Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

'ਧਾਰਮਿਕ ਦਰਸ਼ਨ ਯਾਤਰਾ' ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ: ਜਨਮੇਜਾ ਸਿੰਘ ਸੇਖੋਂ

'ਧਾਰਮਿਕ ਦਰਸ਼ਨ ਯਾਤਰਾ' ਦਾ ਬਠਿੰਡਾ ਜ਼ਿਲ੍ਹੇ 'ਚ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

Web Admin

Web Admin

5 Dariya News

ਮਾਨਸਾ , 08 May 2015

Last updated on: May 08, 2015, 00:00 IST

ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਦਮ ਸਦਕਾ ਕੱਢੀ ਜਾ ਰਹੀ ਧਾਰਮਿਕ ਦਰਸ਼ਨ ਯਾਤਰਾ ਅੱਜ ਜ਼ਿਲ੍ਹਾ ਮਾਨਸਾ, ਮੌੜ ਮੰਡੀ ਤਹਿਸੀਲ ਦੇ ਪਿੰਡ ਭਾਈ ਦੇਸਾ ਤੋਂ ਬਠਿੰਡਾ ਜ਼ਿਲੇ 'ਚ ਦਾਖਿਲ ਹੋਈ। ਗਰਮੀ ਦੀ  ਪਰਵਾਹ ਨਾਂ ਕਰਦਿਆਂ ਸੈਂਕੜਿਆਂ ਸੰਗਤਾਂ ਨੇ ਪਿੰਡ ਭਾਈ ਦੇਸਾ ਵਿਖੇ ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰ. ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਇਸਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ, ਐਸ.ਐਸ.ਪੀ. ਸ਼੍ਰੀ ਕੁਲਦੀਪ ਚਾਹਲ ਵੀ ਉਨ੍ਹਾਂ ਦੇ ਨਾਲ ਸਨ। ਸੰਗਤਾਂ ਨੇ ਬੜੇ ਉਤਸ਼ਾਹ ਨਾਲ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਬੱਸ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਨਾਲ ਸਬੰਧਤ ਦੁਰਲੱਭ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕੀਤੇ। ਇਹ ਯਾਤਰਾ ਮਾਨਸਾ ਤੋਂ ਹੁੰਦੀ ਹੋਈ ਪਿੰਡ ਭਾਈਦੇਸਾ ਰਾਹੀਂ ਬਠਿੰਡਾ ਦੀ ਹੱਦ ਪਿੰਡ ਸੁੱਖਾ ਸਿੰਘ ਵਾਲਾ ਵਿਖੇ ਕਰੀਬ ਦੁਪਹਿਰ 1 ਵਜੇ ਪਹੁੰਚੀ। ਇਸ ਯਾਤਰਾ ਨੂੰ ਬਠਿੰਡਾ ਦੀ ਹੱਦ ਤੱਕ ਮਾਨਸਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਭੁਪਿੰਦਰ ਸਿੰਘ ਰਾਏ ਅਤੇ ਐਸ.ਐਸ.ਪੀ ਸ਼੍ਰੀ ਭੁਪਿੰਦਰ ਸਿੰਘ ਖੱਟੜਾ ਵਲੋਂ ਪੂਰੀ ਗੁਰ-ਮਰਿਆਦਾ ਸਹਿਤ ਲਿਆਂਦਾ ਗਿਆ।

ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰ. ਜਨਮੇਜਾ ਸਿੰਘ ਸੇਖੋਂ ਨੇ ਸਭ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਹਿਨਾਕੇ ਯਾਤਰਾ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਇਹ ਸਾਂਝਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਹੀ ਪੰਜਾਬ ਦੀਆਂ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਦੁਰਲੱਭ ਨਿਸ਼ਾਨੀਆਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸੂਬੇ ਦੀਆਂ ਸੰਗਤਾਂ ਨੂੰ ਤਿੰਨ ਗੁਰੂ ਸਾਹਿਬਾਨ ਨਾਲ ਸਬੰਧਤ 13 ਦੁਰਲੱਭ ਨਿਸ਼ਾਨੀਆਂ, ਵਸਤਰਾਂ ਤੇ ਸਸ਼ਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੇ ਦੀ ਹੱਥ ਲਿਖਤ ਬਾਣੀ ਵੀ ਪਾਵਨ ਨਿਸ਼ਾਨੀਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸ਼ਰਧਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਇਸ ਯਾਤਰਾ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ 9 ਅਤੇ 10 ਮਈ ਨੂੰ ਦੋ ਦਿਨ ਠਹਿਰਾਓ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਸੰਗਤਾਂ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ 11 ਮਈ ਨੂੰ ਇਹ ਧਾਰਮਿਕ ਦਰਸ਼ਨ ਯਾਤਰਾ ਭਾਗੀ ਵਾਂਦਰ, ਕੋਟਸ਼ਮੀਰ, ਜੀਵਨ ਸਿੰਘ ਵਾਲਾ ਹੁੰਦੀ ਹੋਈ ਬਠਿੰਡਾ ਸ਼ਹਿਰ, ਬੱਲੂਆਣਾ, ਕਰਮਗੜ੍ਹ ਸਤਰਾਂ ਹੋ ਕੇ ਸ਼੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਵੇਗੀ। ਉਧਰ ਅੱਜ ਮੌੜ ਕੈਂਚੀਆਂ, ਸੰਦੋਹਾ ਅਤੇ ਤਲਵੰਡੀ ਸਾਬੋ ਨੂੰ ਜਾਣ ਵਾਲੇ ਰੂਟ 'ਤੇ ਥਾਂ-ਥਾਂ ਲੱਡੂਆਂ, ਜਲੇਬੀਆਂ, ਪਕੌੜਿਆਂ ਅਤੇ ਛਬੀਲਾਂ ਦੇ ਲੰਗਰ ਲੱਗੇ ਹੋਏ ਸਨ। ਕੇਲੇ, ਚੀਕੂ  ਅਤੇ ਤਰਾਂ ਦਾ ਲੰਗਰ ਲਗਾਇਆ ਗਿਆ।ਉਧਰ ਅੱਜ ਮੌੜ ਕੈਂਚੀਆਂ, ਸੰਦੋਹਾ ਅਤੇ ਤਲਵੰਡੀ ਸਾਬੋ ਨੂੰ ਜਾਣ ਵਾਲੇ ਰੂਟ 'ਤੇ ਥਾਂ-ਥਾਂ ਲੱਡੂਆਂ, ਜਲੇਬੀਆਂ, ਪਕੌੜਿਆਂ ਅਤੇ ਛਬੀਲਾਂ ਦੇ ਲੰਗਰ ਲੱਗੇ ਹੋਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਮੀਤ ਕੁਮਾਰ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਬਠਿੰਡਾ ਸ਼੍ਰੀ ਦਮਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਝੱਬਰ ਤੋ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

ਇਸ ਤੋਂ ਪਹਿਲਾਂ ਅੱਜ ਸਵੇਰੇ ਸ਼ੋਭਾ ਯਾਤਰਾ ਨੇ ਪਿੰਡ ਅਕਲੀਆ ਤੋਂ ਮਾਨਸਾ ਜ਼ਿਲ੍ਹੇ ਦੇ ਅੰਦਰ ਪ੍ਰਵੇਸ਼ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ, ਰਾਜਨੀਤਿਕ ਸਖ਼ਸੀਅਤਾਂ ਤੋਂ ਇਲਾਵਾ ਜ਼ਿਲ੍ਹੇ ਦੇ ਮੋਹਤਵਰ ਵਿਅਕਤੀਆਂ ਅਤੇ ਸਰਧਾਲੂਆਂ ਵਲੋਂ ਇਸ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਪਲਕਾਂ ਵਿਛਾਈ ਬੈਠੇ ਸਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਪਈ। ਇਸ ਉਪਰੰਤ ਇਹ ਸ਼ੋਭਾ ਯਾਤਰਾ ਜੋਗਾ, ਰੱਲਾ ਅਤੇ ਤਾਮਕੋਟ ਤੋਂ ਹੁੰਦੇ ਹੋਏ ਇੱਥੋਂ ਦੇ ਰੇਨੈਂਸਿਸ ਪਬਲਿਕ ਸਕੂਲ ਮਾਨਸਾ-ਬਰਨਾਲਾ ਰੋਡ ਵਿਖੇ ਸਵੇਰੇ ਆਪਣਾ 2 ਘੰਟੇ ਦਾ ਠਹਿਰਾਵ ਕੀਤਾ।ਸਥਾਨਕ ਸਕੂਲ ਵਿਖੇ ਆਪਣੇ ਠਹਿਰਾਵ ਉਪਰੰਤ ਸਵੇਰੇ 10 ਵਜੇ ਸਿੰਘ ਸਾਹਿਬਾਨ ਗਿਆਨੀ ਮੱਲ ਸਿੰਘ ਸ਼੍ਰੀ ਕੇਸ਼ਗੜ੍ਹ ਸਾਹਿਬ ਅਤੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕਰਨ ਉਪਰੰਤ ਇਹ ਪਾਵਨ ਧਾਰਮਿਕ ਦਰਸ਼ਨ ਯਾਤਰਾ ਰੇਨੈਂਸਿਸ ਸਕੂਲ ਤੋਂ ਮਾਨਸਾ ਕੈਂਚੀਆਂ, ਪਿੰਡ ਠੂਠਿਆਂ ਵਾਲੀ, ਭੈਣੀ ਬਾਘਾ ਅਤੇ ਭਾਈ ਦੇਸਾ ਦੇ ਰਸਤੇ ਸਰਧਾਲੂਆਂ ਨੂੰ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਾਉਂਦੀ ਬਠਿੰਡਾ ਜ਼ਿਲ੍ਹੇ ਦੀ ਮੋੜ ਮੰਡੀ ਵਿਚ ਪ੍ਰਵੇਸ਼ ਕਰ ਗਈ।

 

Tags: JANMEJA SINGH SEKHON , DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD