Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੇਪਾਲ ਦੇ ਭੁਚਾਲ ਪੀੜਤਾਂ ਦੇ ਜਖਮਾਂ 'ਤੇ ਪੰਜਾਬ ਨੇ ਲਾਇਆ ਮੱਲ੍ਹਮ

ਪੰਜਾਬ ਸਰਕਾਰ ਵਲੋਂ ਭੇਜੀ ਟੀਮ ਨੇ ਰਾਹਤ ਸੱਮਗਰੀ ਵੰਡਣ 'ਚ ਲਿਆਂਦੀ ਤੇਜ਼ੀ

Web Admin

Web Admin

5 Dariya News

ਚੰਡੀਗੜ੍ਹ , 03 May 2015

Last updated on: May 03, 2015, 00:00 IST

ਨੇਪਾਲ ਵਿਚ ਆਏ ਭਿਆਨਕ ਭੁਚਾਲ ਤੋਂ ਪੀੜਤ ਲੋਕਾਂ ਦੇ ਜਖਮਾਂ ਉੱਤੇ ਮੱਲ੍ਹਮ ਲਾਉਂਦੇ ਹੋਏ ਪੰਜਾਬ ਸਰਕਾਰ ਵਲੋਂ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਭੇਜੀ ਗਈ ਟੀਮ ਨੇ ਰਾਹਤ ਸੱਮਗਰੀ ਵੰਡਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ ਅਤੇ ਇਸ ਤੋਂ ਇਲਾਵਾ ਕਾਠਮੰਡੂ ਅਤੇ ਇਸਦੇ ਨੇੜਲੇ ਪਿੰਡਾਂ ਵਰਗੇ ਸੱਭ ਤੋਂ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਲੰਗਰ ਦੀ ਸੁਵਿਧਾ ਮੁਹੱਇਆ ਕਰਵਾਈ ਹੈ। ਨੇਪਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਦਿਲਰਾਜ ਸਿੰਘ ਆਈ ਏ ਐਸ, ਨੌਨਿਹਾਲ ਸਿੰਘ ਆਈ ਪੀ ਐਸ, ਐਸ ਜੀ ਪੀ ਸੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ ਅਤੇ ਬਾਬਾ ਮੋਹਣ ਸਿੰਘ ਪਿਹੋਵੇ ਵਾਲਿਆਂ ਨੇ ਦਰਦ ਨਾਲ ਪੀੜਤ ਲੋਕਾਈ ਦੀ ਸੇਵਾ ਕਰਨ ਦੇ ਇਸ ਕੰਮ ਦਾ ਬੀੜਾ ਚੁੱਕਿਆ ਹੈ ਅਤੇ ਇਸ ਨੇਕ ਕੰਮ ਲਈ ਸਥਾਨਕ ਸਿੱਖਾਂ ਅਤੇ ਹੋਰ ਵਲੰਟੀਅਰਾਂ ਦੀ ਮਦਦ ਵੀ ਲਈ ਹੈ। ਗੁਰਦੁਆਰਾ ਗੁਰੂ ਨਾਨਕ ਸਤਸੰਗ, ਕੁਪਾਨਡੋਲ, ਲਲਿਤਪੁਰ ਵਿਖੇ ਅਪ੍ਰੈਲ 30 ਤੋਂ ਹਰ ਰੋਜ ਔਸਤਨ 5000 ਭੁਚਾਲ ਪੀੜਤਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੀੜਤਾਂ ਨੂੰ ਦਵਾਈਆਂ, ਕੰਬਲ, ਤਰਪਾਲ ਅਤੇ ਬੱਚਿਆਂ ਨੂੰ ਦੁੱਧ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਰਾਹਤ ਟੀਮ ਵਲੋਂ ਹਰੀ ਸਾਧ ਵਿਖੇ ਰਾਸ਼ਨ ਦੀ ਵੰਡ ਕਰਨ ਤੋਂ ਇਲਾਵਾ 3000 ਲੋਕਾਂ ਨੂੰ ਲੰਗਰ ਵੀ ਛਕਾਇਆ ਗਿਆ ਹੈ। ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ 30 ਅਪਰੈਲ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਨੇਪਾਲ ਦੇ ਭੂਚਾਲ ਪੀੜਤਾਂ ਲਈ ਰਾਹਤ ਸੱਮਗਰੀ ਦੀ ਪਹਿਲੀ ਖੇਪ ਰਵਾਨਾ ਕੀਤੀ ਸੀ। ਰਾਹਤ ਸੱਮਗਰੀ ਵਿਚ 65 ਕੁਇੰਟਲ ਚੌਲ, 20 ਕੁਇੰਟਲ ਦਾਲਾਂ, 40 ਕੁਇੰਟਲ ਰਿਫਾਇਨਡ ਤੇਲ, 15 ਕੁਇੰਟਲ ਪਿਆਜ, 2 ਕੁਇੰਟਲ ਅਦਰਕ, 6 ਕੁਇੰਟਲ ਲੂਣ, ਹਲਦੀ, ਗਰਮ ਮਸਾਲਾ ਤੇ ਮਿਰਚ ਮਸਾਲਾ (ਤਿੰਨੋਂ 75-75 ਕਿਲੋ), 3 ਕੁਇੰਟਲ ਜ਼ੀਰਾ, 15 ਕੁਇੰਟਲ ਚੀਨੀ, 1.5 ਕੁਇੰਟਲ ਚਾਹ ਅਤੇ 50 ਕੁਇੰਟਲ ਦੁੱਧ ਦਾ ਪਾਊਡਰ ਸ਼ਾਮਲ ਹਨ। ਇਸੇ ਤਰ੍ਹਾਂ ਹੀ ਰਾਹਤ ਸੱਮਗਰੀ ਲਿਜਾਣ ਵਾਲੇ ਜਹਾਜ਼ ਵਿਚ 1000 ਕੰਬਲ, 5000 ਸ਼ਾਲ, 200 ਪਲਾਸਟਿਕ ਕਵਰ ਅਤੇ ਬੱਚਿਆਂ ਲਈ 500 ਕਿਲੋ ਦੁੱਧ ਵੀ ਭੇਜਿਆ ਗਿਆ ਸੀ। ਪੰਜਾਬ ਸਰਕਾਰ ਵਲੋਂ ਨੇਪਾਲ ਲਈ ਲੋੜ ਪੈਣ ਉੱਤੇ ਹੋਰ ਮਾਤਰਾ ਵਿਚ ਰਾਹਤ ਸੱਮਗਰੀ ਵੀ ਭੇਜੀ ਜਾਵੇਗੀ। 

 

Tags: flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD