Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼੍ਰੋਮਣੀ ਕਮੇਟੀ ਵਲੋਂ ਫਤਹਿ ਦਿਵਸ ਨੂੰ ਸਮਰਪਿਤ ਕਰਵਾਇਆ ਪੰਜਵਾਂ ਇੰਟਰਨੈਸ਼ਨਲ ਗਤਕਾ ਕੱਪ ਭਾਰਤ ਦੀ ਟੀਮ ਨੇ ਜਿੱਤਿਆ

ਜੇਤੂ ਟੀਮ ਨੂੰ ਟਰਾਫੀ, ਇਕ ਲੱਖ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕਰਦੇ ਹੋਏ ਸ੍ਰ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ,ਸ੍ਰ ਮਨਮੋਹਨ ਸਿੰਘ ਭਾਗੋਵਾਲੀਆ ਅਤੇ ਹੋਰ
ਜੇਤੂ ਟੀਮ ਨੂੰ ਟਰਾਫੀ, ਇਕ ਲੱਖ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕਰਦੇ ਹੋਏ ਸ੍ਰ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ,ਸ੍ਰ ਮਨਮੋਹਨ ਸਿੰਘ ਭਾਗੋਵਾਲੀਆ ਅਤੇ ਹੋਰ

Web Admin

Web Admin

5 Dariya News

ਸ੍ਰੀ ਫਤਹਿਗੜ੍ਹ ਸਾਹਿਬ , 15 May 2015

Last updated on: May 15, 2015, 00:00 IST

ਸਿੱਖ ਰਾਜ ਦੇ ਮਹਾਨਾਇਕ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਪੰਜਵੇ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਵਿਚੋਂ ਮੁਖ ਮੁਕਾਬਲਾ ਭਾਰਤ ਦੀ ਟੀਮ ਨੇ ਆਪਣੇ ਨਾਮ ਕਰਦਿਆਂ ਇਕ ਲੱਖ ਰੁਪਏ ਦਾ ਇਨਾਮ ਜਿੱਤ ਲਿਆ। ਇਸ ਟੀਮ ਨੇ ਆਪਣੀ ਨਿਕਟ ਵਿਰੋਧੀ ਸ੍ਰੋਮਣੀ ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਟੀਮ ਨੂੰ ਹਰਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ੍ਰ ਪਰਮਜੀਤ ਸਿੰਘ ਸਰੋਆ ਤੇ ਸ੍ਰ ਮਨਮੋਹਨ ਸਿੰਘ ਭਾਗੋਵਾਲੀਆ ਡਾਇਰੈਕਟਰ ਗਤਕਾ ਨੇ ਪਹਿਲੇ ਸਥਾਨ ਤੇ ਰਹਿਣ ਵਾਲੀ ਭਾਰਤ ਦੀ ਟੀਮ ਨੂੰ ਜੇਤੂ ਟਰਾਫੀ, ਸਿਰੋਪਾਓ ਤੇ ਇਕ ਲੱਖ ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਵੀ ਪਝੰਤਰ ਹਜਾਰ ਰੁਪਏ ਦਾ ਚੈਕ, ਸਿਰੋਪਾਓ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕਰਵਾਏ ਗਏ ਸੈਮੀਫਾਈਨਲ ਮੁਕਾਬਲਿਆਂ ਦੌਰਾਨ ਭਾਰਤ, ਸ੍ਰੋਮਣੀ ਗਤਕਾ ਫੈਡਰੇਸ਼ਨ ਆਫ ਇੰਡੀਆ ਤੇ ਸ੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਮੁਖ ਮੁਕਾਬਲੇ ਲਈ ਚੁਣੀਆਂ ਗਈਆਂ। ਬੇਹੱਦ ਰੌਚੱਕ ਹੋਏ ਇਨ੍ਹਾਂ ਫਾਈਨਲ  ਮੁਕਾਬਲਿਆਂ ਦੌਰਾਨ ਭਾਰਤ ਦੀ ਟੀਮ ਨੇ ਮੁਖ ਮੁਕਾਬਲਾ ਜਿੱਤਿਆ। ਇਹ ਮੁਕਾਬਲੇ ਸ੍ਰ ਸੁਪ੍ਰੀਤ ਸਿੰਘ ਚੀਫ ਰੈਫਰੀ, ਸ੍ਰ ਸਿਮਰਨਜੀਤ ਸਿੰਘ ਤੇ ਸ੍ਰ ਹਰਦੀਪ ਸਿੰਘ ਰੈਫਰੀ ਦੀ ਨਿਗਰਾਨੀ ਹੇਠ ਹੋਏ।

ਇਸ ਮੌਕੇ ਸ੍ਰ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਤੇ ਸ੍ਰ ਮਨਮੋਹਨ ਸਿੰਘ ਭਾਗੋਵਾਲੀਆ ਡਾਇਰੈਕਟਰ ਗਤਕਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟੀ ਵੀ ਚੈਨਲ ਦੇ ਰੀਪੋਟਰ ਨਾਲ ਗਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਇਹ ਪੰਜਵਾਂ ਇੰਟਰਨੈਸ਼ਨਲ ਗਤਕਾ ਕੱਪ ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗਤਕਾ ਕੱਪ ਮੁਕਾਬਲੇ ਕਰਵਾਉਣ ਦਾ ਮੁਖ ਮੰਤਵ ਜਿਥੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਹੈ ਉਥੇ ਸਿੱਖ ਨੌਜਵਾਨੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦਾ ਉਪਰਾਲਾ ਵੀ ਹੈ। ਗਤਕਾ ਟੀਮਾਂ ਦੇ ਖਿਡਾਰੀਆਂ ਤੇ ਉਨ੍ਹਾਂ ਦੇ ਨਾਲ ਆਏ ਜਥੇਦਾਰਾਂ ਨੂੰ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ,ਸ੍ਰ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰ ਅਮਰਜੀਤ ਸਿੰਘ ਮੈਨੇਜਰ ਤੇ ਸ੍ਰ ਮਨਮੋਹਨ ਸਿੰਘ ਭਾਗੋਵਾਲੀਆ ਡਾਇਰੈਕਟਰ ਗਤਕਾ ਨੇ ਮੋਂਮੈਂਟੋ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰ ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ,  ਸ੍ਰ ਗੁਰਤੇਜ ਸਿੰਘ ਲਾਂਬਾ ਪਿੰਰਸੀਪਲ, ਸ੍ਰ ਮਨਪ੍ਰੀਤ ਸਿੰਘ ਐਕਸੀਅਨ, ਸ੍ਰ ਭਗਵੰਤ ਸਿੰਘ ਮੈਨੇਜਰ ਆਦਿ ਮੌਜੂਦ ਸਨ।

 

Tags: SGPC , GATKA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD