Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

17000 ਐਕਟਿਵ ਕਾਰਜਕਰਤਾ ਪਹੁੰਚਣਗੇ ਅੰਮ੍ਰਿਤਸਰ - ਕਮਲ ਸ਼ਰਮਾ

8 ਦਿਨਾਂ ਤੀਕ 150 ਵਿਸਤਾਰਕ ਪਿੰਡਾਂ 'ਚ ਪਾਰਟੀ ਦਾ ਵਿਸਤਾਰ ਕਰਨਗੇ

Web Admin

Web Admin

5 Dariya News

ਚੰਡੀਗੜ੍ਹ/ਲੁਧਿਆਣਾ , 25 Apr 2015

Last updated on: Apr 25, 2015, 00:00 IST

ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ, ਜ਼ਿਲਾ ਪ੍ਰਧਾਨਾਂ ਅਤੇ ਮਹਾਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਕਮਲ ਸ਼ਰਮਾ ਨੇ ਦੱਸਿਆ ਕਿ ਭਾਜਪਾ 21 ਲੱਖ ਮੈਂਬਰ ਬਣਾ ਕੇ ਇਤਹਾਸਕ ਉਪਲਬਧੀ ਹਾਸਿਲ ਕਰੇਗੀ। ਲੁਧਿਆਣਾ ਵਿਖੇ ਹੋਈ ਇਸ ਬੈਠਕ ਵਿਚ ਆਈ ਰਿਪੋਰਟਿੰਗ ਅਨੁਸਾਰ ਅਜੇ ਤੀਕ ਪਾਰਟੀ ਦੇ 14500 ਐਕਟਿਵ ਵਰਕਰ ਬਨ ਚੁਕੇ ਹਨ ਅਤੇ 2500 ਐਕਟਿਵ ਵਰਕਰ ਹੋਰ ਬਣਾਏ ਜਾਣਗੇ। ਇਹ ਸਾਰੇ 17000 ਐਕਟਿਵ ਵਰਕਰ ਅੰਮ੍ਰਿਤਸਰ ਵਿਚ ਹੋਣ ਵਾਲੇ ਸੰਮੇਲਨ ਵਿਚ ਸ਼ਾਮਿਲ ਹੋਣਗੇ ਜਿਸਨੂੰ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਸੰਬੋਧਤ ਕਰਣਗੇ। ਕਮਲ ਸ਼ਰਮਾ ਨੇ ਪਾਰਟੀ ਵਰਕਰਾਂ ਨੁੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਰਾਜ ਹੋਵੇਗਾ ਜਿੱਥੇ 30 ਅਪ੍ਰੈਲ ਨੂੰ ਮੈਂਬਰਸ਼ਿਪ ਅਭਿਆਨ ਪੂਰਾ ਹੋਣ ਦੇ ਤੁਰੰਤ ਬਾਅਦ ਕਾਰਜਕਰਤਾ ਸੰਮੇਲਨ ਕਰਵਾਇਆ ਜਾਵੇਗਾ। ਇਹ ਸੰਮੇਲਨ 2 ਮਈ ਨੂੰ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ ਜਿਸਨੂੰ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸੰਬੋਧਤ ਕਰਣਗੇ।

ਉਕਤ ਬੈਠਕ ਦੇ ਤੁਰੰਤ ਬਾਅਦ ਪੂਰੇ ਰਾਜ ਵਿਚੋਂ ਆਏ 150 ਵਿਸਤਾਰਕਾਂ ਦੀ ਵਰਕਸ਼ਾਪ ਲਗਾਈ ਗਈ। ਜਿਸ ਵਿਚ ਕਾਰਜਕਰਤਾਵਾਂ ਨੂੰ ਪਿੰਡਾਂ ਵਿਚ ਮੈਂਬਰਸ਼ਿਪ ਅਭਿਆਨ ਚਲਾਉਣ ਦੀ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਤੇ ਪਾਰਟੀ ਦੇ ਪ੍ਰਧਾਨ ਕਮਲ ਸ਼ਰਮਾ ਨੇ ਦੱਸਿਆ ਕਿ ਰਾਜ ਵਿਚ 100 ਵਿਸਤਾਰਕ ਤਾਇਨਾਤ ਕਰਨ ਦੀ ਯੋਜਨਾ ਸੀ ਪਰੰਤੂ ਕਾਰਜਕਰਤਾਵਾਂ ਅੰਦਰ ਉਤਸ਼ਾਹ ਕਾਰਨ 250 ਨਾਂ ਸਾਹਮਣੇ ਆਏ ਹਨ। ਇਨ੍ਹਾਂ ਵਿਚ ਕੁਝ ਕਾਰਜਕਰਤਾਵਾਂ ਨੂੰ ਕਾਰਜਕਰਤਾ ਸੰਮੇਲਨ ਦੀ ਤਿਆਰੀ ਲਈ ਆਪਣੇ ਜਿਲੇ ਵਿਚ ਹੀ ਕੰਮ ਕਰਨ ਲਈ ਕਿਹਾ ਗਿਆ ਹੈ ਜਦੋਂਕਿ ਘੱਟਗਿਣਤੀ ਮੋਰਚਾ, ਕਿਸਾਨ ਮੋਰਚਾ, ਯੂਵਾ ਮੋਰਚਾ ਦੇ 150 ਕਾਰਜਕਰਤਾਵਾਂ ਨੂੰ ਉਨ੍ਹਾਂ ਦਿਹਾਤੀ ਮੰਡਲਾਂ ਅੰਦਰ ਭੇਜਿਆ ਜਾ ਰਿਹਾ ਹੈ ਜਿੱਥੇ ਕਿ ਪਾਰਟੀ ਨੂੰ ਹੋਰ ਮਜਬੂਤ ਬਨਾਉਣ ਦੀ ਲੋੜ ਹੈ। ਇਹ ਵਿਸਤਾਰਕ ਇਕ ਹਫਤੇ ਅੰਦਰ 1.5 ਲੱਖ ਨਵੇਂ ਮੈਂਬਰ ਪੇਂਡੂ ਇਲਾਕਿਆਂ ਵਿਚ ਜੋੜਨਗੇ।

 

Tags: KAMAL SHARMA BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD