Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੌਸਮ ਦੀ ਤਬਦੀਲੀ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਮੁੱਖ ਮੰਤਰੀ ਵੱਲੋਂ ਚਿੰਤਾ ਦਾ ਪ੍ਰਗਟਾਵਾ

ਕੇਂਦਰ ਸਰਕਾਰ ਕੋਲੋ ਫ਼ਸਲੀ ਬੀਮਾ ਯੋਜਨਾ ਸ਼ੁਰੂ ਕਰਨ ਦੀ ਅਪੀਲ

Web Admin

Web Admin

5 Dariya News

ਢਢੋਗਲ, ਸੰਗਰੂਰ , 13 May 2015

Last updated on: May 13, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੌਸਮ ਦੇ ਲਗਾਤਾਰ ਹੋ ਰਹੇ ਬਦਲਾਅ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲ ਦੇ ਅਧਾਰ ਤੇ ਫਸਲ ਬੀਮਾ ਯੋਜਨਾ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਵਿੱਚ ਆਪਣੇ ਧੰਨਵਾਦੀ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਕਿਹਾ ਪਲ ਪਲ ਬਦਲਦੇ ਮੌਸਮ ਨੇ ਕਿਸਾਨਾਂ ਦੀ ਫ਼ਸਲ ਬਰਬਾਦ ਕਰਕੇ ਕਮਰ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੁਰੇ ਹਲਾਤਾਂ ਵਿੱਚ ਕਿਸਾਨਾਂ ਲਈ ਫ਼ਸਲੀ ਬੀਮਾ ਯੋਜਨਾ ਹੀ ਇਕੋ ਇਕ ਉਮੀਦ ਦੀ ਕਿਰਨ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲੀ ਬੀਮਾ ਯੋਜਨਾ ਸ਼ੁਰੂ ਕਰੇ ਤਾਂ ਜੋ ਕਿਸਾਨਾਂ ਨੂੰ ਸੰਕਟ ਦੀ ਇਸ ਅੋਖੀ ਘੜੀ ਵਿੱਚ ਕੱਢਿਆ ਜਾ ਸਕੇ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ. ਅਤੇ ਹੋਰ ਸਰਕਾਰੀ ਅਦਾਰਿਆਂ ਦੇ ਘਾਟੇ ਵਿੱਚ ਚਲਣ ਤੇ ਚਿੰਤਾਂ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਹਨਾਂ ਘਾਟੇ ਵਿੱਚ ਜਾ ਰਹੇ ਅਦਾਰਿਆਂ ਨੂੰ ਮੁੜ ਲੀਹ ਤੇ ਲਿਆਉਣ ਲਈ ਪੁਰਜ਼ੋਰ ਉਪਰਾਲੇ ਕਰ ਰਹੀ ਹੈ।

ਕੁੱਝ ਦਿਨ ਪਹਿਲਾ ਬਠਿੰਡਾ ਵਿਖੇ ਡਿਊਟੀ ਤੇ ਤਾਇਨਾਤ ਸਹਾਇਕ ਲੋਕ ਸੰਪਰਕ ਅਧਿਕਾਰੀ ਨਾਲ ਹੋਏ ਦੁਰਵਿਵਹਾਰ ਤੇ ਅਫਸ਼ੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਇਹ ਇਕ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਇਸ ਕੇਸ 'ਚ ਦੋਸ਼ੀਆਂ ਦੇ ਖਿਲਾਫ਼ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਪਿੰਡ ਢਢੋਗਲ ਜੈਨਪੁਰ, ਈਸੜਾ ਵਿਖੇ ਧੰਨਵਾਦੀ ਦੌਰੇ ਦੌਰਾਨ ਇਕੱਤਰ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁੱਖੀ ਨੀਤੀਆਂ ਦੇ ਭਰੋਸਾ ਪ੍ਰਗਟਾਉਣ ਲਈ ਇਹਨਾਂ ਲੋਕਾਂ ਦਾ ਤਹਿ ਦਿਲੋ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਹਨਾਂ ਦੀ ਜਿੰਮੇਵਾਰੀ ਹੋਰ ਵੀ ਵਧਾ ਦਿੱਤੀ ਹੈ, ਤਾਂ ਜੋ ਉਹ ਲੋਕਾਂ ਦੀ ਸੇਵਾ ਕਰ ਸਕਣ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਖਾਸ ਕਰ ਧੂਰੀ ਹਲਕੇ ਦਾ ਵਿਕਾਸ ਕਰਨ 'ਚ ਕੋਈ ਕਸਰ ਨਹੀ ਛੱਡੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੇਮੌਸਮੀ ਬਾਰਿਸ਼ ਅਤੇ ਗੜ੍ਹਮਾਰੀ ਕਾਰਣ ਕਣਕ ਦੀ ਖਰੀਦ ਦੇ ਸ਼ੂਰੁਆਤੀ ਦੌਰ ਵਿੱਚ ਕੁੱਝ ਦਿੱਕਤਾ ਆਈਆ ਸਨ ਪਰ ਕਿਸਾਨ ਪੱਖੀ ਅਕਾਲੀ ਭਾਜਪਾ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਨੂੰ ਉਸਦੇ ਹਰ ਦਾਨੇ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਕੁੱਝ ਹੋਰ ਸਿਆਸੀ ਧਿਰਾਂ ਨੇ ਇਸ ਮਸਲੇ ਤੇ ਕੇਵਲ ਬਿਆਨਬਾਜ਼ੀ ਹੀ ਕੀਤੀ ਹੈ ਇਸਦੇ ਉਲਟ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਅਸੀ ਦਿਲ ਦੀਆਂ ਗਹਿਰਾਈਆਂ ਤੋਂ ਕਿਸਾਨਾਂ ਦੇ ਨਾਲ ਹੈ ਅਤੇ ਹਰ ਹਾਲਤ ਵਿੱਚ ਉਹਨਾਂ ਦੇ ਹਿੱਤਾਂ ਦੀ ਰਾਖੀ ਕਰਦੇ ਰਹਾਂਗੇ।ਕਾਂਗਰਸ ਪਾਰਟੀ ਤੇ ਤਿੱਖਾ ਹਮਲਿਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ 60 ਸਾਲ ਤੋਂ ਵੱਧ ਸਮੇਂ ਦੇ ਇਸ ਪਾਰਟੀ ਦੇ ਰਾਜ ਕਾਰਨ ਦੇਸ਼ ਵਾਸੀਆਂ ਨੂੰ ਅੱਜ ਵੱਡੀ ਤਾਦਾਰ ਵਿੱਚ ਸਮਾਜਿਕ ਅਲਾਮਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨ ਕਾਂਗਰਸ ਪਾਰਟੀਆਂ ਦੀਆਂ ਮਾੜੀਆਂ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਣ ਕਰਜ਼ੇ ਦੇ ਭਾਰੀ ਬੋਝ ਹੇਠ ਹਨ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਮਾਜ ਦੇ ਕਮਜ਼ੋਰ ਅਤੇ ਗਰੀਬ ਤਬਕੇ ਦੀ ਭਲਾਈ ਲਈ ਕੋਈ ਉਪਰਾਲਾ ਨਹੀ ਕੀਤਾ ਅਤੇ ਹਮੇਸ਼ਾ ਹੀ ਉਨ੍ਹਾਂ ਨੂੰ ਸੁਨਿਹਰੇ ਖਿਆਲ ਦਿਖਾ ਕੇ ਗੁਮਰਾਹ ਕਰਨ ਦੀ ਕੋਸ਼ਿਸ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰ ਸ. ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਹਲਕਾ ਵਿਧਾਇਕ ਧੂਰੀ ਸ. ਗੋਬਿੰਦ ਸਿੰਘ ਲੌਂਗੋਵਾਲ, ਹਲਕਾ ਵਿਧਾਇਕ ਅਮਰਗੜ੍ਹ ਸ. ਇਕਬਾਲ ਸਿੰਘ ਝੂੰਦਾਂ, ਵਿਸ਼ੇਸ ਪ੍ਰਮੱਖ ਸਕੱਤਰ ਮੁੱਖ ਮੰਤਰੀ ਪੰਜਾਬ ਸ. ਕੇ.ਜੀ.ਐਸ.ਚੀਮਾ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਅਕਾਲੀ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD