Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜਗਰਾਉਂ ਵਿਖੇ 3.14 ਕਰੋੜ ਰੁਪਏ ਦੀ ਲਾਗਤ ਵਾਲਾ ਤਹਿਸੀਲ ਕੰਪਲੈਕਸ ਤਿਆਰ, ਉਦਘਾਟਨ ਜਲਦ

ਹਲਕਾ ਜਗਰਾਉਂ ਦੇ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ-ਕਲੇਰ

Web Admin

Web Admin

5 Dariya News (ਅਜੇ ਪਾਹਵਾ)

ਜਗਰਾਉਂ , 23 Apr 2015

Last updated on: Apr 23, 2015, 00:00 IST

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਾਰੀਆਂ ਪ੍ਰਸਾਸ਼ਨਿਕ ਸੇਵਾਵਾਂ ਇੱਕੋ ਛੱਤ ਹੇਠਾਂ ਦੇਣ ਲਈ ਇਥੇ ਉਸਾਰਿਆ ਗਿਆ ਤਹਿਸੀਲ ਕੰਪਲੈਕਸ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਜਲਦੀ ਹੀ ਪੰਜਾਬ ਸਰਕਾਰ ਵੱਲੋਂ ਇਸ  ਕੰਪਲੈਕਸ ਨੂੰ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਦੋ ਮੰਜਿਲਾ ਤਹਿਸੀਲ ਕੰਪਲੈਕਸ ਨੂੰ ਬਣਾਉਣ 'ਤੇ 3.14 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਕੰਪਲੈਕਸ ਦਾ ਹਜ਼ਾਰਾਂ ਉਨ੍ਹਾਂ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ, ਜੋ ਰੋਜ਼ਾਨਾ ਆਪਣੇ ਕਿਸੇ ਨਾ ਕਿਸੇ ਕੰਮ ਲਈ ਵੱਖ-ਵੱਖ ਦਫ਼ਤਰਾਂ ਵਿੱਚ ਆਉਂਦੇ ਹਨ। ਅੱਜ ਵਿਧਾਇਕ ਸ੍ਰੀ ਐੱਸ. ਆਰ. ਕਲੇਰ ਨੇ ਉਸਾਰੀ ਕਾਰਜ ਦੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। 

ਇਸ ਸੰਬੰਧੀ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਐੱਸ. ਡੀ. ਐੱਮ. ਸ੍ਰੀ ਰਾਕੇਸ਼ ਪੋਪਲੀ ਨੇ ਸ੍ਰੀ ਕਲੇਰ ਨੂੰ ਦੱਸਿਆ ਕਿ 3.14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਕੰਪਲੈਕਸ ਬਿਲਕੁਲ ਤਿਆਰ ਹੈ ਅਤੇ ਇਸ ਦੀ ਸਜਾਵਟ ਤੋਂ ਪਹਿਲਾਂ ਇਮਾਰਤ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ ਇਸ ਤਹਿਸੀਲ ਕੰਪਲੈਕਸ ਵਿੱਚ ਦੋ ਮੰਜਿਲਾਂ ਹੋਣਗੀਆਂ। ਜਿਸ ਵਿੱਚ ਐੱਸ. ਡੀ. ਐੱਮ., ਤਹਿਸੀਲਦਾਰ ਅਤੇ ਨਾਇਬ ਤਹਿਸੀਲ ਦੇ ਦਫ਼ਤਰ ਅਤੇ ਕਚਿਹਰੀਆਂ, ਵੱਡਾ ਮੀਟਿੰਗ ਹਾਲ, ਰਿਕਾਰਡ ਰੂਮ, ਸਟਾਫ਼ ਰੂਮ, ਪਟਵਾਰ ਵਰਕ ਸਟੇਸ਼ਨ, ਵੱਡਾ ਸੁਵਿਧਾ ਕੇਂਦਰ, ਸਰਵਰ ਰੂਮ, ਦੋਵਾਂ ਮੰਜਿਲਾਂ 'ਤੇ ਟੁਆਲਿਟ ਤੇ ਪੀਣ ਵਾਲੇ ਪਾਣੀ ਦੀ ਸਹੂਲਤ, ਚੋਣ ਦਫ਼ਤਰ, ਕਮੇਟੀ ਰੂਮ, ਰਸੋਈ ਘਰ, ਸਟੋਰ, ਵਾਹਨ ਪਾਰਕਿੰਗ ਲਈ ਮੁਕੰਮਲ ਜਗ੍ਹਾ ਅਤੇ ਹੋਰ ਵਾਧੂ ਕਮਰੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਸੰਬੰਧਤ ਵਿਭਾਗ ਵੀ ਤਬਦੀਲ ਕੀਤੇ ਜਾ ਸਕਦੇ ਹਨ। 

 ਕਲੇਰ ਦੇ ਪੁੱਛਣ 'ਤੇ ਸ੍ਰੀ ਥੋਰੀ ਅਤੇ ਸ੍ਰੀ ਪੋਪਲੀ ਨੇ ਦੱਸਿਆ ਕਿ ਇਸ ਕੰਪਲੈਕਸ ਵਿੱਚ ਅਪਾਹਜ ਅਤੇ ਲਾਚਾਰ ਵਿਅਕਤੀਆਂ ਦੇ ਆਉਣ ਅਤੇ ਸਹੂਲਤ ਲਈ ਜਿੱਥੇ ਬਕਾਇਕਾ ਰੈਂਪ ਤਿਆਰ ਕੀਤੇ ਗਏ ਹਨ, ਉਥੇ ਵਿਸ਼ੇਸ਼ ਟੁਆਲਿਟ ਵੀ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਨੂੰ ਇਥੇ ਆ ਕੇ ਆਪਣੇ ਵਾਰੀ ਦੀ ਉਡੀਕ ਲਈ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ, ਸਗੋਂ ਹਵਾਦਾਰ ਵੇਟਿੰਗ ਖੇਤਰ ਵਿੱਚ ਬੈਠ ਕੇ ਆਪਣੀ ਵਾਰੀ ਦੀ ਉਡੀਕ ਕੀਤੀ ਜਾ ਸਕੇਗੀ। ਸਾਰੇ ਕੰਪਲੈਕਸ ਵਿੱਚ ਲੋੜੀਂਦੀ ਮਾਤਰਾ ਵਿੱਚ ਬਿਜਲੀ ਸਪਲਾਈ ਦੇਣ ਲਈ ਬਿਜਲੀ ਵਿਭਾਗ ਵੱਲੋਂ 100 ਕੇ. ਵੀ. ਦਾ ਵਿਸ਼ੇਸ਼ ਟਰਾਂਸਫਰ ਲਗਾਇਆ ਗਿਆ ਹੈ, ਜਿਸ ਨਾਲ ਬਿਜਲੀ ਦੀ ਕਿੱਲਤ ਦੀ ਕੋਈ ਪ੍ਰੇਸ਼ਾਨੀ ਨਹੀਂ ਰਹੇਗੀ। ਕਲੇਰ ਨੇ ਮੀਟਿੰਗ ਉਪਰੰਤ ਸਾਰੇ ਕੰਪਲੈਕਸ ਦਾ ਦੌਰਾ ਕੀਤਾ ਅਤੇ ਉਸਾਰੀ ਕਾਰਜਾਂ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਹਿੰਦੇ ਉਸਾਰੀ ਕਾਰਜਾਂ ਅਤੇ ਸਜਾਵਟ ਨੂੰ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇ, ਤਾਂ ਜੋ ਇਸ ਦੇ ਉਦਘਾਟਨ ਸੰਬੰਧੀ ਪੰਜਾਬ ਸਰਕਾਰ ਦੇ ਮਾਲ ਤੇ ਮੁੜ ਵਸੇਬਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਵੱਲੋਂ ਸਮਾਂ ਲਿਆ ਜਾ ਸਕੇ। 

ਕਲੇਰ ਨੇ ਇਸ ਕੰਪਲੈਕਸ ਦੇ ਬਣ ਕੇ ਤਿਆਰ ਹੋ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕੰਪਲੈਕਸ ਤਹਿਸੀਲ ਜਗਰਾਉਂ ਦੇ ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ ਸਾਬਿਤ ਹੋਵੇਗਾ। ਕਿਉਂਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਆਪਣੇ ਕੰਮ ਕਾਰ ਕਰਾਉਣ ਲਈ ਉੱਚਿਤ ਦਫ਼ਤਰੀ ਇਮਾਰਤਾਂ ਦੀ ਅਣਹੋਂਦ ਕਾਰਨ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਹ ਦਫ਼ਤਰ ਇੱਕ ਛੱਤ ਹੇਠ ਆ ਜਾਣ ਕਾਰਨ ਆਮ ਲੋਕਾਂ ਨੂੰ ਕਿਤੇ ਹੋਰ ਦੌੜਨਾ ਭੱਜਣਾ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਨਵੇਂ ਉਸਾਰੇ ਗਏ ਅਤੇ ਆਮ ਲੋਕਾਂ ਲਈ ਚਾਲੂ ਨਿਆਂਇਕ ਕੰਪਲੈਕਸ ਦਾ ਵੀ ਸਥਾਨਕ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD