Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪਰਕਾਸ਼ ਸਿੰਘ ਬਾਦਲ ਵਲੋਂ ਸੂਬੇ ਵਿਚ ਅਨੁਸੂਚਿਤ ਜਾਤਾਂ ਦੇ ਕੋਟੇ ਦਾ ਬੈਕਲਾਗ ਪੁਰ ਕਰਨ ਲਈ ਵਿਸ਼ੇਸ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਸਮਾਜ ਦੇ ਕਮਜ਼ੋਰ ਅਤੇ ਦੱਬੇਕੁਚਲੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਾਸਤੇ

Web Admin

Web Admin

5 Dariya News

ਚੰਡੀਗੜ੍ਹ , 05 May 2015

Last updated on: May 05, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬੇ ਭਰ ਵਿੱਚ ਅਨੁਸੂਚਿਤ ਜਾਤਾਂ ਨਾਲ ਸਬੰਧਤ ਅਸਾਮੀਆਂ ਦਾ ਸਮੁੱਚਾ ਬੈਕਲਾਗ ਭਰਨ ਲਈ ਇੱਕ ਵਿਸ਼ੇਸ ਮੁਹਿੰਮ ਸ਼ੁਰੂ ਕਰਨ ਵਾਸਤੇ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸ਼ਾਮ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨਾਲ ਗਜ਼ਟਿਡ ਅਤੇ ਨਾਨ-ਗਜ਼ਟਿਡ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਫੈਡਰੇਸ਼ਨ ਪੰਜਾਬ ਦੇ ਵਫਦ ਦੇ ਨਾਲ ਹੋਈ ਮੀਟਿੰਗ ਵਿਚ ਲਿਆ ਗਿਆ। ਇਹ ਵਫਦ ਆਪਣੇ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪ੍ਰਧਾਨ ਬਲਰਾਜ ਕੁਮਾਰ ਦੀ ਅਗਵਾਈ ਵਿਚ ਮੁੱਖ ਮੰਤਰੀ ਨੂੰ ਮਿਲਣ ਆਇਆ ਸੀ।ਵਿਚਾਰ ਚਰਚਾ ਦੇ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਸਮਾਜ ਦੇ ਕੰਮਜ਼ੋਰ ਅਤੇ ਦੱਬੇਕੁਚਲੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤਾਂ ਦਾ ਸਰਕਾਰੀ ਨੌਕਰੀਆਂ ਵਿਚ ਬੈਕਲਾਗ ਨੂੰ ਭਰਨ ਲਈ ਪੂਰੀ ਤਰ੍ਹਾਂ ਪਾਬੰਦ ਹੈ ਤਾਂ ਜੋ ਇਨ੍ਹਾਂ ਵਰਗਾਂ ਨੂੰ ਸਰਕਾਰੀ ਸੈਕਟਰ ਵਿਚ ਨੌਕਰੀਆਂ ਦੇਣ ਤੋਂ ਇਲਾਵਾ ਇਨ੍ਹਾਂ ਲਈ ਰੋਜ਼ਗਾਰ ਦਾ ਰਾਹ ਖੋਲ੍ਹਿਆ ਜਾ ਸਕੇ। ਬਾਦਲ ਨੇ ਭਲਾਈ ਵਿਭਾਗ ਨੂੰ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਦੇ ਬੈਕਲਾਗ ਦਾ ਸਮੁੱਚਾ ਡਾਟਾ ਤੁਰੰਤ ਤਿਆਰ ਕਰਨ ਲਈ ਆਖਿਆ ਤਾਂ ਜੋ ਅਸਾਮੀਆਂ ਪੁਰ ਕਰਨ ਲਈ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਸਕੇ। 

ਮੁੱਖ ਮੰਤਰੀ ਨੇ ਇਹ ਡਾਟਾ ਵਧੀਆ ਤਰੀਕੇ ਨਾਲ ਇਕੱਤਰ ਕਰਕੇ ਉਨ੍ਹਾਂ ਨੂੰ ਪੇਸ਼ ਕਰਨ ਲਈ ਆਖਿਆ ਤਾਂ ਜੋ ਇਨ੍ਹਾਂ ਵਰਗਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਡਾਟਾ ਜਲਦੀ ਤੋਂ ਜਲਦੀ ਪੇਸ਼ ਕਰਨ ਲਈ ਆਖਿਆ ਹੈ ਤਾਂ ਜੋ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਵਿਭਾਗ ਦੀ ਅਣਗਿਹਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤਾਂ ਦੀ ਭਲਾਈ ਦੇ ਸਬੰਧ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤਾਂ ਲਈ ਵਿਸ਼ੇਸ ਕੰਪੋਨੈਂਟ ਪਲਾਨ ਵਿਚ ਜਨਸੰਖਿਆ ਦੇ ਅਧਾਰ 'ਤੇ ਹੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬੇ ਵਿਚ ਵਿਸ਼ੇਸ ਕੰਪੋਨੈਂਟ ਪਲਾਨ ਲਈ ਕੁਲ ਸਬ-ਪਲਾਨ ਦਾ 32 ਫੀਸਦੀ ਰੱਖਿਆ ਗਿਆ ਹੈ। ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਐਸ.ਸੀ. ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰੇਗਾ।ਇਸ ਮੌਕੇ ਸ਼ਾਮਲ ਹੋਰਨਾਂ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸਿੱਖਿਆ ਸੀ.ਰਾਓਲ, ਸਕੱਤਰ ਭਲਾਈ ਸੀਮਾ ਜੈਨ, ਸਕੱਤਰ ਪਰਸੋਨਲ ਵਿਕਾਸ ਪ੍ਰਤਾਪ, ਵਿਸ਼ੇਸ ਸਕੱਤਰ ਪਰਸੋਨਲ ਗੁਰਪ੍ਰੀਤ ਸਪਰਾ ਅਤੇ ਡਾਇਰੈਕਟਰ ਅਨੁਸੂਚਿਤ ਜਾਤਾਂ ਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਅਲਕਨੰਦਾ ਦਿਆਲ ਹਾਜ਼ਰ ਸਨ।ਗਜ਼ਟਿਡ ਅਤੇ ਨਾਨ-ਗਜ਼ਟਿਡ ਐਸ.ਸੀ/ਬੀ.ਸੀ ਮੁਲਾਜ਼ਮ ਭਲਾਈ ਫੈਡਰੇਸ਼ਨ ਪੰਜਾਬ ਦੇ ਵਫਦ ਵਿਚ ਸ਼ਾਮਲ ਪ੍ਰਮੁੱਖ ਮੈਂਬਰਾਂ ਵਿਚ ਗੁਰਬਖ਼ਸ਼ ਸਿੰਘ, ਜਗੀਰ ਸਿੰਘ, ਕੁਲਵੰਤ ਸਿੰਘ, ਮੋਹਨ ਸਿੰਘ, ਸਤਵੰਤ ਤੂਰ, ਕਿਸ਼ਨ ਲਾਲ ਅਤੇ ਮਲਕੀਤ ਸਿੰਘ ਸ਼ਾਮਲ ਸਨ। 

 

Tags: PARKASH SINGH , PARKASH SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD