Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਚੱਪੜਚਿੜੀ ਵਿਖੇ 11 ਮਈ ਤੋਂ 13 ਮਈ ਤੱਕ 'ਸਰਹੰਦ ਫਤਿਹ ਦਿਵਸ' ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾਵੇਗਾ

Web Admin

Web Admin

5 Dariya News

ਐਸ.ਏ.ਐਸ ਨਗਰ , 01 May 2015

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ 11 ਮਈ ਤੋਂ 13 ਮਈ ਤੱਕ 'ਸਰਹੰਦ ਫਤਿਹ ਦਿਵਸ' ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰਨਗੇ। ਸਮਾਗਮ ਦੀਆਂ ਤਿਆਰੀਆਂ ਸਬੰਧੀ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ,ਮੁੱਖ ਸੰਸਦੀ ਸਕੱਤਰ ਵਣਜ ਤੇ ਉਦਯੋਗ ਵਿਭਾਗ, ਪੰਜਾਬ ਐਨ. ਕੇ. ਸ਼ਰਮਾ, ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਤੇ ਐਸ. ਜੀ. ਪੀ. ਸੀ. ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਜਥੇਦਾਰ ਉਜਾਗਰ ਸਿੰਘ ਬਡਾਲੀ , ਜਥੇਬੰਦਕ ਸਕੱਤਰ ਸ਼ੋਮਣੀ ਅਕਾਲੀ ਦਲ ਜਥੇਦਾਰ ਅਮਰੀਕ ਸਿੰਘ ਮੋਹਾਲੀ ,ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਮਾਰਕੀਟ ਕਮੇਟੀ ਖਰੜ ਦੇ ਪ੍ਰਧਾਨ ਜਥੇ: ਬਲਜੀਤ ਸਿੰਘ ਕੁੰਭੜਾ, ਕੌਸਲਰ ਨਗਰ ਨਿਗਮ ਪਰਮਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਨਗਰ ਕੌਂਸਲ ਖਰੜ ਦਰਸ਼ਨ ਸਿੰਘ ਸ਼ਿਵਜੋਤ, ਬਾਬਾ ਲਖਵਿੰਦਰ ਸਿੰਘ ਕਾਰ ਸੇਵਾ ਵਾਲੇ, ਐਸ. ਜੀ. ਪੀ. ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸ਼ਹਿਰੀ ਪ੍ਰਧਾਨ ਅਕਾਲੀ ਜਥਾ ਜੋਗਿੰਦਰ ਸਿੰਘ ਸਲੈਚ, ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਸਮੂਹ ਸੰਗਤ ਵੱਲੋਂ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਮੀਟਿੰਗ ਕੀਤੀ ਗਈ ਅਤੇ ਸਮਾਗਮ ਸਬੰਧੀ ਵਿਚਾਰਾਂ ਕੀਤੀਆਂ ਤੇ ਡਿਊਟੀਆਂ ਲਗਾਈਆਂ ਗਈਆਂ। 

ਇਸ ਮੌਕੇ ਜਿਲ੍ਹਾ ਪ੍ਰਧਾਨ ਜਥੇਦਾਰ ਬਡਾਲੀ ਨੇ ਦੱਸਿਆ ਕਿ 'ਸਰਹੰਦ ਫਤਿਹ ਦਿਵਸ' ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ 11 ਮਈ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ 13 ਮਈ ਨੂੰ ਭੋਗ ਉਪਰੰਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ  ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਵਿਸ਼ਾਲ ਫਤਿਹ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ਸਮੂਹ ਸੰਗਤਾਂ ਆਪੋ ਆਪਣੇ ਵਾਹਨਾਂ ਸਮੇਤ ਸ਼ਿਰਕਤ ਕਰਨਗੀਆਂ। ਮੀਟਿੰਗ ਵਿਚ ਜਸਵਿੰਦਰ ਸਿੰਘ ਵਿਰਕ, ਗਗਨਪ੍ਰੀਤ ਸਿੰਘ ਬੈਂਸ, ਕਮਲਜੀਤ ਸਿੰਘ ਰੂਬੀ, ਸਾਧੂ ਸਿੰਘ ਖਲੌਰ, ਕਰਤਾਰ ਸਿੰਘ ਤਸਿੰਬਲੀ, ਪਰਮਿੰਦਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਰੋਡਾ, ਜਸਪ੍ਰੀਤ ਸਿੰਘ ਸੋਨੀ, ਅਮਰੀਕ ਸਿੰਘ ਮੁਹਾਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਰੇਸ਼ਮ ਸਿੰਘ ਬੈਂਰੋਪੁਰ, ਅਮਨਦੀਪ ਸਿੰਘ ਅਬਿਆਣਾ, ਹਰਦੇਵ ਸਿੰਘ, ਕਸ਼ਮੀਰ ਕੌਰ, ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੇ ਹਰਜਿੰਦਰ ਸਿੰਘ ਬਲੌਂਗੀ ਸਮੇਤ ਸੰਮਤੀ ਮੈਂਬਰ, ਮਾਰਕੀਟ ਕਮੇਟੀ ਮੈਂਬਰ ਤੇ ਚੇਅਰਮੈਨ, ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ ਤੇ ਕੌਂਸਲਰ ਅਤੇ ਅਕਾਲੀ ਦਲ ਦੇ ਸਮੂਹ ਅਹੁਦੇਦਾਰ ਵੀ ਹਾਜ਼ਰ ਸਨ। 

 

Tags: UJAGAR SINGH BADALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD