Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦੇ ਸ੍ਰੀ ਮੁਕਤਸਰ ਸਾਹਿਬ ਠਹਿਰਾਓ ਮੌਕੇ ਉਮੜਿਆ ਸ਼ਰਧਾਲੂਆਂ ਦਾ ਸ਼ੈਲਾਬ

ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਤੇ ਸ਼ਾਨਦਾਰ ਤੇ ਜੋਸ਼ੀਲਾ ਸਵਾਗਤ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 May 2015

Last updated on: May 13, 2015, 00:00 IST

ਗੁਰੂ ਸਹਿਬਾਨ ਦੀਆਂ ਪਾਵਨ-ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਧਾਰਮਿਕ ਦਰਸ਼ਨ ਦਿਦਾਰ ਯਾਤਰਾ ਦੇ ਅੱਜ ਸ੍ਰੀ ਮੁਕਤਸਰ ਸਾਹਿਬ ਠਹਿਰਾਓ ਮੌਕੇ ਸ਼ਰਧਾਲੂਆਂ ਦਾ ਸ਼ੈਲਾਬ ਉਮੜ ਪਿਆ। ਹਜਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਦਿਦਾਰੇ ਕੀਤੇ। ਸੰਗਤਾਂ ਵਿਚ ਭਾਰੀ ਉਤਸਾਹ ਸੀ ਅਤੇ ਸ਼ਰਧਾਲੂਆਂ ਲਈ ਥਾਂ ਥਾਂ ਲੰਗਰ ਲਗਾਏ ਗਏ ਸਨ। ਅੱਜ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਆਪਣੇ ਪਰਿਵਾਰ ਸਮੇਤ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 14 ਮਈ ਨੂੰ ਸਵੇਰ ਇਹ ਯਾਤਰਾ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਇਸ ਤੋਂ ਪਹਿਲੀ ਬੀਤੀ ਰਾਤ ਧਾਰਮਿਕ ਯਾਤਰਾ ਦੇ  ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ਤੇ ਪਿੰਡ ਰੁਪਾਣਾ ਵਿਖੇ ਇਲਾਕੇ ਦੀਆਂ ਸੰਗਤਾਂ ਨੇ ਯੂਥ ਅਕਾਲੀ ਦਲ ਦੇ ਮਾਲਵਾ ਜੋਨ-ਇਕ ਦੇ ਪ੍ਰਧਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਇੰਚਾਰਜ ਸ: ਕੰਵਰਜੀਤ ਸਿੰਘ ਰੋਜ਼ੀ ਬਕਰੰਦੀ ਦੀ ਅਗਵਾਈ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਯਤਨਾਂ ਸਦਕਾ ਹੋਏ ਇਸ ਅਹਿਮ ਉਪਰਾਲੇ ਲਈ ਪੰਜਾਬ ਸਰਕਾਰ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਯਾਤਰਾ ਨੌਜਵਾਨਾਂ ਨੂੰ ਉਨ੍ਹਾਂ ਦੇ ਗੌਰਵਸ਼ਾਲੀ ਵਿਰਸੇ ਨਾਲ ਜੋੜਨ ਵਿਚ ਵਿਸੇਸ਼ ਤੌਰ ਤੇ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜੀ ਵਿਚ ਆਪਣੇ ਇਤਿਹਾਸ ਪ੍ਰਤੀ ਜੋ ਜਜ਼ਬਾ ਪਾਇਆ ਜਾ ਰਿਹਾ ਹੈ ਉਹ ਸਿੱਧ ਕਰਦਾ ਹੈ ਕਿ ਅੱਜ ਵੀ ਪੰਜਾਬ ਦੇ ਨੌਜਵਾਨ ਨੂੰ ਆਪਣੇ ਵਿਰਸੇ ਤੇ ਪੂਰਾ ਮਾਣ ਹੈ। ਇਸ ਤੋਂ ਪਹਿਲਾਂ ਮਲੋਟ ਤੋਂ ਸ਼ੁਰੂ ਹੋਈ ਇਹ ਯਾਤਰਾ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਸ਼ਾਮ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੀ। 

ਰਾਸਤੇ ਵਿਚ ਥਾਂ ਥਾਂ ਤੇ ਸੰਗਤਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਅਤੇ ਚਾਹ ਪਾਣੀ ਦਾ ਪ੍ਰਬੰਧ ਯਾਤਰੀਆਂ ਲਈ ਕੀਤਾ ਗਿਆ। ਈਨਾ ਖੇੜਾ, ਔਲਖ, ਫੂਲੇ ਵਾਲਾ, ਧਿਗਾਣਾ, ਜੌੜੇ ਪੁੱਲ, ਮਹਿਰਾਜਵਾਲਾ, ਚੱਕ ਦੂਹੇ ਵਾਲਾ ਆਦਿ ਪਿੰਡਾਂ ਵਿਖੇ ਸੰਗਤਾਂ ਨੇ ਵਿਸੇਸ਼ ਤੌਰ ਤੇ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਸੰਗਤਾ ਗੁਰੂ ਜਸ ਗਾਇਨ ਕਰ ਰਹੀਆਂ ਸਨ। ਸ਼ਹਿਰ ਦੇ ਬਜਾਰਾਂ ਵਿਚੋਂ ਲੰਘਦੇ ਸਮੇਂ ਸੰਗਤਾਂ ਨੇ ਗਰਮਜੋਸੀ ਨਾਲ ਯਾਤਰਾ ਦਾ ਸਵਾਗਤ  ਇੱਥੇ ਜ਼ਿਕਰਯੋਗ ਹੈ ਕਿ ਇਹ ਯਾਤਰਾ ਪਟਿਆਲਾ ਦੇ ਗੁਰੂਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਤੋਂ ਸ਼ੁਰੂ ਹੋਈ ਹੈ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਨਿਹਾਲ ਕਰਨ ਉਪਰੰਤ ਇਹ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਤੱਕ ਜਾਣੀ ਹੈ। ਇਸ ਯਾਤਰਾ ਪ੍ਰਤੀ ਇਲਾਕੇ ਦੀਆਂ ਸੰਗਤਾਂ ਵਿੱਚ ਵਿਸੇਸ਼ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਸੀ ਅਤੇ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿਚ ਯਾਤਰਾ ਦੇ ਨਾਲ ਨਾਲ ਚੱਲ ਕੇ ਇਨ੍ਹਾਂ ਯਾਦਗਾਰੀ ਪਲਾਂ ਦੇ ਗਵਾਹ ਬਣ ਰਹੇ ਸਨ। ਇੱਥੇ ਪੁੱਜਣ ਵਾਲਿਆਂ ਵਿਚ ਨੌਜਵਾਨਾਂ ਦੀ ਵੱਡੀ ਗਿਣਤੀ ਸਿੱਧ ਕਰ ਰਹੀ ਸੀ ਕਿ ਅੱਜ ਦਾ ਨੌਜਵਾਨ ਵੀ ਆਪਣੇ ਵਿਰਸੇ ਅਤੇ ਗੌਰਵਸ਼ਾਲੀ ਇਤਿਹਾਸ ਨਾਲ ਜੁੜਨਾ ਲੋਚਦਾ ਹੈ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸੀਨੀਅਰ ਅਕਾਲੀ ਆਗੂ ਸ: ਮਨਜੀਤ ਸਿੰਘ ਬਰਕੰਦੀ, ਸਰਕਲ ਪ੍ਰਧਾਨ ਸ: ਮਨਜਿੰਦਰ ਸਿੰਘ ਬਿੱਟੂ ਵੀ ਉਚੇਚੇ ਤੌਰ ਤੇ ਹਾਜਰ ਸਨ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ., ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਮੈਨੇਜਰ ਦਰਬਾਰ ਸਾਹਿਬ ਸ: ਜਰਨੈਲ ਸਿੰਘ ਅਤੇ ਹੈਡ ਗ੍ਰੰਥੀ ਸ: ਹਰਪ੍ਰੀਤ ਸਿੰਘ, ਸ: ਸੁਖਦਰਸ਼ਨ ਸਿੰਘ ਮਰਾੜ, ਸ: ਜਗਮੋਹਨ ਸਿੰਘ ਫੱਤਣਵਾਲਾ, ਸੱਤਪਾਲ ਪਠੇਲਾ, ਜੱਥੇਦਾਰ ਹੀਰਾ ਸਿੰਘ ਚੜੇਵਾਨ, ਨਗਰ ਕੋਂਸ਼ਲ ਦੇ ਪ੍ਰਧਾਨ ਸ: ਹਰਪਾਲ ਸਿੰਘ ਬੇਦੀ, ਬਿੰਦਰ ਗੋਣੇਆਨਾ, ਗੋਲਾ ਸੋਢੀ, ਸੌਰਵ ਰਾਜ ਆਦਿ ਵੀ ਹਾਜਰ ਸਨ। 

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD