Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ 'ਚ ਕਿਸਾਨਾਂ ਨੂੰ ਖੇਤੀਬਾੜੀ ਲਈ 1096 ਕਰੋੜ 7 ਲੱਖ 52 ਹਜ਼ਾਰ ਦੇ ਕਰਜੇ ਮੁਹੱਈਆ ਕਰਵਾਏ ਜਾਣਗੇ : ਸਿੱਧੂ

ਸਿੱਖਿਆ ਕਰਜਾ ਯੋਜਨਾ ਤਹਿਤ 115 ਕਰੋੜ 91 ਲੱਖ 91 ਹਜ਼ਾਰ ਰੁਪਏ ਦੇ ਕਰਜੇ ਦਿੱਤੇ ਜਾਣਗੇ

ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਸਲਾਨਾ ਕਰਜਾ ਯੋਜਨਾ ਜਾਰੀ ਕਰਦੇ ਹੋਏ।
ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਸਲਾਨਾ ਕਰਜਾ ਯੋਜਨਾ ਜਾਰੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 12 May 2015

Last updated on: May 12, 2015, 00:00 IST

ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ 'ਚ ਕਿਸਾਨਾਂ ਨੂੰ ਖੇਤੀਬਾੜੀ ਲਈ 1096 ਕਰੋੜ 7 ਲੱਖ 52 ਹਜ਼ਾਰ ਦੇ ਕਰਜੇ ਮੁਹੱਈਆ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਖੇਤਬਾੜੀ ਵਿਭਿੰਨਤਾ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸਾਨ ਰਿਵਾਇਤੀ ਫਸਲਾਂ ਕਣਕ, ਝੋਨੇ ਦੀ ਬਜਾਏ ਲਾਹੇਵੰਦ ਫਸਲਾਂ, ਫਲ, ਫੁੱਲ ਅਤੇ ਸਬਜੀਆਂ ਦੀ ਪੈਦਾਵਾਰ ਕਰਕੇ ਆਪਣੀ ਆਰਥਿਕਤਾ ਮਜਬੂਤ ਕਰ ਸਕਣ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਨੈਸ਼ਨਲ ਬੈਂਕ (ਲੀਡ ਬੈਂਕ) ਮੋਹਾਲੀ ਵੱਲੋਂ ਜ਼ਿਲ੍ਹੇ ਦੀ ਸਾਲ 2015-16 ਦੀ 5419.54 ਕਰੋੜ ਰੁਪਏ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੀ ਸਾਲਾਨਾ ਕਰਜ਼ਾ ਯੋਜਨਾ 4506.37 ਕਰੋੜ ਰੁਪਏ ਦੀ ਸੀ ਅਤੇ ਇਸ ਸਾਲ 913.17 ਕਰੋੜ ਰੁਪਏ ਵੱਧ ਰੱਖੇ ਗਏ ਹਨ ਅਤੇ ਜੋ ਕਿ ਪਿਛਲੇ ਸਾਲ ਨਾਲੋਂ 20.26 ਫੀਸਦੀ ਵੱਧ ਹੈ।

ਸਿੱਧੂ ਨੇ ਦੱਸਿਆ ਕਿ ਇਸ ਸਾਲ ਸਾਲਾਨਾ ਕਰਜ਼ਾ ਯੋਜਨਾ ਤਹਿਤ ਖੇਤੀਬਾੜੀ ਖੇਤਰ ਅਤੇ ਇਸ ਨਾਲ ਸਹਾਇਕ ਧੰਦਿਆਂ ਲਈ 1758 ਕਰੋੜ 48 ਲੱਖ ਰੁਪਏ ਦੇ ਕਰਜ਼ੇ ਦਿੱਤੇ ਜਾਣਗੇ। ਜਿਸ ਵਿੱਚ 1096 ਕਰੋੜ 7 ਲੱਖ 52 ਹਜ਼ਾਰ ਦੇ ਕਰਜੇ ਇਕੱਲੇ ਖੇਤੀਬਾੜੀ ਖੇਤਰ ਲਈ ਦਿੱਤੇ ਜਾਣਗੇ। ਉਨ੍ਹਾਂ ਹੋਰ ਅੱਗੇ ਦੱਸਿਆ ਕਿ ਨਾਨ ਫਾਰਮ ਸੈਕਟਰ ਲਈ 1597.72 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ ਅਤੇ ਹੋਰ ਤਰਜੀਹੀ ਖੇਤਰਾਂ ਲਈ 1329.08 ਕਰੋੜ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਤਰਜੀਹੀ ਸੈਕਟਰ ਤਹਿਤ ਜ਼ਿਲ੍ਹੇ ਵਿੱਚ ਲਘੂ ਅਤੇ ਸੁਖਮ ਉਦਯੋਗਾਂ ਲਈ 1224 ਕਰੋੜ 31 ਲੱਖ 82 ਹਜ਼ਾਰ ਰੁਪਏ ਦੇ ਕਰਜ਼ੇ ਦਿੱਤੇ ਜਾਣਗੇ ਤਾਂ ਜੋ ਜ਼ਿਲ੍ਹੇ ਵਿੱਚ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਬੇਰੁਜ਼ਗਾਰਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ।

ਡਿਪਟੀ ਕਮਿਸ਼ਨਰ ਨੇ ਅੱਗੋਂ ਦੱਸਿਆ ਕਿ ਐਜੂਕੇਸ਼ਨ ਲੋਨ ਸਕੀਮ ਅਧੀਨ ਚਾਲੂ ਮਾਲੀ ਸਾਲ ਦੌਰਾਨ 115 ਕਰੋੜ 91 ਲੱਖ 91 ਹਜ਼ਾਰ ਰੁਪਏ ਦੇ ਕਰਜ਼ੇ ਮੁਹੱਈਅ ਕਰਵਾਏ ਜਾਣਗੇ ਤਾਂ ਜੋ ਉੱਚ ਵਿਦਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਮਿਲ ਸਕੇ ਅਤੇ ਉਹ ਉੱਚ ਵਿਦਿਆ ਹਾਸਲ ਕਰ ਸਕਣ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆ ਹਨ ਕਿ ਐਜੂਕੇਸ਼ਨ ਲੋਨ ਦੇਣ ਲਈ ਕਰਜ਼ਾ ਯੋਜਨਾ ਨੂੰ ਹੋਰ ਵਧੇਰੇ ਆਸਾਨ ਬਣਾਉਣਾ ਯਕੀਨੀ ਬਣਾਉਣÎ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਲਫ ਹੈਲਪ ਗਰੁੱਪਾਂ ਸਹਿਂਦ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ 'ਤੇ ਕਰਜ਼ੇ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਬਾਗਬਾਨੀ ਤੇ ਡੇਅਰੀ ਵਿਕਾਸ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਲਈ ਅਸਾਨ ਕਿਸਤਾਂ 'ਤੇ ਕਰਜ਼ੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਡੇਅਰੀ ਧੰਦੇ ਲਈ 6 ਕਰੋੜ 72 ਲੱਖ 81 ਹਜਾਰ ਰੁਪਏ ਦੇ ਕਰਜੇ ਦੀ  ਵਿਵਸਥਾ ਕੀਤੀ ਗਈ ਹੈ।  

ਇਸ ਮੌਕੇ ਬੋਲਦਿਆਂ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੈ. ਸੈਣੀ ਨੇ ਦੱਸਿਆ ਕਿ ਇਸ ਜਾਰੀ ਕੀਤੀ ਗਈ ਸਾਲਾਨਾ ਕਰਜ਼ਾ ਯੋਜਨਾ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਨ ਧੰਨ ਯੋਜਨਾ ਤਹਿਤ 100 ਫੀਸਦੀ ਖਾਤੇ ਖੋਲ੍ਹੇ ਜਾ ਚੁੱਕੇ ਜਾ ਚੁੱਕੇ ਹਨ ਅਤੇ ਬੈਂਕਾਂ ਵੱਲੋਂ ਸਵੈ ਰੋਜਗਾਰ ਧੰਦਿਆਂ ਨੂੰ ਸ਼ੁਰੂ ਕਰਨ ਲਈ ਲੋੜਵੰਦਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ. ਗੁਰਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD