Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੇ 165 ਸ਼ਹਿਰਾਂ ਨੂੰ 5000 ਕਰੋੜ ਰੁਪਏ ਨਾਲ ਮਿਲੇਗੀ ਨਵੀਂ ਦਿੱਖ

ਪੰਜਾਬ ਸਰਕਾਰ ਨੇ ਸ਼ਹਿਰਾਂ ਨੂੰ ਅਤਿ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਛੇ ਨੁਕਾਤੀ ਪ੍ਰੋਗਰਾਮ ਉਲੀਕਿਆ

Web Admin

Web Admin

5 Dariya News

ਚੰਡੀਗੜ੍ਹ , 08 May 2015

Last updated on: May 08, 2015, 00:00 IST

ਸ਼ਹਿਰਾਂ ਦੇ ਵਸਨੀਕਾਂ ਨੂੰ ਅਤਿ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਨੇ ਇਕ ਅਹਿਮ ਕਦਮ ਚੁੱਕਦੇ ਹੋਏ ਸੂਬੇ ਦੇ 165 ਸ਼ਹਿਰਾਂ ਵਿਚ 5000 ਕਰੋੜ ਰੁਪਏ ਖਰਚ ਕੇ ਪਾਣੀ ਦੀ ਸਪਲਾਈ, ਸੀਵਰੇਜ, ਸੀਵੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀਜ਼), ਸਟਰੀਟ ਲਾਈਟਾਂ, ਸੜਕਾਂ ਅਤੇ ਪਾਰਕਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਕੀਮ ਉਲੀਕੀ ਹੈ।ਇਸ ਸਕੀਮ ਤਹਿਤ ਸੂਬੇ ਦੇ 165 ਸ਼ਹਿਰਾਂ ਵਿੱਚ ਇਹ ਸੁਵਿਧਾਵਾਂ ਸਾਲ 2016 ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਅਨਿਲ ਜੋਸ਼ੀ ਦੀ ਅਗਵਾਈ ਹੇਠ ਉਲੀਕੇ ਗਈ ਇਸ ਸਕੀਮ ਦਾ ਮੁੱਖ ਮਨੋਰਥ ਸ਼ਹਿਰਾਂ ਵਿੱਚ ਵਸਣ ਵਾਲੀ ਆਬਾਦੀ ਨੂੰ ਵਿਸ਼ਵ ਪੱਧਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਦਾ ਮਨੋਰਥ ਜਿੱਥੇ ਇਕ ਪਾਸੇ ਲੋਕਾਂ ਨੂੰ ਫਾਇਦਾ ਦੇਣਾ ਹੈ, ਉਥੇ ਦੂਜੇ ਪਾਸੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣਾ ਵੀ ਹੈ। ਇਸ ਸਕੀਮ ਲਈ ਛੇ ਸੂਤਰੀ ਪ੍ਰੋਗਰਾਮ ਨੂੰ ਮਿੱਥਦੇ ਹੋਏ ਸੂਬਾ ਸਰਕਾਰ ਨੇ ਇਨ੍ਹਾਂ 165 ਸ਼ਹਿਰਾਂ ਵਿੱਚ ਪਾਣੀ, ਸੀਵਰੇਜ, ਐਸ.ਟੀ.ਪੀਜ਼, ਸਟਰੀਟ ਲਾਈਟਾਂ, ਸੜਕਾਂ ਅਤੇ ਪਾਰਕਾਂ ਦੀ ਸੁਵਿਧਾ ਮੁਹੱਈਆ ਕਰਵਾਉਣ ਨੂੰ ਖਾਸ ਤਵੱਜੋਂ ਦਿੱਤੀ ਹੈ।

ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਨੇ ਯਤਨ ਆਰੰਭ ਦਿੱਤੇ ਹਨ ਅਤੇ 46 ਸ਼ਹਿਰਾਂ ਵਿਚ ਪਾਣੀ, ਸੀਵਰੇਜ ਅਤੇ ਐਸ.ਟੀ.ਪੀ. ਸਥਾਪਤ ਕਰ ਦਿੱਤੇ ਗਏ ਹਨ ਜਦਕਿ ਸਟਰੀਟ ਲਾਈਟਾਂ, ਸੜਕਾਂ ਅਤੇ ਪਾਰਕਾਂ ਦੇ ਨਿਰਮਾਣ ਦਾ ਕੰਮ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 90 ਹੋਰ ਸ਼ਹਿਰਾਂ ਵਿੱਚ ਪਾਣੀ, ਸੀਵਰੇਜ ਅਤੇ ਐਸ.ਟੀ.ਪੀ. ਦੀ ਸੁਵਿਧਾ ਦਸੰਬਰ, 2015 ਤੱਕ ਮੁਹੱਈਆ ਕਰਵਾ ਦਿੱਤੀ ਜਾਵੇਗੀ ਜਿਸ ਉਪਰੰਤ ਸਟਰੀਟ ਲਾਈਟਾਂ, ਸੜਕਾਂ ਅਤੇ ਪਾਰਕਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਬਾਕੀ ਰਹਿੰਦੇ 29 ਸ਼ਹਿਰਾਂ ਵਿੱਚ ਪਾਣੀ, ਸੀਵਰੇਜ, ਐਸ.ਟੀ.ਪੀਜ਼, ਸਟਰੀਟ ਲਾਈਟਾਂ, ਸੜਕਾਂ ਅਤੇ ਪਾਰਕਾਂ ਦੀ ਸਹੂਲਤ ਸਾਲ 2016 ਤੱਕ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਸ ਸਾਰੀ ਸਕੀਮ ਦੇ ਉਪਰ ਤਕਰੀਬਨ 5000 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ।ਸੂਬਾ ਦੇ ਸ਼ਹਿਰੀਆਂ ਨੂੰ ਅਤਿ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਸ਼੍ਰੀ ਅਸ਼ੋਕ ਗੁਪਤਾ ਨੇ ਕਿਹਾ ਕਿ ਇਸ ਟੀਚੇ ਨੂੰ ਹਾਸਲ ਕਰਨ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਨੂੰ ਇਕ ਨਵੀਂ ਦਿੱਖ ਦੇਣ ਲਈ ਇਸ ਅਹਿਮ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸੂਬਾ ਸਰਕਾਰ ਇਸ ਕੰਮ ਦੀ ਗੁਣਵੱਤਾ ਵੱਲ ਵੀ ਖਾਸ ਤਵੱਜੋਂ ਦੇਵੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

 

Tags: PARKASH SINGH , PARKASH SINGH BADAL , SUKHBIR , SUKHBIR SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD