Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਤੇ ਕਾਂਗਰਸ ਵਲੋਂ ਮੋਗਾ ਘਟਨਾ ਦੇ ਸਿਆਸੀਕਰਨ ਦੀ 'ਸੋਈ' ਵਲੋਂ ਨਿੰਦਾ

ਜੇਕਰ ਆਪ ਤੇ ਕਾਂਗਰਸ ਨੇ ਘਟਨਾ ਨੂੰ ਸਿਆਸੀ ਰੰਗਤ ਦੇਣੀ ਬੰਦ ਨਾ ਕੀਤੀ ਤਾਂ ਦੋਹਾਂ ਪਾਰਟੀਅਂ ਦਾ ਘਿਰਾਓ ਹੋਵੇਗਾ

Web Admin

Web Admin

5 Dariya News

ਚੰਡੀਗੜ੍ਹ , 04 May 2015

Last updated on: May 04, 2015, 00:00 IST

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਤੇ ਐਸ.ਓ.ਆਈ. ਦੇ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਕਿਹਾ ਹੈ ਕਿ ਉਹ ਕਿਸੇ ਦੇ ਨਿੱਜੀ ਦੁੱੱਖ ਦਾ ਸਿਆਸੀਕਰਨ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਮੋਗਾ ਘਟਨਾ ਨੂੰ ਸਿਆਸੀ ਰੰਗਤ ਦੇਣੀ ਬੰਦ ਨਾ ਕੀਤੀ ਤਾਂ ਸੋਈ ਵਲੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਤੇ ਕਾਂਗਰਸੀ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਅੱਜ ਇੱਥੋਂ ਜਾਰੀ ਇਕ ਬਿਆਨ ਵਿਚ ਪੀੜ੍ਹਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਰੋਮਾਣਾ ਨੇ ਕਿਹਾ ਕਿ ਇਹ ਦੁੱਖ ਵਾਲੀ ਗੱਲ ਹੈ ਕਿ ਇਕ 13 ਸਾਲ ਦੀ ਲੜਕੀ ਦੀ ਦੁਖਦਾਈ ਮੌਤ 'ਤੇ ਆਪ ਤੇ ਕਾਂਗਰਸ ਵਲੋਂ ਸਿਆਸੀ ਲਾਭ ਲਈ ਖੇਡ ਖੇਡੀ ਜਾ ਰਹੀ ਹੈ। ਅਰਸ਼ਦੀਪ ਕੌਰ ਦੀ ਮੌਤ ਨੂੰ ਆਪਣੀ ਭੈਣ ਦੀ ਮੌਤ ਦੱਸਦਿਆਂ ਯੂਥ ਵਿਕਾਸ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਨੇ ਕਿਹਾ ਕਿ 'ਅਰਸ਼ਦੀਪ ਦੇ ਪਰਿਵਾਰ ਵਲੋਂ ਵੀ ਦੋਹਾਂ ਪਾਰਟੀਆਂ ਨੂੰ  ਅਪੀਲ ਕੀਤੀ ਗਈ ਹੈ ਕਿ ਉਹ ਲੜਕੀ ਦੀ ਮੌਤ 'ਤੇ ਰਾਜਨੀਤੀ ਨਾ ਕਰਨ ਪਰ ਸ਼ਾਇਦ ਦੋਹਾਂ ਪਾਰਟੀਆਂ 'ਤੇ ਕੋਈ ਅਸਰ ਨਹੀਂ ਹੋਇਆ'। 

ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਇਸ ਦਰਦਨਾਕ ਘਟਨਾ 'ਤੇ ਲੋਕਾਂ ਨੂੰ ਭੜਕਾਉਣ ਤੋਂ ਨਾ ਹਟੀ ਤਾਂ ਐਸ.ਓ.ਆਈ. ਕੋਲ ਸੰਸਦ ਮੈਂਬਰ ਭਗਵੰਤ ਮਾਨ ਦੇ ਘਿਰਾਓ ਤੋਂ ਬਿਨ੍ਹਾਂ ਕੋਈ ਚਾਰਾ ਨਹੀਂ ਰਹੇਗਾ।  ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਹ ਨਹੀਂ ਜਾਣਦੇ ਕਿ ਉਹ ਲੋਕਾਂ ਨੂੰ ਸਰਕਾਰ ਵਿਰੁੱਧ ਹਿੰਸਾ ਲਈ ਉਕਸਾ ਕੇ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਤੇ ਦੇਸ਼ ਵਿਰੋਧੀ ਕਾਰਵਾਈਆਂ ਬੰਦ ਕਰਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਪਹਿਲਾਂ ਵੀ ਸੂਬੇ ਵਿਚ ਅਮਨ ਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਾਇਮ ਕੀਤੇ ਅਮਨ ਨੂੰ ਭੰਗ ਕਰਨ ਦੀ ਇਜ਼ਾਜ਼ਤ ਨਹੀਂ ਦਿਤੀ ਜਾਵੇਗੀ।

ਦਿੱਲੀ ਵਿਖੇ ਆਪ ਦੀ ਰੈਲੀ ਦੌਰਾਨ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਗਜਿੰਦਰ ਨੂੰ ਖੁਦਕੁਸ਼ੀ  ਲਈ ਆਪ ਦੇ ਸੀਨੀਅਰ ਆਗੂਆਂ ਵਲੋਂ ਭੜਕਾਇਆ ਗਿਆ ਅਤੇ ਇਸ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੂਰੀ ਤਰ੍ਹਾਂ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੀ ਮੌਤ ਦੇ ਮਾਮਲੇ ਵਿਚ ਕੇਜਰੀਵਾਲ ਵਿਰੁੱਧ ਕੇਸ ਦਰਜ ਕੀਤਾ ਜਾਵੇ। ਉਨਾਂ ਕਿਹਾ ਕਿ ਸੋਈ ਵਲੋਂ ਜ਼ਰੂਰਤ ਪੈਣ 'ਤੇ ਇਸ ਸਬੰਧੀ ਰਾਜਧਾਨੀ ਦਿੱਲੀ ਵਿਖੇ ਵੀ ਅਵਾਜ ਬੁਲੰਦ ਕੀਤੀ ਜਾਵੇਗੀ।      

 

Tags: SOI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD