Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਕਾਲੀ ਭਾਜਪਾ ਸਰਕਾਰ ਨੇ ਰਾਜ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋੜ ਰੁਪਏ ਖਰਚੇ-ਮਨਪ੍ਰੀਤ ਸਿੰਘ ਇਯਾਲੀ

ਦੇਸ਼ ਅਤੇ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਵਿਸ਼ੇਸ਼ ਨੀਤੀ ਜਲਦ ਲਾਗੂ ਕੀਤੀ ਜਾਵੇਗੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 18 May 2015

Last updated on: May 18, 2015, 00:00 IST

ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਵਿੱਚ ਸਮੁੱਚੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਸਾਲਾਨਾ 90 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖ਼ਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੇ ਸਥਾਨਕ ਰਿਸ਼ੀ ਨਗਰ ਵਿਖੇ ਨਵੀਂ ਕ੍ਰਿਕਟ ਅਕਾਦਮੀ ਦਾ ਉਦਘਾਟਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਾਲ 2010 ਵਿੱਚ ਰਾਜ ਦੀ ਪਹਿਲੀ ਖੇਡ ਨੀਤੀ ਲਾਗੂ ਕੀਤੀ ਗਈ ਸੀ। ਸਰਕਾਰ ਵੱਲੋਂ ਰਾਜ ਵਿੱਚ ਸਮੁੱਚੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ, ਜਿਸ ਤਹਿਤ ਸਾਲਾਨਾ 90 ਕਰੋੜ ਰੁਪਏ ਖਰਚ ਕੀਤੇ ਜਾਣਗੇ। ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖ਼ਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਸਰਦਾਰੀ ਬਹਾਲ ਕਰਨ ਵਾਸਤੇ ਮੁਹਾਲੀ, ਬਠਿੰਡਾ, ਫਰੀਦਕੋਟ, ਲੁਧਿਆਣਾ, ਜਲੰਧਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਵਾਲੇ ਹਾਕੀ ਸਟੇਡੀਅਮ ਸਥਾਪਤ ਕੀਤੇ ਗਏ ਹਨ। 60 ਕਰੋੜ ਰੁਪਏ ਖਰਚ ਕਰਕੇ 10 ਬਹੁਮੰਤਵੀ ਸਟੇਡੀਅਮਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਲੱਖਾਂ ਰੁਪਏ ਦੇ ਵਿਅਕਤੀਗਤ ਅਤੇ ਟੀਮ ਇਨਾਮ ਦੇ ਕੇ ਨਿਵਾਜਿਆ ਜਾ ਚੁੱਕਾ ਹੈ। 

ਖੇਡਾਂ ਦੀ ਮਹੱਤਤਾ ਪਛਾਣਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਤੇ ਖੇਡਾਂ ਲਈ ਲੋਂੜੀਦਾ ਢਾਂਚਾ ਉਸਾਰਨ ਲਈ ਬਹੁਤ ਵੱਡੇ ਕਦਮ ਪੁੱਟੇ ਹਨ। ਅਕਾਲੀ-ਭਾਜਪਾ ਸਰਕਾਰ ਨੇ ਕਬੱਡੀ ਨੂੰƒਕੌਮਾਂਤਰੀ ਪਛਾਣ ਦੇਣ ਲਈ ਹੁਣ ਤੱਕ ਪੰਜ ਵਿਸ਼ਵ ਕਬੱਡੀ ਕੱਪ ਕਰਵਾਏ ਹਨ, ਜਿਨ੍ਹਾਂ ਰਾਹੀਂ ਖਿਡਾਰੀਆਂ ਨੂੰ ਨੌਕਰੀਆਂ ਤੇ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਮਾਂ ਖੇਡ ਕਬੱਡੀ ਨੂੰ ਵੱਡਾ ਮਾਣ ਦਿੰਦਿਆਂ ਕਬੱਡੀ ਨੂੰ ਮਾਨਤਾ ਦੇ ਕੇ ਗਰੇਡਿੰਗ ਵਾਲੀਆਂ ਖੇਡਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਹੈ। ਸੂਬੇ ਵਿੱਚ ਬਹੁਤ ਛੇਤੀ ਵਿਸ਼ਵ ਪੱਧਰ ਦਾ ਸਟੇਟ ਆਫ਼ ਦਾ ਆਰਟ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਸਥਾਪਤ ਕੀਤਾ ਜਾ ਰਿਹਾ ਹੈ। ਇਸ ਸੰਸਥਾ ਦਾ ਹੈੱਡਕੁਆਰਟਰ ਮੋਹਾਲੀ ਵਿਖੇ ਬਣਾਇਆ ਜਾ ਰਿਹਾ ਰਿਹਾ ਹੈ। ਜਿਸ ਵਿੱਚ ਕੁਝ ਚੋਣਵੀਆਂ ਖੇਡਾਂ ਦੇ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤੇ ਜਾਣਗੇ। ਇਸ ਦਾ ਉਦੇਸ਼ ਸੂਬੇ ਵਿੱਚ ਵੱਖ-ਵੱਖ ਖੇਡਾਂ ਲਈ ਉੱਚ ਕੋਟੀ ਦੇ ਖਿਡਾਰੀਆਂ ਦਾ ਇੱਕ ਵੱਡਾ ਪੂਲ ਤਿਆਰ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਸਿਖ਼ਲਾਈ ਦਿੱਤੀ ਜਾ ਸਕੇ। ਇਨ੍ਹਾਂ ਖਿਡਾਰੀਆਂ ਨੂੰ ਵਧੀਆ ਹੋਸਟਲਾਂ ਵਿੱਚ ਰੱਖਿਆ ਜਾਵੇਗਾ ਅਤੇ ਮਨਪਸੰਦ ਵਿਦਿਅਕ ਸੰਸਥਾਵਾਂ ਵਿੱਚ ਪੜਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਸਤਲੁੱਜ ਕ੍ਰਿਕਟ ਅਕਾਦਮੀ ਵੱਲੋਂ ਸ਼ਹਿਰ ਵਿੱਚ ਆਪਣੀ ਨਵੀਂ ਬਰਾਂਚ ਖੋਲ੍ਹਣ 'ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਅਕਾਦਮੀ ਵੱਲੋਂ ਭਵਿੱਖ ਵਿੱਚ ਦੇਸ਼ ਦੀ ਖੇਡਾਂ ਵਿੱਚ ਅਗਵਾਈ ਕਰਨ ਵਾਲੇ ਖਿਡਾਰੀ ਪੈਦਾ ਕੀਤੇ ਜਾਣਗੇ। 

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD