Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਧਾਰਮਿਕ ਦਰਸ਼ਨ ਯਾਤਰਾ: ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਕਾਰਨ ਯਾਤਰਾ 24 ਘੰਟੇ ਲੇਟ

ਸੰਗਤਾਂ ਦੀ ਭਾਰੀ ਗਿਣਤੀ ਕਾਰਨ ਸਰਕਾਰ ਨੇ ਯਾਤਰਾ ਦਾ ਨਵਾਂ ਸ਼ਡਿਊਲ ਬਣਾਇਆ

Web Admin

Web Admin

5 Dariya News

ਬਰਨਾਲਾ , 07 May 2015

Last updated on: May 07, 2015, 00:00 IST

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਦਮ ਸਦਕਾ ਪੂਰੇ ਜਾਹੋ ਜਲਾਲ ਨਾਲ ਆਰੰਭ ਹੋਈ ਧਾਰਮਿਕ ਦਰਸ਼ਨ ਯਾਤਰਾ ਅੱਜ ਬਰਨਾਲਾ, ਜੋਗਾ ਅਤੇ ਮਾਨਸਾ ਦੇ ਵੱਖ-ਵੱਖ ਖੇਤਰਾਂ ਵਿੱਚੋਂ ਸੰਗਤਾਂ ਦੇ ਭਾਰੀ ਇਕੱਠ 'ਚੋਂ ਲੰਘਦਿਆਂ ਨਿਰਧਾਰਤ ਸਮੇਂ ਤੋਂ ਕਰੀਬ 24 ਘੰਟੇ ਬਾਅਦ ਬਰਨਾਲਾ ਵਿਖੇ ਪੁੱਜੀ ਜਿਥੇ ਦੇਰੀ ਦੇ ਬਾਵਜੂਦ ਬੇਸਬਰੀ ਨਾਲ ਉਡੀਕ ਕਰ ਰਹੇ ਵੱਡੀ ਗਿਣਤੀ ਸ਼ਰਧਾਲੂਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਯਾਤਰਾ ਦੇ ਨਵੇਂ ਸ਼ਡਿਊਲ ਨੂੰ ਹੁਣ ਮੁੜ ਤੋਂ ਤੈਅ ਕੀਤਾ ਹੈ। ਹੁਣ 8 ਮਈ ਨੂੰ ਮਾਨਸਾ, ਮੌੜ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸ਼ਰਧਾਲੂ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣਗੇ ਜਿਸ ਤੋਂ ਬਾਅਦ 9 ਅਤੇ 10 ਮਈ ਨੂੰ ਯਾਤਰਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਵਿਖੇ ਰੁਕੇਗੀ ਜਿਥੇ ਸ਼ਰਧਾਲੂ ਦਰਸ਼ਨ ਕਰ ਸਕਣਗੇ। ਇਸ ਤੋਂ ਬਾਅਦ 11 ਮਈ ਨੂੰ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਵਾਲੀ ਬੱਸ ਤਖ਼ਤ ਸ਼੍ਰੀ ਦਮਦਮਾ ਸਾਹਿਬ, ਬਠਿੰਡਾ, ਗਿੱਦੜਬਾਹਾ, ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏਗੀ। ਇਸ ਤੋਂ ਬਾਅਦ 13 ਮਈ ਨੂੰ ਯਾਤਰਾ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਰੋਕਿਆ ਜਾਵੇਗਾ ਤਾਂ ਜੋ 40 ਮੁਕਤਿਆਂ ਦੀ ਇਸ ਇਤਿਹਾਸਕ ਧਰਤੀ 'ਤੇ ਸ਼ਰਧਾਲੂ ਵਧ ਚੜ੍ਹ ਕੇ ਸ਼ਰਧਾ ਤੇ ਸਤਿਕਾਰ ਨਾਲ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣ। 13 ਮਈ ਤੋਂ ਬਾਅਦ 'ਚ ਯਾਤਰਾ ਦੇ ਸ਼ਡਿਊਲ ਸਬੰਧੀ ਜਾਣਕਾਰੀ ਬਾਦ ਵਿੱਚ ਜਾਰੀ ਕੀਤੀ ਜਾਵੇਗੀ। 

ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇਸ ਪਵਿੱਤਰ ਯਾਤਰਾ ਦਾ ਸ਼ਰਧਾਲੂਆਂ ਵੱਲੋਂ ਸਵਾਗਤੀ ਗੇਟਾਂ ਤੇ ਜੈਕਾਰਿਆਂ ਦੀ ਗੂੰਜ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਬਰਨਾਲਾ ਜ਼ਿਲ੍ਹੇ ਦੇ ਬਡਬਰ ਖੇਤਰ ਵਿੱਚ ਜਿਵੇਂ ਹੀ ਸਵੇਰੇ ਕਰੀਬ 10.30 ਵਜੇ ਧਾਰਮਿਕ ਦਰਸ਼ਨ ਯਾਤਰਾ ਪੁੱਜੀ ਤਾਂ ਸ਼ਰਧਾਲੂਆਂ ਨੇ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ। ਇਸ ਤੋਂ ਪਹਿਲਾਂ ਸਵੇਰੇ, ਯਾਤਰਾ ਬਰਨਾਲਾ ਜ਼ਿਲ੍ਹੇ ਦੇ ਬਡਬਰ ਖੇਤਰ ਵਿੱਚ ਦਾਖਲ ਹੋਈ ਜਿਥੇ ਮੁੱਖ ਪਾਰਲੀਮਾਨੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਮੁੱਖ ਮੰਤਰੀ ਪੰਜਾਬ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਸ. ਦਰਬਾਰਾ ਸਿੰਘ ਗੁਰੂ, ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੰਘ ਸਿੱਧੂ, ਐਸ.ਐਸ.ਪੀ ਸ਼੍ਰੀ ਉਪਿੰਦਰਜੀਤ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰੁਪਿੰਦਰ ਸਿੰਘ ਸਿੱਧੂ ਅਤੇ ਅਨੇਕਾਂ ਹੋਰ ਸਖ਼ਸੀਅਤਾਂ ਵੱਲੋਂ ਸਵਾਗਤ ਕੀਤਾ ਗਿਆ। ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਇੱਕ ਝਲਕ ਪਾਉਣ ਨੂੰ ਬੇਤਾਬ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਨਤਮਸਤਕ ਹੁੰਦੇ ਹੋਏ ਦਰਸ਼ਨ ਕੀਤੇ ਅਤੇ ਹਰ ਕੋਈ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆ ਰਿਹਾ ਸੀ। ਯਾਤਰਾ ਵਿੱਚ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ, ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਾਵਨ ਨਿਸ਼ਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ 33 ਫੁੱਟ ਲੰਬੀ ਬੱਸ ਵਿੱਚ ਸੁਸ਼ੋਭਿਤ ਕੀਤਾ ਗਿਆ ਹੈ। ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਧਾਰਮਿਕ ਸਮਾਰੋਹ ਹੋਇਆ । ਬਡਬਰ ਅਤੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਗੱਤਕਾ ਟੀਮਾਂ ਨੇ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ ਜਦਕਿ ਰਾਗੀ ਤੇ ਢਾਡੀ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। 

ਸਿੱਖ ਵਿਸ਼ਵਾਸ਼ਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਆਰੰਭ ਕੀਤੀ ਗਈ ਇਸ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਰਾਜ ਦੇ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ ਹੈ।  ਬੱਚੇ ਅਤੇ ਨੌਜਵਾਨ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗੇ ਨਜ਼ਰ ਆ ਰਹੇ ਹਨ । ਸ਼ਰਧਾ ਨੂੰ ਤਕਨਾਲੋਜੀ ਨਾਲ ਸੁਮੇਲ ਕਰਦਿਆਂ ਨੋਜਵਾਨ ਪੀੜ੍ਹੀ ਵੱਲੋਂ ਸਮਾਰਟ ਫੋਨਾਂ ਰਾਹੀਂ ਆਪਣੀ ਸੈਲਫ਼ੀ ਖਿੱਚ ਕੇ ਸੋਸ਼ਲ ਨੈਟਵਰਕਿੰਗ ਸਾਈਟਾਂ 'ਤੇ ਭੇਜ ਕੇ ਹੋਰਨਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਵੱਲੋਂ ਆਪਣੇ ਵਿਦੇਸ਼ਾਂ 'ਚ ਰਹਿੰਦੇ ਰਿਸ਼ਤੇਦਾਰਾਂ ਨੂੰ ਲਾਈਵ ਵੀਡੀਓ ਬਣਾ ਕੇ ਭੇਜੇ ਜਾਣ ਦਾ ਰੁਝਾਨ ਵੀ ਸਾਹਮਣੇ ਆ ਰਿਹਾ ਹੈ। ਧਨੌਲਾ ਵਿਖੇ ਇੱਕ ਸ਼ਰਧਾਲੂ ਰੁਪਿੰਦਰ ਕੌਰ ਨੇ ਕਿਹਾ ਕਿ ਅਸੀਂ ਆਪਣੇ ਬਚਪਨ ਤੋਂ ਸਿੱਖ ਗੁਰੂ ਸਾਹਿਬਾਨ ਦੀ ਬਹਾਦਰੀ ਅਤੇ ਇਤਿਹਾਸ ਬਾਰੇ ਜਾਣੂ ਹਾਂ ਪਰ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਪਵਿੱਤਰ ਸਸ਼ਤਰਾਂ ਤੇ ਵਸਤਰਾਂ ਦੇ ਦਰਸ਼ਨ ਇੱਕ ਯਾਦਗਾਰੀ ਪਲ ਹਨ। 

ਨਗਰ ਕੀਰਤਨ ਵਿੱਚ ਸ਼ਾਮਲ ਨੇੜਲੇ ਪਿੰਡ ਢੋਲਾ ਦੇ ਨੌਜਵਾਨਾਂ ਵੱਲੋਂ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਦੇ ਜੈਕਾਰੇ ਲਗਾਉਣ ਨਾਲ ਮਾਹੌਲ 'ਚ ਜ਼ੋਰਦਾਰ ਉਤਸ਼ਾਹ ਪੈਦਾ ਹੋ ਗਿਆ ਅਤੇ ਸਾਰੀ ਸੰਗਤ ਸ਼ਰਧਾ ਦੇ ਰੰਗ ਵਿੱਚ ਰੰਗੀ ਗਈ। ਸਕੂਲਾਂ , ਕਾਲਜਾਂ ਤੇ ਨੌਜਵਾਨ ਕਲੱਬਾਂ ਦੇ ਨੌਜਵਾਨਾਂ ਨੇ ਵੀ ਨਗਰ ਕੀਰਤਨ ਵਿੱਚ ਵੀ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸ਼ਰਧਾਲੂਆਂ ਲਈ ਜਲੇਬੀਆਂ, ਕੇਲਿਆਂ, ਲੱਡੂਆਂ ਤੇ ਪਕੌੜਿਆਂ ਦੇ ਨਾਲ ਨਾਲ ਬਰਗਰ ਦਾ ਲੰਗਰ ਅਤੇ ਛਬੀਲਾਂ ਚਲਾ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਸ਼ਰਧਾਲੂਆਂ ਵੱਲੋਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਪ੍ਰਤੀ ਦਰਸਾਏ ਜਾ ਰਹੇ ਭਾਰੀ ਉਤਸ਼ਾਹ ਕਾਰਨ ਪਾਵਨ ਨਿਸ਼ਾਨੀਆਂ ਵਾਲੀ ਬੱਸ ਦੀ ਰਫ਼ਤਾਰ ਨੂੰ ਹੌਲੀ ਰੱਖਿਆ ਜਾ ਰਿਹਾ ਹੈ ਅਤੇ ਇਸ ਕਾਰਨ ਸਮੁੱਚੀ ਯਾਤਰਾ ਦਾ ਸ਼ਡਿਊਲ ਨਵੇਂ ਸਿਰਿਓਂ ਜਾਰੀ ਕੀਤਾ ਜਾ ਰਿਹਾ ਹੈ। 

ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਵਾਲੀ ਵਿਸ਼ੇਸ਼ ਬੱਸ ਨੂੰ ਲੰਬੇ ਅੰਤਰਾਲ ਲਈ ਰੋਕਿਆ ਜਾ ਰਿਹਾ ਹੈ ਅਤੇ ਰਫ਼ਤਾਰ ਨੂੰ ਹੌਲੀ ਰੱਖਿਆ ਜਾ ਰਿਹਾ ਹੈ ਤਾਂ ਜੋ ਸਾਰੇ ਸ਼ਰਧਾਲੂ ਦਰਸ਼ਨ ਕਰ ਸਕਣ। ਸ਼ਰਧਾਲੂਆਂ ਦੀ ਬੇਮਿਸਾਲ ਗਿਣਤੀ ਕਾਰਨ ਕਈ ਸਥਾਨਾਂ 'ਤੇ ਯਾਤਰਾ ਕਈ ਕਈ ਘੰਟੇ ਦੀ ਦੇਰੀ ਨਾਲ ਪੁੱਜ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਤੋਂ ਹੁੰਦੀ ਹੋਈ ਯਾਤਰਾ ਦੇਰ ਸ਼ਾਮ ਨੂੰ ਮਾਨਸਾ ਜ਼ਿਲ੍ਹੇ ਦੇ ਜੋਗਾ ਖੇਤਰ ਵਿੱਚ ਪੁੱਜੇਗੀ । ਮਾਨਸਾ ਵਿਖੇ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਵਿਧਾਇਕ ਬੁਢਲਾਡਾ ਸ਼੍ਰੀ ਚੇਤਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਸ਼ੀ੍ਰ ਭੁਪਿੰਦਰ ਸਿੰਘ ਰਾਏ, ਐਸ.ਐਸ.ਪੀ ਸ਼੍ਰੀ ਭੁਪਿੰਦਰ ਸਿੰਘ ਖੱਟੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸੁਖਦੇਵ ਸਿੰਘ ਛੀਨੇਵਾਲਾ ਅਤੇ ਹੋਰ ਸ਼ਖਸ਼ੀਅਤਾਂ ਵੱਲੋਂ ਧਾਰਮਿਕ ਯਾਤਰਾ ਦਾ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਰੱਲਾ ਵਿਖੇ 50 ਹਜ਼ਾਰ ਸ਼ਰਧਾਲੂਆਂ ਦੇ ਲੰਗਰ ਲਈ ਪ੍ਰਬੰਧ ਕੀਤੇ ਗਏ। ਮਾਨਸਾ 'ਚ ਯਾਤਰਾ ਵੱਲੋਂ 40 ਕਿਲੋਮੀਟਰ ਦਾ ਏਰੀਆ ਕਵਰ ਕੀਤਾ ਜਾਵੇਗਾ। 

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD