Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਸਰਹੰਦ ਫਤਿਹ ਦਿਵਸ' ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾਵੇਗਾ: ਬੀਬੀ ਅਮਨਜੋਤ ਕੌਰ ਰਾਮੂਵਾਲੀਆ

ਇਤਿਹਾਸਕ ਸਥਾਨ ਚੱਪੜਚਿੜੀ ਵਿਖੇ 11 ਮਈ ਤੋਂ 13 ਮਈ ਤੱਕ '

Web Admin

Web Admin

5 Dariya News

ਐਸ.ਏ.ਐਸ ਨਗਰ , 08 May 2015

Last updated on: May 08, 2015, 00:00 IST

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘ ਸ਼ਹੀਦਾਂ ਦੇ ਅਸਥਾਨ ਇਤਿਹਾਸਕ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ 11 ਮਈ ਤੋਂ 13 ਮਈ ਤੱਕ 'ਸਰਹੰਦ ਫਤਿਹ ਦਿਵਸ' ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦਿੰਦਿਆ ਦੱਸਿਆ ਕਿ 13 ਮਈ ਨੂੰ ਭੋਗ ਪੈਣ ਉਪਰੰਤ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਵਿਸ਼ਾਲ ਫਤਿਹ ਮਾਰਚ ਕੱਢਿਆ ਜਾਵੇਗਾ, ਜਿਸ ਵਿਚ ਸਮੂਹ ਸੰਗਤਾਂ ਆਪੋ ਆਪਣੇ ਵਾਹਨਾਂ ਸਮੇਤ ਸ਼ਿਰਕਤ ਕਰਨਗੀਆਂ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਯਤਨਾ ਸਦਕਾ ਧਾਰਮਿਕ ਦਰਸ਼ਨ ਯਾਤਰਾ ਜੋ ਕਿ 6 ਮਈ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋਈ ਹੈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੁੱਜ ਰਹੀਂ ਹੈ। 

ਇਸ ਯਾਤਰਾ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਅਤੇ ਕੌਂਸਲਰ ਸ੍ਰੀਮਤੀ ਕੁਲਦੀਪ ਕੌਰ ਕੰਗ, ਸੀਨੀਅਰ ਮੀਤ ਪ੍ਰਧਾਨ ਸ੍ਰੋ: ਅ: ਦ:, ਜ਼ਿਲ੍ਹਾ ਮੋਹਾਲੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਸ੍ਰ: ਪਰਮਜੀਤ ਸਿੰਘ ਕਾਹਲੋ, ਸ੍ਰੀ ਪਰਮਿੰਦਰ ਸਿੰਘ ਸੋਹਾਣਾ,  ਸੁਖਦੇਵ ਸਿੰਘ ਪਟਵਾਰੀ, ਸ੍ਰ: ਕਮਲਜੀਤ ਸਿੰਘ ਰੂਬੀ, ਸ੍ਰ: ਗੁਰਮੁੱਖ ਸਿੰਘ ਸੋਹਲ, ਗੁਰਮੀਤ ਸਿੰਘ ਵਾਲੀਆ, ਸ੍ਰੀਮਤੀ ਜਸਵੀਰ ਕੌਰ, ਗੁਰਮੇਲ ਸਿੰਘ ਮੌਜੂਵਾਲ, ਹਰਮੇਸ਼ ਸਿੰਘ ਕੁੰਬੜਾ, ਹਰਸੰਗਤ ਸਿੰਘ, ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ (ਸਾਰੇ ਕੌਸਲਰ)  ਸ਼ਾਮਲ ਸਨ  ਅਤੇ ਯੂਥ ਅਕਾਲੀ ਦਲ ਰਾਜਾ ਕੰਵਰਜੋਤ ਸਿੰਘ ਮੁਹਾਲੀ, ਸੀਨੀਅਰ ਵਾਇਸ ਪ੍ਰਧਾਨ ਅਕਾਲੀ ਦਲ ਸ਼ਹਿਰੀ ਸ੍ਰ: ਜਸਵਿੰਦਰ ਸਿੰਘ ਵਿਰਕ ਸਮੇਤ ਹੋਰ ਆਗੂ ਵੀ ਮੌਜੂਦ ਸਨ। 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD