Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਸ਼ਵ ਰੈੱਡ ਕਰਾਸ ਦਿਵਸ ਸਾਨੂੰ ਮਨੁੱਖਤਾ ਦੀ ਸੇਵਾ ਦੇ ਨਾਲ –ਨਾਲ ਸਰਵਸਾਂਝੀ ਵਾਲਤਾ ਦਾ ਵੀ ਸੰਦੇਸ ਦਿੰਦਾ ਹੈ : ਮਨਦੀਪ ਕੌਰ ਸਿੱਧੂ

ਚੇਅਰਪਰਸ਼ਨ ਹਸਪਤਾਲ ਭਲਾਈ ਸ਼ਾਖਾ ਨੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸਟਾਰ ਖੂਨਦਾਨੀਆਂ , ਸਮਾਜ ਸੈਵੀਆਂ ਅਤੇ ਸਕੂਲੀ ਬੱਚਿਆਂ ਦਾ ਕੀਤਾ ਵਿਸ਼ੇਸ ਤੌਰ ਤੇ ਸਨਮਾਨ

ਮਨਦੀਪ ਕੌਰ ਸਿੱਧੂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਟਾਰ ਡੋਨਰਜ਼, ਸਮਾਜ ਸੇਵੀਆਂ ਨੂੰ ਸਨਮਾਨਿਤ ਕਰਦੇ ਹੋਏ
ਮਨਦੀਪ ਕੌਰ ਸਿੱਧੂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਟਾਰ ਡੋਨਰਜ਼, ਸਮਾਜ ਸੇਵੀਆਂ ਨੂੰ ਸਨਮਾਨਿਤ ਕਰਦੇ ਹੋਏ

Web Admin

Web Admin

5 Dariya News

ਐਸ.ਏ.ਐਸ ਨਗਰ , 08 May 2015

Last updated on: May 08, 2015, 00:00 IST

ਵਿਸ਼ਵ ਰੈੱਡ ਕਰਾਸ ਦਿਵਸ ਸਾਨੂੰ ਮਨੁੱਖਤਾ ਦੀ ਸੇਵਾ  ਦੇ ਨਾਲ –ਨਾਲ ਸਰਵਸਾਂਝੀ ਵਾਲਤਾ ਦਾ ਵੀ ਸੰਦੇਸ ਦਿੰਦਾ ਹੈ ਰੈੱਡ ਕਰਾਸ ਦੀ ਸਥਾਪਨਾ ਸਮੁੱਚੇ ਵਿਸ਼ਵ ਵਿੱਚ ਕੁਦਰਤੀ ਆਫਤਾਂ ਮੌਕੇ ਪੀੜਤਾਂ ਦੀ ਸਹਾਇਤਾ ਕਰਨ, ਸਿਹਤ, ਬਿਮਾਰੀਆਂ ਦੀ ਰੋਕਥਾਮ, ਦੀਨ ਦੁੱਖੀਆਂ ਦੀ ਸੇਵਾ ਭਾਵਨਾਂ ਦੇ ਉਦੇਸ਼ਾਂ ਨਾਲ ਕੀਤੀ ਗਈ । ਉਨ੍ਹਾਂ ਆਦੇਸ਼ਾਂ ਤੇ ਚੱਲ ਕੇ ਸਾਨੂੰ  ਲੋੜਵੰਦਾਂ ਦੀ ਮਦਦ ਕਰਕੇ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਅਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਪਰਸ਼ਨ ਹਸਪਲਾਤ ਭਲਾਈ ਸ਼ਾਖਾ ਸ੍ਰੀਮਤੀ ਮਨਦੀਪ ਕੌਰ ਸਿੱਧੂ ਨੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੌਂ ਪੈਰਾਗਾਨ ਸੀਨੀਅਰ ਸੈਂਕੰਡਰੀ  ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀਮਤੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਸਾਡੇ ਮਹਾਨ ਗੁਰੂਆਂ ਅਤੇ ਪੈਗੰਬਰਾਂ ਨੇ ਵੀ ਮਾਨਵਤਾ ਦੀ ਸੇਵਾ ਦਾ ਉਪਦੇਸ ਦਿੱਤਾ ਹੈ। ਜਿਨ੍ਹਾਂ ਵਿਚੋ ਭਾਈ ਘੱਨ੍ਹਈਆ ਜੀ ਇੱਕ ਸਨ ਅਤੇ ਸਾਨੂੰ ਆਪਣੇ ਗੁਰੂਆਂ ਦੇ ਦਰਸਾਏ ਮਾਰਗਾਂ ਤੇ ਚਲਣ ਦੀ ਲੋੜ ਹੈ । ਸਾਨੂੰ ਸਮਾਜ ਦੇ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸ਼ਾਂ ਕਰਦਿਆਂ ਕਿਹਾ ਕਿ ਸੁਸਾਇਟੀ ਲੋਕਾਂ ਦੇ ਸਹਿਯੋਗ ਨਾਲ ਸਮਾਜ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰ ਰਹੀਂ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਜ਼ਿਲ੍ਹਾ ਰੈੱਡ ਕਰਾਸ  ਸੋਸਾਇਟੀ ਨਾਲ ਜੁੜ ਕੇ ਸਮਾਜ ਸੇਵਾ ਵਿੱਚ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲ ਭਲਾਈ ਸ਼ਾਖਾ ਵੀ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਲੈਣ ਲਈ ਵਿਸ਼ੇਸ ਉਪਰਾਲੇ ਕਰ ਰਹੀਂ ਹੈ ਅਤੇ ਸਿਵਲ ਹਸਪਤਾਲ ਵਿਖੇ ਲੋੜਵੰਦ ਮਰੀਜਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਂਦੀ ਹੈ। 

ਇਸ ਮੌਕੇ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਜਸਨਪ੍ਰੀਤ ਕੌਰ ਗਿੱਲ ਨੇ ਬੋਲਦਿਆਂ ਕਿਹਾ ਕਿ ਰੈੱਡ ਕਰਾਸ ਦੇ ਬਾਨੀ ਸਰ ਹੈਨਰੀ ਡਿਓਨਾ ਦੇ ਜਨਮ ਦਿਵਸ ਨੂੰ  ਹਰ ਸਾਲ ਵਿਸ਼ਵ ਰੈੱਡ ਕਰਾਸ ਦਿਵਸ ਵੱਜੋ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਿਥੇ  ਲੋੜਵੰਦਾਂ ਦੀ ਸਹਾਇਤਾ ਕਰਦੀ ਹੈ ਉਥੇ ਸੁਸਾਇਟੀ ਵੱਲੋਂ ਫਸਟ ਏਡ ਐਂਡ ਹੋਮ ਨਰਸਿੰਗ ਟਰੇਨਿੰਗ ਦਿੱਤੀ ਜਾਂਦੀ ਹੈ ਜਿਸ ਤਹਿਤ ਹੁਣ ਤੱਕ 7 ਹਜਾਰ 800 ਉਮੀਦਵਾਰਾਂ ਨੂੰ ਟਰੇਨਿੰਗ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਨ ਔਸਧੀ ਸਟੋਰ ਜਿਥੇ ਕਿ ਸਸਤੀਆਂ ਜੈਨਰਿਕ ਦਵਾਇਆ ਦਿੱਤੀਆਂ ਜਾਂਦੀਆ ਹਨ ਵੀ ਚਲਾਇਆ ਜਾ ਰਿਹਾ ਹੈ । ਭਵਨ ਦੀ ਸਥਾਪਨਾ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਰੈੱਡ ਕਰਾਸ ਅਤੇ ਸੈਟ ਜੋਨ ਐਬੂਲੈਸ ਸ਼ਾਖਾ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। 

ਇਸ ਮੌਕੇ ਸ੍ਰੀਮਤੀ ਸਿੱਧੂ ਨੇ ਸਟਾਰ ਡੋਨਰ ਸ੍ਰੀਮਤੀ ਜਸਵੰਤ ਕੌਰ ਅਤੇ ਸ੍ਰੀ ਬਲਵੰਤ ਸਿੰਘ ਪਤੀ ਪਤਨੀ ਵੱਲੋਂ 82 ਵਾਰ ਖੂਨਦਾਨ ਕਰਨ ਤੇ ਵਿਸ਼ੇਸ ਤੌਰ ਤੇ ਸਨਮਾਨ ਕੀਤਾ। ਇਨ੍ਹਾਂ  ਤੋਂ ਇਲਾਵਾ 20 ਵਾਰ ਤੋਂ ਵੱਧ ਖੂਨਦਾਨ ਕਰਨ ਵਾਲੇ ਸ੍ਰੀ ਅਸੌਕ ਬਜਹੇੜੀ, ਸ੍ਰੀ ਭਗਵੰਤ ਸਿੰਘ, ਸ੍ਰੀ ਸੁਸੀਲ ਕੁਮਾਰ ਸ਼ਰਮਾ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਗਿਰਧਾਰੀ ਲਾਲੀ, ਸ੍ਰੀ ਗੁਰਸ਼ਰਨ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਸਮਾਜ ਸੇਵੀ ਇੰਜ. ਪੀ.ਐਸ ਵਿਰਦੀ, ਸ੍ਰੀਮਤੀ  ਸੁਨੀਤਾ ਸ਼ਰਮਾ, ਸ੍ਰੀ ਐਨ.ਐਸ. ਸਿੱਧੂ ਪੈਟਰਨ, ਸ੍ਰੀ ਹਰਪ੍ਰੀਤ ਸਿੰਘ ਰੇਖੀ, ਡਾ. ਜੀ.ਕੇ ਨੰਦਾ, ਲੈਫ: ਕਰਨਲ (ਸੇਵਾਮੁਕਤ) ਪੀ.ਐਸ. ਰੰਧਾਵਾ, ਸ੍ਰੀ ਹਰਵੰਸ ਸਿੰਘ ਬੈਦਵਾਨ, ਸ੍ਰੀ ਹਰਵਿੰਦਰ ਸਿੰਘ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸ੍ਰੀ ਇਕਬਾਲ ਸਿੰਘ ਸੇਰਗਿੱਲ, ਸ੍ਰੀ ਐਮ.ਪੀ. ਸਿੰਘ,  ਸੁਖਦੀਪ ਸਿੰਘ, ਐਸ.ਐਸ. ਧਨੋਆ, ਸ੍ਰੀ ਰਾਜਮਲ ਸਕੱਤਰ ਜਿਲਾ੍ਹ ਰੈਡ ਕਰਾਸ ਸੁਸਾਇਟੀ ਮੋਹਾਲੀ, ਜਿਲਾ੍ਹ ਟਰੇਨਿੰਗ ਅਫਸਰ ਰੈਡ ਕਰਾਸ ਸੋਸਾਇਟੀ ਸ੍ਰ: ਸੁਖਵੰਤ ਸਿੰਘ  ਸਮੇਤ ਹੋਰ ਸਮਾਜ ਸੇਵੀਆਂ  ਨੂੰ ਵੀ ਵਿਸ਼ੇਸ ਤੌਰ ਸਨਮਾਨਿਤ ਕੀਤਾ ਗਿਆ।ਇਸ ਮੌਕੇ  ਜਿਲਾ੍ਹ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਪੇਟਿੰਗ, ਲੇਖ, ਭਾਸ਼ਨ  ਮੁਕਾਬਲਿਆਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸਨ ਹਾਸਲ ਕਰਨ ਵਾਲਿਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਸਕੂਲੀ ਬੱਚਿਆਂ ਵੱਲਂੋ ਗਿੱਧੇ ਭੰਗੜੇ ਤੋਂ ਇਲਾਵਾ ਦੁਰਘਟਨਾ ਸਮੇਂ ਵਿਅਕਤੀਆਂ ਦੀ ਮੁੱਢਲੀ ਸਹਾਇਤਾਂ ਸਬੰਧੀ ਸਕਿੱਟ ਵੀ ਪੇਸ਼ ਕੀਤਾ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD