Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਪੰਜਾਬ ਦੇ 450 ਅਧਿਆਪਕਾਂ ਨੂੰ ਪਿੱਤਰੀ ਸੂਬੇ ਵਿੱਚ ਵਾਪਸ ਭੇਜਣ ਦੀ ਪ੍ਰਕ੍ਰਿਆ 'ਤੇ ਰੋਕ

ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੇ ਅਧਿਆਪਕਾਂ ਨਾਲ ਘੋਰ ਅਨਿਆਂ ਦਾ ਮਾਮਲਾ ਰਾਜਪਾਲ ਕੋਲ ਉਠਾਇਆ

Web Admin

Web Admin

5 Dariya News

ਚੰਡੀਗੜ੍ਹ , 16 May 2015

Last updated on: May 16, 2015, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਦੇ ਇਕ ਵਫ਼ਦ ਦੀ ਅਪੀਲ ਨੂੰ ਸਵਿਕਾਰ ਕਰਦਿਆਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਅੱਜ ਪੰਜਾਬ ਦੇ 450 ਅਧਿਆਪਕਾਂ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਪਿਤਰੀ ਸੂਬੇ ਵਿੱਚ ਵਾਪਸ ਭੇਜਣ ਦੀ ਪ੍ਰਕ੍ਰਿਆ ਰੋਕ ਦਿੱਤੀ ਹੈ।ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਸ. ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸ਼ਾਮ ਹਰਿਆਣਾ ਰਾਜ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਲਈ ਆਪਸੀ ਸਹਿਮਤੀ ਨਾਲ ਪੰਜਾਬ ਤੇ ਹਰਿਆਣਾ ਲਈ 60:40 ਅਨੁਪਾਤ ਹੈ ਜਿਸ ਦਾ ਸਤਿਕਾਰ ਕਰਦਿਆਂ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਫਾਰਮੂਲੇ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲਿਆਂ ਦੀ ਵੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਸ ਫਾਰਮੂਲੇ ਨੂੰ ਯੋਜਨਾਬੱਧ ਢੰਗ ਨਾਲ ਅਸਰਹੀਣ ਕੀਤਾ ਗਿਆ ਅਤੇ ਪੰਜਾਬੀ ਅਧਿਆਪਕਾਂ ਨੂੰ ਉਨ੍ਹਾਂ ਦੇ ਪਿਤਰੀ ਸੂਬੇ ਵਿੱਚ ਵਾਪਸ ਭੇਜਣ ਦਾ ਲਿਆ ਫੈਸਲਾ ਵੀ ਇਸੇ ਕੜੀ ਦਾ ਹੀ ਹਿੱਸਾ ਹੈ। ਵਫ਼ਦ ਨੇ ਕਿਹਾ ਕਿ ਇਸ ਉਲੰਘਣਾ ਨੂੰ ਫੌਰੀ ਤੌਰ 'ਤੇ ਰੋਕਿਆ ਜਾਵੇ।

ਇਨ੍ਹਾਂ ਨੇਤਾਵਾਂ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਫੈਸਲਾ ਪੰਜਾਬ ਦੇ 450 ਅਧਿਆਪਕਾਂ ਨਾਲ ਘੋਰ ਅਨਿਆਂ ਹੈ ਜੋ ਇਸ ਵੇਲੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾਅ ਰਹੇ ਹਨ। ਰਾਜਪਾਲ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ।ਰਾਜਪਾਲ ਨੇ ਫੌਰੀ ਕਦਮ ਚੁੱਕਦਿਆਂ ਪੰਜਾਬੀ ਅਧਿਆਪਕਾਂ ਨੂੰ ਪਿਤਰੀ ਸੂਬੇ ਵਿੱਚ ਵਾਪਸ ਭੇਜਣ ਦੀ ਸਮੁੱਚੀ ਪ੍ਰਕ੍ਰਿਆ ਤੁਰੰਤ ਰੋਕਣ ਦੇ ਹੁਕਮ ਦਿੱਤੇ।ਉਨ੍ਹਾਂ ਨੇ ਰਾਜਪਾਲ ਦਾ ਧੰਨਵਾਦ ਕਰਦਿਆਂ ਇਕ ਹੋਰ ਅਹਿਮ ਮੁੱਦੇ ਨੂੰ ਚੁੱਕਦਿਆਂ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿਵਾਉਣ 'ਤੇ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਭਾਵੇਂ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੈ ਪਰ ਪ੍ਰਸ਼ਾਸਕੀ ਪੱਧਰ 'ਤੇ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦੇਣ ਬਾਰੇ ਫੌਰੀ ਤੌਰ 'ਤੇ ਨੋਟੀਫਾਈ ਕਰਨ ਦੀ ਅਪੀਲ ਕੀਤੀ।  

 

Tags: Kaptan Singh Solanki , Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD