Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਨਾਲ ਸੁਸ਼ੋਭਿਤ ਧਾਰਮਿਕ ਦਰਸ਼ਨ ਯਾਤਰਾ ਪੂਰੇ ਜਾਹੋ ਜਲਾਲ ਨਾਲ ਆਰੰਭ

ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ 'ਚ ਰਵਾਨਾ ਹੋਈ ਯਾਤਰਾ

Web Admin

Web Admin

5 Dariya News

ਪਟਿਆਲਾ , 06 May 2015

Last updated on: May 06, 2015, 00:00 IST

ਅੱਜ ਇੱਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਰਵਾਇਤੀ ਖਾਲਸਾਈ ਜਾਹੋ-ਜਲਾਲ ਨਾਲ ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੀ ਪਵਿੱਤਰ ਯਾਤਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਜ਼ਾਰਾਂ ਸੰਗਤਾਂ ਦੀ ਮੌਜੂਦਗੀ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਈ ਅਤੇ ਇਹ ਯਾਤਰਾ 15 ਦਿਨ ਪੂਰੇ ਪੰਜਾਬ ਵਿੱਚੋਂ ਦੀ ਗੁਜ਼ਰੇਗੀ ਜਿੱਥੇ ਸੰਗਤਾਂ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨਗੀਆਂ। ਇਸ ਧਾਰਮਿਕ ਯਾਤਰਾ ਵਿੱਚ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਖਾਲਸਾ ਪੰਥ ਦੇ ਸਿਰਜਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਦੁਰਲੱਭ ਨਿਸ਼ਾਨੀਆਂ, ਵਸਤਰ ਤੇ ਸਸ਼ਤਰ ਇੱਕ ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਹਨ। ਇਹ ਧਾਰਮਿਕ ਯਾਤਰਾ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤੀ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਹਾਜ਼ਰੀ ਵਿੱਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਅਰਦਾਸ ਕਰਕੇ ਇਸ ਪਵਿੱਤਰ ਯਾਤਰਾ ਨੂੰ ਆਰੰਭ ਕਰਵਾਇਆ ਅਤੇ ਇਸ ਮੌਕੇ ਪਟਿਆਲਾ ਅਤੇ ਨਾਲ ਲਗਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। 

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਨਸ਼ਿਆਂ ਵਰਗੀਆਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਜੁਟ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਪਵਿੱਤਰ ਬਾਣੀ ਅਨੁਸਾਰ ਜੀਵਨ ਜਿਊਣ ਦਾ ਵੀ ਸੱਦਾ ਦਿੱਤਾ। ਇਸ ਵਿਲੱਖਣ ਯਾਤਰਾ ਲਈ ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਪਹਿਲੀ ਵਾਰ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਨ੍ਹਾਂ ਪਾਵਨ ਸਸ਼ਤਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਉਨ੍ਹਾਂ ਆਖਿਆ ਕਿ ਫ਼ਖ਼ਰ-ਏ-ਕੌਮ ਸ. ਪਰਕਾਸ਼ ਸਿੰਘ ਬਾਦਲ ਦੇ ਨਿੱਜੀ ਉਪਰਾਲਿਆਂ ਸਦਕਾ ਵਿਰਾਸਤ-ਏ-ਖਾਲਸਾ, ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ, ਛੋਟਾ ਤੇ ਵੱਡਾ ਘੱਲੂਘਾਰਾ ਦੀਆਂ ਯਾਦਗਾਰਾਂ ਹੋਂਦ ਵਿੱਚ ਆਈਆਂ ਹਨ ਜਿਨ੍ਹਾਂ ਤੋਂ ਸਿੱਖ ਕੌਮ ਨੂੰ ਆਪਣੇ ਮਹਾਨ ਵਿਰਸੇ ਤੇ ਬਹਾਦਰੀ ਦੀ ਜਾਣਕਾਰੀ ਹਾਸਲ ਹੋਣ ਦੇ ਨਾਲ-ਨਾਲ ਸੇਧ ਵੀ ਮਿਲਦੀ ਹੈ। ਉਨ੍ਹਾਂ ਆਖਿਆ ਕਿ ਇਹ ਪਵਿੱਤਰ ਯਾਤਰਾ ਵੀ ਸਿੱਖ ਵਿਰਸੇ ਦੇ ਪ੍ਰਚਾਰ ਤੇ ਪ੍ਰਸਾਰ ਦੀ ਲੜੀ ਦਾ ਹੀ ਇੱਕ ਹਿੱਸਾ ਹੈ ਜਿਸ ਨਾਲ ਸੰਗਤਾਂ ਨੂੰ ਸਸ਼ਤਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਹੋਵੇਗੀ।  ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ 17 ਤੋਂ 19 ਜੂਨ ਤੱਕ ਸ਼੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਸ਼ਾਮਲ ਹੋਣ ਲਈ ਆਖਿਆ। 

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਅੱਜ ਦੇ ਇਸ ਪਵਿੱਤਰ ਮੌਕੇ ਅਸੀਂ ਆਪਣੇ ਆਪ ਨੂੰ ਬਹੁਤ ਹੀ ਵਡਭਾਗੇ ਸਮਝਦੇ ਹਾਂ ਜਿਨ੍ਹਾਂ ਨੂੰ ਗੁਰੂ ਸਾਹਿਬਾਨ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਦਾ ਸੁਭਾਗ ਹਾਸਲ ਹੋਇਆ ਹੈ । ਇਸ ਪਵਿੱਤਰ ਯਾਤਰਾ ਦੀ ਮਹੱਤਤਾ ਨੂੰ ਦਰਸਾਉਂਦਿਆਂ ਸ. ਬਾਦਲ ਨੇ ਕਿਹਾ '' ਇਹ ਯਾਤਰਾ ਸਿਰਫ਼ ਗੁਰੂ ਸਾਹਿਬਾਨ ਦੇ ਸਸ਼ਤਰਾਂ ਦੇ ਦਰਸ਼ਨ ਕਰਨ ਦਾ ਹੀ ਮੌਕਾ ਨਹੀਂ ਹੈ, ਸਗੋਂ ਇਹ ਸਸ਼ਤਰ ਗੁਰੂ ਸਾਹਿਬ ਵੱਲੋਂ ਸਾਜੇ ਨਿਵਾਜੇ ਖਾਲਸਾ ਪੰਥ ਦੀ ਫ਼ਿਲਾਸਫ਼ੀ ਤੇ ਪਹਿਚਾਣ ਦੇ ਪ੍ਰਤੀਕ ਹਨ ਜੋ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਡਟਣ ਅਤੇ ਮਜ਼ਲੂਮ ਦੀ ਰਾਖੀ ਕਰਨ ਦੀ ਯਾਦ ਦਿਵਾਉਂਦੇ ਹਨ। ਪੰਜਾਬ ਨੂੰ ਗੁਰੂਆਂ ਤੇ ਪੀਰਾਂ-ਪੈਗੰਬਰਾਂ ਦੀ ਧਰਤੀ ਦਸਦਿਆਂ ਸ. ਬਾਦਲ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਮਹਾਨ ਵਿਰਾਸਤ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ, ਚੱਪੜ ਚਿੜੀ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ, ਕੁੱਪ ਰੋਹੀੜਾ ਵਿਖੇ ਵੱਡੇ ਘੱਲੂਘਾਰੇ ਦੀ ਯਾਦਗਾਰ ਅਤੇ ਕਾਹਨੂੰਵਾਨ ਵਿਖੇ ਛੋਟੇ ਘੱਲੂਘਾਰੇ ਦੀ ਯਾਦ ਸਥਾਪਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਦਗਾਰਾਂ ਨੂੰ ਬਣਾਉਣ ਦਾ ਮੰਤਵ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਵਿਰਸੇ ਬਾਰੇ ਜਾਣੂ ਕਰਵਾਉਣਾ ਹੈ ਤਾਂ ਕਿ ਉਹ ਇਸ ਤੋਂ ਸੇਧ ਲੈ ਸਕਣ। ਉਨ੍ਹਾਂ ਆਖਿਆ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਆਪਣਾ ਲਾਮਿਸਾਲ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਸਮਰਪਿਤ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ 200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਸਥਾਨ ਰਾਮਤੀਰਥ ਵਿਖੇ ਵੀ 200 ਕਰੋੜ ਰੁਪਏ ਦੀ ਯਾਦਗਾਰ ਬਣਾਈ ਜਾ ਰਹੀ ਹੈ। ਇਸੇ ਤਰ੍ਹਾਂ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਜੀ ਦੀ ਯਾਦਗਾਰ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਅਤੇ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦਗਾਰ ਸਥਾਪਤ ਕੀਤੀ ਜਾ ਰਹੀ ਹੈ। 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਅੱਜ ਦਾ ਦਿਨ ਸਮੁੱਚੀ ਮਾਨਵਤਾ ਲਈ ਪਵਿੱਤਰ ਦਿਹਾੜਾ ਹੈ । ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਯਾਤਰਾ ਨੂੰ ਰਾਜਸਥਾਨ, ਹਰਿਆਣਾ ਅਤੇ ਦਿੱਲੀ ਵਿੱਚ ਵੀ ਲਿਜਾਇਆ ਜਾਵੇ ਤਾਂ ਕਿ ਉਥੋਂ ਦੀਆਂ ਸੰਗਤਾਂ ਵੀ ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣ। ਸਿੱਖ ਪੰਥ ਦੀਆਂ ਮਹਾਨ ਰਵਾਇਤਾਂ ਤੇ ਵਿਰਸੇ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਸਮੂਹ ਧਾਰਮਿਕ ਸੰਸਥਾਵਾਂ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ਆਖਿਆ ਕਿ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ ਜਿਹੜੀਆਂ ਆਪਣੇ ਵਿਰਸੇ ਨੂੰ ਨਹੀਂ ਵਿਸਾਰਦੀਆਂ। ਉਨ੍ਹਾਂ ਆਖਿਆ ਕਿ ਸਮੁੱਚੀ ਦੁਨੀਆਂ ਵਿੱਚ ਗਿਣਤੀ ਪੱਖੋਂ ਸਿੱਖ ਸਭ ਤੋਂ ਘੱਟ ਹਨ ਪਰ ਇਨ੍ਹਾਂ ਦੀ ਬਹਾਦਰੀ ਤੋਂ ਪੂਰੀ ਦੁਨੀਆਂ ਵਾਕਿਫ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਨਿੱਜੀ ਯਤਨਾਂ ਸਦਕਾ ਹੀ ਵਿਰਾਸਤ-ਏ-ਖਾਲਸਾ ਜਿਹੀਆਂ ਮਹਾਨ ਯਾਦਗਾਰਾਂ ਸਥਾਪਤ ਹੋਈਆਂ ਹਨ ਅਤੇ ਇਹ ਪਵਿੱਤਰ ਯਾਤਰਾ ਵੀ ਉਸੇ ਕੜੀ ਦਾ ਹੀ ਇੱਕ ਹਿੱਸਾ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਕੀਰਤਨ ਸਰਵਣ ਕੀਤਾ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਸਾਹਮਣੇ ਆਪਣੇ ਵਿਚਾਰ ਰੱਖੇ। 

ਇਸ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਯਾਤਰਾ ਦੇ ਸਮੁੱਚੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ। ਇਸ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸੂਬੇ ਦੀਆਂ ਸੰਗਤਾਂ ਨੂੰ ਤਿੰਨ ਗੁਰੂ ਸਾਹਿਬਾਨ ਨਾਲ ਸਬੰਧਤ ਦੁਰਲੱਭ ਨਿਸ਼ਾਨੀਆਂ, ਵਸਤਰਾਂ ਤੇ ਸਸ਼ਤਰਾਂ ਦੇ ਦਰਸ਼ਨ ਕਰਵਾਏ ਜਾਣਗੇ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਦੋ ਪਾਵਨ ਨਿਸ਼ਾਨੀਆਂ ਹਨ। ਇਹ ਨਿਸ਼ਾਨੀਆਂ ਵਿੱਚ ਛੇਵੇ ਪਾਤਸ਼ਾਹ ਦੀ 46 ਇੰਚ ਲੰਬੀ ਕਿਰਪਾਨ ਅਤੇ 22 ਇੰਚ ਲੰਮਾ ਕੋਰੜਾ ਸ਼ਾਮਲ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਇਕ ਸ੍ਰੀ ਸਾਹਿਬ ਹੈ ਜਿਸ 'ਤੇ 'ਸਤ ਸ੍ਰੀ ਅਕਾਲ ਗੁਰੂ ਤੇਗ ਬਹਾਦਰ' ਉਕਰਿਆ ਹੋਇਆ ਹੈ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ 10 ਪਵਿੱਤਰ ਨਿਸ਼ਾਨੀਆਂ ਇਸ ਯਾਤਰਾ ਦੀ ਸ਼ੋਭਾ ਵਧਾਉਣਗੀਆਂ। ਇਨ੍ਹਾਂ ਵਿੱਚ ਤਿੰਨ ਕਿਰਪਾਨਾਂ, ਜਿਨ੍ਹਾਂ ਵਿੱਚੋਂ ਇਕ ਕਿਰਪਾਨ ਰਾਏ ਕੱਲ੍ਹਾ ਵੱਲੋਂ ਭੇਂਟ ਕੀਤੀ ਗਈ ਹੈ, ਚੋਲਾ ਸਾਹਿਬ, ਹੱਥ ਲਿਖਤ ਬਾਣੀ, ਕੇਸ, ਕੰਘਾ ਤੇ ਦਸਤਾਰ, 20 ਇੰਚ ਲੰਮਾ ਲੋਹੇ ਦਾ ਤੀਰ, ਸਾਢੇ ਤਿੰਨ ਇੰਚ ਲੰਬੀ ਸਿਰੀ ਸਾਹਿਬ, ਲੱਕੜ ਦੇ ਦਸਤੇ ਵਾਲਾ 30 ਇੰਚ ਲੰਮਾ ਬਰਛਾ ਅਤੇ ਪੰਜ ਤੀਰ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੇ ਦੀ ਹੱਥ ਲਿਖਤ ਬਾਣੀ ਵੀ ਪਾਵਨ ਨਿਸ਼ਾਨੀਆਂ ਵਿੱਚ ਸ਼ਾਮਲ ਹੈ। ਇਨ੍ਹਾਂ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 33 ਫੁੱਟ ਲੰਮੀ ਬੱਸ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਹੈ।ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਹਥਲਿਖਤ ਬਾਣੀ ਦੇ ਵੀ ਸੰਗਤਾਂ ਨੂੰ ਦਰਸ਼ਨ ਹੋਣਗੇ। ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਬੱਸ ਦੇ ਆਲੇ ਦੁਆਲੇ 13 ਸਕਰੀਨਾਂ ਲਾਈਆਂ ਗਈਆਂ ਹਨ ਤਾਂ ਕਿ ਉਹ ਰਾਤ ਸਮੇਂ ਇਨ੍ਹਾਂ ਪਵਿੱਤਰ ਨਿਸ਼ਾਨੀਆਂ ਅਤੇ ਇਸ ਦੇ ਇਤਿਹਾਸ ਬਾਰੇ ਬਣੀ ਫਿਲਮ ਵੇਖ ਸਕਣ। 

ਇਹ ਪਵਿੱਤਰ ਯਾਤਰਾ ਪਟਿਆਲਾ ਤੋਂ ਆਰੰਭ ਹੋ ਕੇ ਨਾਭਾ, ਭਵਾਨੀਗੜ੍ਹ, ਸੰਗਰੂਰ ਅਤੇ ਬਰਨਾਲਾ ਵਿਖੇ ਜਾਵੇਗੀ। ਸੱਤ ਮਈ ਨੂੰ ਬਰਨਾਲੇ ਤੋਂ ਸ਼ੁਰੂ ਹੋ ਕੇ ਮਾਨਸਾ, ਮੌੜ ਤੇ ਤਲਵੰਡੀ ਸਾਬੋ ਤੱਕ, 8 ਮਈ ਨੂੰ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਬਠਿੰਡਾ, ਮਲੋਟ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗੀ, 9 ਮਈ ਨੂੰ ਸ਼੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਕੋਟਕਪੂਰਾ, ਫਰੀਦਕੋਟ, ਫਿਰੋਜ਼ਪੁਰ ਤੇ ਵਜੀਦਪੁਰ ਤੱਕ, 10 ਮਈ ਨੂੰ ਵਜੀਦਪੁਰ ਤੋਂ ਮੋਗਾ, ਕੋਟ ਈਸੇ ਖਾਂ, ਜੀਰਾ, ਮਖੂ ਤੇ ਹਰੀਕੇ ਤੱਕ, 11 ਮਈ ਨੂੰ ਹਰੀਕੇ ਤੋਂ ਪੱਟੀ, ਭਿਖੀਵਿੰਡ, ਝਬਾਲ ਤੇ ਤਰਨਤਾਰਨ ਤੱਕ, 12 ਮਈ ਨੂੰ ਤਰਨਤਾਰਨ ਤੋਂ ਸ਼ੁਰ ੂਹੋ ਕੇ ਜੰਡਿਆਲਾ, ਬਾਬਾ ਬਕਾਲਾ, ਚੌਂਕ ਮਹਿਤਾ ਤੇ ਅੰਮ੍ਰਿਤਸਰ, 13 ਮਈ ਨੂੰ ਇਹ ਪਵਿੱਤਰ ਯਾਤਰਾ ਅੰਮ੍ਰਿਤਸਰ ਵਿਖੇ ਹੀ ਠਹਿਰੇਗੀ ਜਿਸ ਤੋਂ ਬਾਅਦ 14 ਮਈ ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਬਟਾਲਾ, ਸ਼੍ਰੀ ਹਰਗੋਬਿੰਦਪੁਰ, ਕਾਹਨੂੰਵਾਨ ਤੇ ਛੋਟਾ ਘੱਲੂਘਾਰਾ, 15 ਮਈ ਨੂੰ ਛੋਟਾ ਘੱਲੂਘਾਰਾ ਤੋਂ ਗੁਰਦਾਸਪੁਰ, ਮੁਕੇਰੀਆਂ, ਦਸੂਹਾ ਤੇ ਹੁਸ਼ਿਆਰਪੁਰ, 16 ਮਈ ਨੂੰ ਹੁਸ਼ਿਆਰਪੁਰ, ਟਾਂਡਾ, ਭੋਗਪੁਰ, ਕਰਤਾਰਪੁਰ, ਕਪੂਰਥਲਾ ਤੇ ਸੁਲਤਾਨਪੁਰ (ਵਾਇਆ ਤਲਵੰਡੀ ਚੌਧਰੀ), 17 ਮਈ ਨੂੰ ਸੁਲਤਾਨਪੁਰ ਲੋਧੀ ਤੋਂ ਮਲਸੀਆਂ, ਨਕੋਦਰ, ਜਲੰਧਰ ਤੇ ਫਗਵਾੜਾ, 18 ਮਈ ਨੂੰ ਫਗਵਾੜਾ ਤੋਂ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ, 19 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਮੁਹਾਲੀ, ਖਰੜ, ਮੋਰਿੰਡਾ, ਚਮਕੌਰ ਸਾਹਿਬ ਤੇ ਰੋਪੜ ਅਤੇ 20 ਮਈ ਨੂੰ ਰੋਪੜ ਤੋਂ ਆਰੰਭ ਹੋ ਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। 

ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ, ਜਥੇਦਾਰ ਤੋਤਾ ਸਿੰਘ, ਸ. ਅਜੀਤ ਸਿੰਘ ਕੋਹਾੜ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਜਨਮੇਜਾ ਸਿੰਘ ਸੇਖੋਂ, ਸ. ਸੋਹਨ ਸਿੰਘ ਠੰਡਲ, ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਸ. ਪਰਮਿੰਦਰ ਸਿੰਘ ਢੀਂਡਸਾ (ਸਾਰੇ ਕੈਬਨਿਟ ਮੰਤਰੀ), ਮੁੱਖ ਸੰਸਦੀ ਸਕੱਤਰ ਸ਼੍ਰੀ ਪਵਨ ਕੁਮਾਰ ਟੀਨੂੰ ਤੇ ਐਨ.ਕੇ. ਸ਼ਰਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕੇ.ਜੇ.ਐਸ ਚੀਮਾ, ਵਿਧਾਇਕ ਹਰਪ੍ਰੀਤ ਕੌਰ ਮੁਖਮੇਲਪੁਰ, ਵਿਧਾਇਕ ਹਰੀ ਸਿੰਘ ਜੀਰਾ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਮੇਅਰ ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ, ਤਜਿੰਦਰਪਾਲ ਸਿੰਘ ਸੰਧੂ, ਸੁਰਜੀਤ ਸਿੰਘ ਅਬਲੋਵਾਲ, ਭਗਵਾਨ ਦਾਸ ਜੁਨੇਜਾ, ਹਰਪਾਲ ਜੁਨੇਜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਤੇਜ ਸਿੰਘ ਢਿੱਲੋਂ, ਮੈਨੇਜਰ ਭਗਵੰਤ ਸਿੰਘ, ਆਈ.ਜੀ ਪਰਮਜੀਤ ਸਿੰਘ ਗਿੱਲ, ਆਈ.ਜੀ ਪਰਮਜੀਤ ਸਿੰਘ ਗਰੇਵਾਲ, ਡੀ.ਆਈ.ਜੀ ਬਲਕਾਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਵਰੁਣ ਰੂਜਮ, ਐਸ.ਐਸ.ਪੀ ਗੁਰਮੀਤ ਸਿੰਘ ਚੌਹਾਨ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। 

 

Tags: PARKASH SINGH , PARKASH SINGH BADAL , SUKHBIR , SUKHBIR SINGH BADAL , DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD