸਰ ਵੀ ਹਨ ਨੇ ਦੱਸਿਆ ਕਿ  ਪਲਸ ਪੋਲਿਓ ਮੁਹਿੰਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਮੁਹਿੰਮ ਨੂੰ ਪੂਰੀ ਸਫ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 566 ਬੂਥ ਸਥਾਪਿਤ ਕਰਕੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ,  27 ਅਤੇ 28  ਅਪ੍ਰੈਲ ਨੂੰ ਘਰ-ਘਰ ਜਾ ਕੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ  ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ: ਮੇਵਾ ਸਿੰਘ ਸਿੱਧੂ, ਜ਼ਿਲ੍ਹਾ ਟੀ.ਬੀ. ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ, ਐਸ.ਐਮ.ਓ ਮੁਹਾਲੀ ਡਾ. ਆਦੇਸ ਕੰਗ, ਡਾ. ਬਿਕਰਮ ਗੁਪਤਾ, ਡੀ.ਐਸ.ਪੀ ਸ੍ਰੀ ਰਾਮ ਚੰਦਰ  ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD