Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਮੁੱਖ ਮੰਤਰੀ ਵੱਲੋਂ ਨੇਪਾਲ, ਬਿਹਾਰ ਅਤੇ ਪੱਛਮੀ ਬੰਗਾਲ ਦੇ ਭੂਚਾਲ ਪੀੜਤਾਂ ਨਾਲ ਇੱਕਮੁਠਤਾ ਪ੍ਰਗਟ

ਸੂਬਾ ਸਰਕਾਰ ਭੂਚਾਲ ਪ੍ਰਭਾਵਿਤ ਇਲਾਕਿਆਂ 'ਚ ਖੁਰਾਕੀ ਵਸਤਾਂ ਭੇਜੇਗੀ

Web Admin

Web Admin

5 Dariya News

ਚੰਡੀਗੜ੍ਹ , 27 Apr 2015

ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ, ਸਮੇਂ ਸਿਰ ਅਤੇ ਨਿਰਵਿਘਨ ਯਕੀਨੀ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰਨ ਲਈ ਆਖਿਆ ਹੈ। 

ਅੱਜ ਸਵੇਰੇ ਆਪਣੇ ਦਫ਼ਤਰ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਬਾਦਲ ਨੇ ਅਧਿਕਾਰੀਆਂ ਦੇ ਨਾਲ ਕਣਕ ਦੀ ਖਰੀਦ, ਨਮੀ, ਕਣਕ ਦੀ ਸਫਾਈ, ਦਾਣੇ ਦੀ ਖਰਾਬੀ ਅਤੇ ਭੁਗਤਾਨ ਵਰਗੇ ਮੁੱਦਿਆਂ ਉਤੇ ਵਿਸਤਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਖਾਸ ਕਰ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਇੱਕ-ਇੱਕ ਮੰਡੀ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਢੁਕਵਾਂ ਹੱਲ ਕੱਢਣ ਲਈ ਆਖਿਆ ਤਾਂ ਜੋ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ ਤੋਂ ਸਹੀ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। 

ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਪਹਿਲਾਂ ਹੀ ਮੌਜੂਦਾ ਮੰਡੀ ਸੀਜ਼ਨ ਵਾਸਤੇ ਕਣਕ ਖਰੀਦ ਨੀਤੀ ਜਾਰੀ ਕਰ ਦਿੱਤੀ ਹੈ। ਕਣਕ ਰੱਖਣ ਲਈ ਲੋੜੀਂਦੀ ਥਾਂ ਅਤੇ ਹੋਰ ਵਸਤਾਂ ਦਾ ਪ੍ਰਬੰਧ ਕਰ ਲਿਆ ਹੈ ਅਤੇ ਖਰੀਦ ਕੇਂਦਰਾਂ ਦਾ ਨੈਟਵਰਕ ਪੰਜਾਬ ਮੰਡੀ ਬੋਰਡ ਵਲੋਂ ਨੋਟੀਫਾਈ ਕੀਤਾ ਗਿਆ ਹੈ। 6 ਖਰੀਦ ਏਜੰਸੀਆਂ ਨੂੰ ਆਪਣੀਆਂ ਮੰਡੀਆਂ ਅਲਾਟ ਕਰ ਦਿੱਤੀਆਂ ਗਈਆਂ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਕੁ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਖਰੀਦ ਸਹੀ ਢੰਗ ਨਾਲ ਚਲ ਰਹੀ ਹੈ ਅਤੇ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਣਕ ਦੀ ਖਰੀਦ ਦਾ ਭੁਗਤਾਨ ਵੀ ਬਿਨ੍ਹਾਂ ਕਿਸੇ ਦੇਰੀ ਤੋਂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਉਸ ਦੀ ਜਿਨਸ ਦਾ ਭਾਅ ਨਿਰਧਾਰਤ ਸਮੇਂ ਵਿਚ ਲਾਜ਼ਮੀ ਤੌਰ 'ਤੇ ਮਿਲਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ-ਖਰਾਬੀ ਨਾ ਹੋਵੇ। ਮੁੱਖ ਮੰਤਰੀ ਨੇ ਇਸ ਮੌਕੇ ਕਣਕ ਦੀ ਢੁਕਵੀਂ ਟਰਾਂਸਪੋਰਟੇਸ਼ਨ ਅਤੇ ਸਟੋਰੇਜ਼ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸੂਬੇ ਵਿਚ ਨਵੇਂ ਵੇਅਰਹਾਊਸ ਬਣਾਉਣ ਦੀਆਂ ਸੰਭਾਵਨਾਵਾਂ ਦਾ ਵੀ ਪਤਾ ਲਾਉਣ ਲਈ ਆਖਿਆ। 

ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਮੰਡੀਆਂ ਵਿਚ ਕਣਕ ਦੀ ਚਲ ਰਹੀ ਖਰੀਦ ਬਾਰੇ ਮੁੱਖ ਮੰਤਰੀ ਨੂੰ ਵਿਸਥਾਰ ਵਿਚ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ਼੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ਼੍ਰੀ ਜੀ. ਵਿਜਰਾਲਿੰਗਮ, ਸਕੱਤਰ ਖੇਤੀਬਾੜੀ ਸ੍ਰੀ ਕੇ.ਐਸ. ਪੰਨੂ, ਐਮ.ਡੀ. ਮਾਰਕਫੈਡ ਸ਼੍ਰੀ ਗੁਰਕੀਰਤ ਕਿਰਪਾਲ ਸਿੰਘ, ਸਕੱਤਰ ਮੰਡੀ ਬੋਰਡ ਸ਼੍ਰੀ ਦੀਪਇੰਦਰ ਸਿੰਘ ਅਤੇ ਜਨਰਲ ਮੈਨੇਜਰ ਐਫ.ਸੀ.ਆਈ (ਪੰਜਾਬ ਖੇਤਰ) ਸ਼੍ਰੀ ਕੁਮਾਰ ਰਾਹੁਲ, ਸ਼੍ਰੀ ਅਰਵਿੰਦਰ ਸਿੰਘ ਸ਼ਾਮਲ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD