Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਪ੍ਰੈਸ ਕਲੱਬ ਦੀ ਚੋਣ ਵਿੱਚ ਪਟਵਾਰੀ ਗਰੁੱਪ ਨਿਰਵਿਰੋਧ ਚੁਣਿਆ

Web Admin

Web Admin

5 Dariya News

ਐਸ.ਏ.ਐਸ. ਨਗਰ , 23 Apr 2015

Last updated on: Apr 23, 2015, 00:00 IST

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਦੀ ਚੋਣ ਵਿੱਚ ਸੁਖਦੇਵ ਸਿੰਘ ਪਟਵਾਰੀ ਗਰੁੱਪ ਨਿਰਵਿਰੋਧ ਚੁਣਿਆ ਗਿਆ ਹੈ। ਇਸ ਨਵੀਂ ਚੁਣੀ ਗਈ ਟੀਮ ਦੇ ਅਹੁਦੇਦਾਰਾਂ ਵਿੱਚ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਸੀਨੀਅਰ ਮੀਤ ਪ੍ਰਧਾਨ, ਵਿੱਕੀ ਘਾਰੂ ਮੀਤ ਪ੍ਰਧਾਨ, ਬਲਜੀਤ ਮਰਵਾਹਾ ਮੀਤ ਪ੍ਰਧਾਨ, ਗੁਰਦੀਪ ਸਿੰਘ ਬੈਨੀਪਾਲ ਜਨਰਲ ਸਕੱਤਰ, ਗੁਰਜੀਤ ਸਿੰਘ ਬਿੱਲਾ ਜਥੇਬੰਦਕ ਸਕੱਤਰ, ਜਸਵੀਰ ਸਿੰਘ ਜੱਸੀ ਜੁਆਇੰਟ ਸਕੱਤਰ, ਕੁਲਦੀਪ ਸਿੰਘ ਜੁਆਇੰਟ ਸਕੱਤਰ ਅਤੇ ਰਣਜੀਤ ਸਿੰਘ ਰਾਣਾ ਨੂੰ ਖਜ਼ਾਨਚੀ ਚੁਣਿਆ ਗਿਆ ਹੈ।

ਦੱਸਣਯੋਗ ਗੱਲ  ਹੈ ਕਿ 20 ਅਪ੍ਰੈਲ ਨੂੰ ਪ੍ਰੈੱਸ ਕਲੱਬ ਦੀ ਗਵਰਨਿੰਗ ਬਾੱਡੀ ਆਮ ਇਜਲਾਸ ਦੌਰਾਨ ਭੰਗ ਕਰਨ ਉਪਰੰਤ ਨਵੀਂ ਬਾੱਡੀ ਚੋਣਨ ਲਈ 26 ਅਪ੍ਰੈਲ ਦੀ ਤਾਰੀਖ ਦਾ ਐਲਾਨ ਕੀਤਾ ਗਿਆ ਸੀ। ਪ੍ਰੈਸ ਕਲੱਬ ਦੀ ਨਵੀਂ ਗਵਰਨਿੰਗ ਬਾਡੀ ਦੀ ਚੋਣ ਲਈ  ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਤਾਰੀਖ 22 ਅਪ੍ਰੈਲ ਸੀ ਅਤੇ ਕਾਗਜ਼ ਵਾਪਿਸ ਲੈਣ ਲਈ ਅੱਜ 23 ਅਪ੍ਰੈਲ ਨੂੰ ਅੰਤਿਮ ਦਿਨ  ਸੀ। ਇਸ ਚੋਣ ਲਈ ਸਿਰਫ਼ ਸੁਖਦੇਵ ਸਿੰਘ ਪਟਵਾਰੀ ਗਰੁੱਪ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਅਤੇ ਅੱਜ ਨਾਮਜ਼ਦਗੀ ਕਾਗਜ਼ ਦਾਖਿਲ ਕਰਵਾਉਣ ਦੇ ਅੰਤਿਮ ਦਿਨ ਕਿਸੇ ਹੋਰ ਗਰੁੱਪ ਵੱਲੋਂ ਕਾਗਜ਼ ਦਾਖਿਲ ਨਹੀਂ ਕਰਵਾਏ ਗਏ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਧਰਮਪਾਲ ਉਪਾਸਕ, ਰਜਿੰਦਰ ਸੇਵਕ, ਰਣਜੀਤ ਸਿੰਘ ਰਾਹੀ, ਜਸਵਿੰਦਰ ਰੁਪਾਲ ਅਤੇ ਕੁਲਵਿੰਦਰ ਸਿੰਘ ਬਾਵਾ ਵੱਲੋਂ ਪਟਵਾਰੀ ਗਰੁੱਪ ਨੂੰ ਨਿਰਵਿਰੋਧ ਜੇਤੂ ਘੋਸ਼ਿਤ ਕਰ ਦਿੱਤਾ ਗਿਆ। ਇਸੇ ਦੌਰਾਨ ਨਵੀਂ ਚੁਣੀ ਗਈ ਟੀਮ ਦਾ ਕਲੱਬ ਦੇ ਮੈਂਬਰਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪ੍ਰਸਿੱਧ ਸਮਾਜ ਸੇਵੀ ਇੰਜੀਨੀਅਰ ਅਮਰ ਸਿੰਘ ਰੰਧਾਵਾ ਨੇ ਨਵੀਂ ਚੁਣੀ ਗਈ ਟੀਮ ਨੂੰ ਮੁਬਾਰਕਵਾਦ ਦਿੱਤੀ।ਮੋਹਾਲੀ ਪ੍ਰੈੱਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਟੀਮ ਪੱਤਰਕਾਰਾਂ ਦੀ ਭਲਾਈ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਵੱਲੋਂ ਕਲੱਬ ਦੀ ਇਮਾਰਤ ਲਈ ਜ਼ਮੀਨ ਲੈਣ ਲਈ ਯਤਨ ਜਾਰੀ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਵਿੱਚੋਂ ਅਮਰਜੀਤ ਸਿੰਘ, ਅਰੁਣ ਬਿੱਟਾ, ਸੁਸ਼ੀਲ ਗਰਚਾ, ਰਾਜੀਵ ਤਨੇਜਾ, ਦਿਲਜੋਤ ਸਿੰਘ, ਜਸਵਿੰਦਰ ਰੁਪਾਲ, ਪਾਲ ਸਿੰਘ ਕੰਸਾਲਾ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ।

 

Tags: MOHALI PRESS CLUB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD