Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਚਲਾਏ ਜਾ ਰਹੇ ਰਿਲੀਫ ਕੈਂਪ

ਭੂਚਾਲ ਪੀੜਤਾਂ ਲਈ ਲੰਗਰ ਲਗਾਏ, ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚਾਈ ਜਾ ਰਹੀ ਹੈ ਰਸਦ

Web Admin

Web Admin

5 Dariya News

ਕਾਠਮੰਡੂ/ਚੰਡੀਗੜ੍ਹ , 05 May 2015

Last updated on: May 05, 2015, 00:00 IST

ਨੇਪਾਲ ਵਿਖੇ ਆਏ ਭੂਚਾਲ ਤੋਂ ਬਾਅਦ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਨੇਪਾਲ ਵਿਖੇ ਚਲਾਏ ਜਾ ਰਹੇ ਰਿਲੀਫ ਕੈਂਪਾਂ ਦੌਰਾਨ ਜਿੱਥੇ ਪੀੜ੍ਹਤਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ ਉਥੇ ਲੋੜਵੰਦਾਂ ਨੂੰ ਕੰਬਲ, ਤਰਪਾਲਾਂ ਤੇ ਕੱਪੜੇ ਮੁਹੱਈਆ ਕਰਵਾਏ ਜਾ ਰਹੇ ਹਨ। ਜਖ਼ਮੀਆਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ। ਰਿਲੀਫ ਟੀਮਾਂ ਨੇਪਾਲ ਦੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੰਗਰ, ਸੁੱਕਾ ਰਾਸ਼ਨ, ਕੱਪੜੇ ਅਤੇ ਦਵਾਈਆਂ ਪਹੁੰਚਾਣ ਦਾ ਕੰਮ ਕਰ ਰਹੀਆਂ ਹਨ। ਇਹ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ ਹੈ।ਸਰਕਾਰੀ ਬੁਲਾਰੇ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਪੰਜਾਬ ਸਰਕਾਰ ਦੇ ਆਈ.ਏ.ਐਸ.ਅਧਿਕਾਰੀ ਸ੍ਰੀ ਦਿਲਰਾਜ ਸਿੰਘ ਤੇ ਆਈ.ਪੀ.ਐਸ. ਅਧਿਕਾਰੀ ਸ੍ਰੀ ਨੌਨਿਹਾਲ ਸਿੰਘ ਅਤੇ ਬਾਬਾ ਮਾਨ ਸਿੰਘ ਪਿਹੋਵੇ ਵਾਲੇ ਦੀ ਦੇਖ ਰੇਖ ਵਿੱਚ ਗੁਰਦੁਆਰਾ ਗੁਰੂ ਨਾਨਕ ਸਤਸੰਗ ਕੁਪਨਡੋਲ ਲਲਿਤਪੁਰ ਵਿਖੇ 30 ਅਪਰੈਲ ਤੋਂ ਰਿਲੀਫ ਕੈਂਪ ਚੱਲ ਰਿਹਾ ਹੈ। ਇਸ ਕੈਂਪ ਲਈ ਚੰਡੀਗੜ ਤੋਂ ਏਅਰ ਫੋਰਸ ਦੀ ਮੱਦਦ ਨਾਲ ਪੰਜਾਬ ਸਰਕਾਰ ਵੱਲੋਂ ਹੋਰ ਸਮੱਗਰੀ ਵੀ ਭੇਜੀ ਜਾ ਰਹੀ ਹੈ। ਇਸ ਕੈਂਪ ਵਿੱਚ ਕਾਠਮੰਡੂ ਅਤੇ ਆਲੇ ਦੁਆਲੇ ਪਿੰਡਾਂ ਵਿੱਚ ਭੂਚਾਲ ਕਾਰਨ ਹੋਈ ਤਬਾਹੀ ਅਤੇ ਮੌਤਾਂ ਕਾਰਨ ਬੇਘਰੇ ਹੋਏ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਹਨ। ਇਥੇ ਨਿਰੰਤਰ ਲੰਗਰ ਵਰਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੈਡੀਕਲ ਕੈਂਪ ਲਗਾ ਕੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਬੱਚਿਆਂ ਨੂੰ ਦੁੱਧ ਅਤੇ ਲੋਕਾਂ ਨੂੰ ਕੰਬਲ, ਤਰਪਾਲਾਂ ਆਦਿ ਵੰਡੇ ਜਾ ਰਹੇ ਹਨ।ਸਰਕਾਰੀ ਬੁਲਾਰੇ ਅਨੁਸਾਰ ਇਸ ਭੂਚਾਲ ਨਾਲ ਪ੍ਰਭਾਵਿਤ ਹੋਏ ਇਲਾਕੇ ਸਿੱਧੂਪਾਲ, ਭੀਮਟੇਰ ਤੇ ਸਿਪਲਾ ਕੋਟ ਵਿਖੇ 1000 ਲੋਕਾਂ ਨੂੰ ਸੁੱਕਾ ਰਾਸ਼ਨ, ਤਰਪਾਲਾਂ ਅਤੇ ਦਵਾਈਆਂ ਵੰਡੀਆਂ ਗਈਆਂ। ਇਸੇ ਤਰਾਂ ਹਰੀ ਸਿੱਧ ਵਿੱਚ ਲੱਗੇ ਕੈਂਪ ਵਿੱਚ 3000 ਲੋਕਾਂ ਨੂੰ ਲੰਗਰ ਛਕਾਇਆ ਗਿਆ ਅਤੇ ਮੈਡੀਕਲ ਕੈਂਪ ਵਿੱਚ ਤਿੰਨ ਸੌ ਤੋਂ ਵੱਧ ਪੀੜਤਾਂ ਨੂੰ ਦਵਾਈਆਂ ਵੰਡੀਆਂ ਗਈਆਂ। ਨੇਪਾਲ ਦੇ ਫੌਜੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਹੁਤ ਪ੍ਰਭਾਵਿਤ ਪਹਾੜੀ ਇਲਾਕੇ ਦੇ ਪਿੰਡ ਮਜੂਆ ਜੋ ਕਿ ਪੂਰੀ ਤਰਾਂ ਢਹਿ ਚੁੱਕਾ ਸੀ, ਦੇ ਲੋਕਾਂ ਨੂੰ ਕੰਬਲ ਤੇ ਦਰੀਆਂ ਅਵੰਡੀਆਂ ਗਈਆਂ। ਇਸੇ ਤਰਾਂ ਕੀਰਤੀਪੁਰ ਵਿਖੇ ਸੁੱਕਾ ਰਾਸ਼ਨ, ਕੰਬਲ ਅਤੇ ਦਰੀਆਂ ਵੰਡੀਆਂ ਗਈਆ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਕੁਪਨਡੋਲ ਸਾਹਿਬ ਵਿਖੇ ਰੋਜ਼ਾਨਾ ਲੰਗਰ ਤਿਆਰ ਕਰਕੇ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਲਿਜਾ ਕੇ 5000 ਲੋਕਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ। ਇਸੇ ਤਰਾਂ ਪ੍ਰਭਾਵਿਤ ਪਿੰਡਾਂ ਜੀਵਨ, ਦੇਵਰਾਨੀ, ਆਮਵੋਟ ਵਿੱਚ ਸੁੱਕਾ ਰਾਸ਼ਨ, ਦਾਲ, ਚੌਲ, ਬਿਸਕੁਟ, ਦਵਾਈਆਂ ਤਰਪਾਲਾਂ ਅਤੇ ਦਰੀਆਂ ਵੰਡੀਆਂ ਗਈਆਂ। ਫੌਜ ਦੇ ਕੈਪਾਂ ਵਿੱਚ ਬੈਠੇ ਲੋਕਾਂ ਅਤੇ ਪਿੰਡ ਰੀਸਿੱਧੀ, ਲਲਿਤਪੁਰ ਵਿੱਚ 6000 ਲੋਕਾਂ ਨੂੰ ਲੰਗਰ ਭੇਜਿਆ ਗਿਆ। ਪਿੰਡ ਭਾਨਗੇ ਵਿੱਚ ਦਾਲ, ਚੌਲ, ਬਿਸਕੁਟ, ਦਵਾਈਆਂ, ਤਰਪਾਲਾ ਅਤੇ ਦਰੀਆਂ ਵੰਡੀਆਂ ਗਈਆਂ।

 

Tags: flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD