Wednesday, 08 May 2024

 

 

ਖ਼ਾਸ ਖਬਰਾਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ

 

ਚੰਦਰ ਬਾਬੂ ਨਾਇਡੂ ਵੱਲੋਂ ਬਾਦਲ ਨਾਲ ਮੁਲਾਕਾਤ

ਬਾਦਲ ਵੱਲੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਪੰਜਾਬ 'ਚ ਮੱਛੀ ਪਾਲਣ ਦੇ ਖੇਤਰ ਦੇ ਵਿਕਾਸ ਲਈ ਸਮਝੌਤਾ ਸਹੀਬੰਦ ਕਰਨ ਦੀ ਅਪੀਲ

Web Admin

Web Admin

5 Dariya News

ਚੰਡੀਗੜ੍ਹ , 19 May 2015

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਮੱਛੀ ਪਾਲਣ ਅਤੇ ਇਸ ਸਬੰਧ ਵਿੱਚ ਵਰਤੀ ਜਾਣ ਵਾਲੀ ਤਕਨਾਲੋਜੀ ਦੇ ਖੇਤਰ ਵਿੱਚ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦਰਮਿਆਨ ਲੰਮੀ ਭਾਈਵਾਲੀ ਵਾਲੇ ਸਹਿਮਤੀ ਪੱਤਰ 'ਤੇ ਸਹੀ ਪਾਉਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਇਹ ਬੇਨਤੀ ਨਾਇਡੂ ਨੂੰ ਉਸ ਵੇਲੇ ਕੀਤੀ ਜਦੋਂ ਉਹ ਅੱਜ ਸ਼ਾਮ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲਣ ਲਈ ਆਏ।ਵਿਚਾਰ-ਚਰਚਾ ਦੌਰਾਨ ਸ. ਬਾਦਲ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਮੱਛੀ ਦਾ ਉਤਪਾਦਨ ਪ੍ਰਤੀ ਹੈਕਟੇਅਰ 9076 ਕਿਲੋਗ੍ਰਾਮ ਹੁੰਦਾ ਹੈ ਜੋ ਕਿ 4000 ਕਿਲੋਗ੍ਰਾਮ ਦੀ ਕੌਮੀ ਔਸਤ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਸ੍ਰੀ ਨਾਇਡੂ ਨੂੰ ਇਹ ਵੀ ਦੱਸਿਆ ਕਿ ਪੰਜਾਬ ਨੇ ਹਾਲ ਹੀ ਵਿੱਚ 600 ਏਕੜ ਰਕਬੇ ਵਿੱਚ ਅਤਿ ਆਧੁਨਿਕ ਮੱਛੀ ਫਾਰਮ ਦਾ ਪਾਇਲਟ ਪ੍ਰਾਜੈਕਟ ਆਰੰਭਿਆ ਹੈ ਜੋ ਕਿ ਮੱਛੀ ਪਾਲਕਾਂ ਲਈ ਇਕ ਨਵੇਂ ਮਾਡਲ ਵਜੋਂ ਕੰਮ ਕਰਨ ਤੋਂ ਇਲਾਵਾ ਇਸ ਖੇਤਰ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰੇਗਾ।

 ਆਂਧਰਾ ਪ੍ਰਦੇਸ਼ ਵੱਲੋਂ ਮੱਛੀ ਉਤਪਾਦਨ ਦੇ ਖੇਤਰ ਵਿੱਚ ਇਕ ਮੋਹਰੀ ਸੂਬਾ ਹੋਣ ਦੀ ਸ਼ਲਾਘਾ ਕਰਦੇ ਹੋਏ ਸ. ਬਾਦਲ ਨੇ ਸ੍ਰੀ ਨਾਇਡੂ ਨੂੰ ਸੁਝਾਅ ਦਿੱਤਾ ਕਿ ਉਹ ਆਂਧਰਾ ਪ੍ਰਦੇਸ਼ ਦੇ ਅਗਾਂਹਵਧੂ ਮੱਛੀ ਪਾਲਕਾਂ ਤੇ ਮਾਹਿਰਾਂ ਦੀ ਇਕ ਟੀਮ ਪੰਜਾਬ ਦੇ ਦੌਰੇ 'ਤੇ ਭੇਜਣ ਜੋ ਕਿ ਉਨ੍ਹਾਂ ਦੇ ਮੱਛੀ ਪਾਲਕਾਂ ਨੂੰ ਮੱਛੀ ਪਾਲਣ ਅਤੇ ਉਸ ਨਾਲ ਸਬੰਧਤ ਟੈਕਨਾਲੋਜੀ ਬਾਰੇ ਸਲਾਹ ਦੇਣ। ਸ. ਬਾਦਲ ਨੇ ਅੱਗੇ ਕਿਹਾ ਕਿ ਦੋਵਾਂ ਸੂਬਿਆਂ ਦੇ ਵਧੀਆ ਅਮਲਾਂ ਤੋਂ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਮੱਛੀ ਪਾਲਕਾਂ ਦਾ ਲਗਾਤਾਰ ਇਕ-ਦੂਜੇ ਸੂਬੇ ਵਿੱਚ ਜਾ ਕੇ ਗਿਆਨ ਹਾਸਲ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸ੍ਰੀ ਨਾਇਡੂ ਨੂੰ ਅਪੀਲ ਕੀਤੀ ਕਿ ਉਹ ਮੱਛੀ ਦੇ ਖੇਤਰ ਵਿੱਚੋਂ ਵੱਧ ਤੋਂ ਵੱਧ ਸਮਰਥਾ ਦਾ ਫਾਇਦਾ ਉਠਾਉਣ ਲਈ ਆਪਣੇ ਇਕ ਜਾਂ ਦੋ ਸੇਵਾ-ਮੁਕਤ ਮੱਛੀ ਮਾਹਿਰਾਂ ਜਾਂ ਵਿਗਿਆਨੀਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ। ਸ੍ਰੀ ਨਾਇਡੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਮੱਛੀ ਪਾਲਕਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਦੇ ਵਧੀਆ ਅਮਲਾਂ ਨੂੰ ਅਪਨਾਉਣ ਲਈ ਉਹ ਪੰਜਾਬ ਨੂੰ ਹਰ ਮਦਦ ਤੇ ਸਹਿਯੋਗ ਮੁਹੱਈਆ ਕਰਵਾਉਣਗੇ। 

ਉਨ੍ਹਾਂ ਨੇ ਅਗਾਂਹਵਧੂ ਡੇਅਰੀ ਕਿਸਾਨਾਂ ਤੇ ਮਾਹਿਰਾਂ ਦੇ ਆਦਾਨ-ਪ੍ਰਦਾਨ ਦੇ ਪ੍ਰੋਗਰਾਮ ਹੇਠ ਆਂਧਰਾ ਪ੍ਰਦੇਸ਼ ਵਿੱਚ ਡੇਅਰੀ ਸੈਕਟਰ ਦੇ ਵਿਕਾਸ ਲਈ ਪੰਜਾਬ ਸਰਕਾਰ ਨੂੰ ਤਕਨਾਲੋਜੀ ਤੇ ਗਿਆਨ ਮੁਹੱਈਆ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਿਰਫ ਖੇਤੀਬਾੜੀ ਹੀ ਕੌਮੀ ਘਰੇਲੂ ਉਤਪਾਦਨ ਵਿੱਚ ਜ਼ਿਆਦਾ ਯੋਗਦਾਨ ਨਹੀਂ ਦੇ ਸਕਦੀ, ਇਸ ਕਰਕੇ ਖੇਤੀ ਨਾਲ ਸਬੰਧਤ ਭੇਡ ਪਾਲਣ, ਬੱਕਰੀ ਪਾਲਣ, ਸੂਰ ਪਾਲਣ, ਮਧੂ ਮੱਖੀ ਪਾਲਣ ਤੋਂ ਇਲਾਵਾ ਬਾਗਬਾਨੀ ਤੇ ਫੁੱਲਾਂ ਦੀ ਕਾਸ਼ਤ ਵਰਗੇ ਖੇਤਰਾਂ ਦੇ ਸਮੁੱਚੇ ਵਿਕਾਸ ਦੀ ਜ਼ਰੂਰਤ ਹੈ। ਨਾਇਡੂ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਆਂਧਰਾ ਪ੍ਰਦੇਸ਼ ਦੇ ਦੁੱਧ ਉਤਪਾਦਕਾਂ ਨਾਲ ਆਪਣਾ ਵਿਸ਼ਾਲ ਤਜਰਬਾ ਤੇ ਮੁਹਾਰਤ ਸਾਂਝੀ ਕਰਨ ਲਈ ਪੰਜਾਬ ਦੇ ਅਗਾਂਹਵਧੂ ਡੇਅਰੀ ਕਿਸਾਨਾਂ ਤੇ ਮਾਹਿਰਾਂ ਦਾ ਇਕ ਵਫ਼ਦ ਉਥੇ ਭੇਜਣਗੇ ਤਾਂ ਕਿ ਆਂਧਰਾ ਵਿੱਚ ਦੁੱਧ ਦੇ ਉਤਪਾਦਨ ਨੂੰ ਵਧਾਇਆ ਜਾ ਸਕੇ।ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ੍ਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਵਧੀਕ ਮੁੱਖ ਸਕੱਤਰ (ਪਸ਼ੂ ਪਾਲਣ) ਸ੍ਰੀ ਮਨਦੀਪ ਸਿੰਘ ਸੰਧੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ.ਕੇ. ਰਾਜੂ ਹਾਜ਼ਰ ਸਨ।

 

Tags: N Chandrababu Naidu , PARKASH SINGH , PARKASH SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD