Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਦਲਿਤ ਆਗੂਆਂ ਵੱਲੋਂ ਅਜ਼ਾਦ ਉਮੀਦਵਾਰ ਦੀਪਇੰਦਰ ਢਿੱਲੋਂ ਨੂੰ ਵੋਟ ਪਾਉਣ ਦੀ ਅਪੀਲ

ਹਕੂਮਤਾਂ ਦੀ ਘੋਰ ਲਾਪ੍ਰਵਾਹੀ ਕਾਰਨ ਡੇਰਾਬਸੀ ਹਲਕਾ ਬੁਨਿਆਦੀ ਸਹੂਲਤਾਂ ਲਈ ਤਰਸ ਰਿਹੈ : ਪੁਰਖਾਲਵੀ

ਨਜ਼ਦੀਕੀ ਪਿੰਡ ਸਾਧਾਂਪੁਰ ਵਿਖੇ ਸ਼੍ਰੀ ਦੀਪਇੰਦਰ ਢਿੱਲੋਂ ਦੇ ਹੱਕ ਵਿੱਚ ਕੀਤੀ ਗਈ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਸ਼ਮਸ਼ੇਰ ਪੁਰਖਾਲਵੀ ਅਤੇ ਹੋਰ।
ਨਜ਼ਦੀਕੀ ਪਿੰਡ ਸਾਧਾਂਪੁਰ ਵਿਖੇ ਸ਼੍ਰੀ ਦੀਪਇੰਦਰ ਢਿੱਲੋਂ ਦੇ ਹੱਕ ਵਿੱਚ ਕੀਤੀ ਗਈ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਸ਼ਮਸ਼ੇਰ ਪੁਰਖਾਲਵੀ ਅਤੇ ਹੋਰ।

Web Admin

Web Admin

5 ਦਰਿਆ ਨਿਊਜ਼ (ਵਿਨੈ ਕੁਮਾਰ ਜੈਨ)

ਲਾਲੜੂ , 22 Jan 2012

ਇਸ ਖਿੱਤੇ ਦੀ ਉਘੀ ਸਮਾਜ ਸੇਵੀ ਜਥੇਬੰਦੀ ਦਲਿਤ ਚੇਤਨਾ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈਕੇ ਅੱਜ ਹਲਕਾ ਡੇਰਾਬਸੀ ਤੋਂ ਅਜਾਦ ਉਮੀਦਵਾਰ ਸ਼੍ਰੀ ਦੀਪਇੰਦਰ ਸਿੰਘ ਢਿੱਲੋਂ ਦੇ ਹੱਕ ਵਿੱਚ ਦਰਜ਼ਨ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਠੱਗ ਸਿਆਸਤਦਾਨਾਂ ਦੀਆਂ ਮੋਮੋਠੱਗਣੀਆਂ ਗੱਲਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਗੈਰ ਮਿਆਰੀ ਲਾਲਚਾਂ ਵਿੱਚ ਆਉਣ ਦੀ ਬਜਾਏ ਉਹ ਆਪਣੇ ਭਵਿੱਖ ਦੀ ਸਲਾਮਤੀ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਚੋਣ ਨਿਸ਼ਾਨ ਸਿਲਾਈ ਮਸ਼ੀਨ ਉਤੇ ਮੋਹਰਾਂ ਲਗਾਉਣ।

ਹਲਕੇ ਦੇ ਪਿੰਡਾਂ ਲਹਿਲੀ, ਹਸਨਪੁਰ, ਜਲਾਲਪੁਰ, ਲਾਲੜੂ, ਸਰਸੀਣੀ, ਡੰਗਡੈਹਰਾ, ਸਾਧਾਂਪੁਰ, ਕੁਰਲੀ, ਬਟੌਲੀ, ਜਿਊਲੀ, ਸਮਗੌਲੀ ਅਤੇ ਖੇੜੀ ਜੱਟਾਂ ਵਿੱਚ ਮੰਚ ਵੱਲੋਂ ਆਯੋਜਿਤ ਕੀਤੀਆਂ ਗਈਆਂ ਵੱਖ ਵੱਖ ਮੀਟਿੰਗਾਂ ਦੌਰਾਨ ਭਾਰੀ ਗਿਣਤੀ ਵਿੱਚ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਦਲਿਤ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਹਲਕੇ ਦੇ ਅਕਾਲੀ ਉਮੀਦਵਾਰ ਵੱਲੋਂ ਪੈਸੇ ਦੇ ਜ਼ੋਰ ਅਤੇ ਨਸ਼ਿਆਂ ਦੇ ਕੁਲਿਹਣੇ ਲਾਲਚਾਂ ਨਾਲ ਵੋਟਰਾਂ ਨੂੰ ਭਰਮਾਉਣ ਲਈ ਲੋਕਾਂ ਦੇ ਭਵਿੱਖ ਨਾਲ ਸਿਰੇ ਦਾ ਖਿਲਵਾੜ ਕੀਤਾ ਜਾ ਰਿਹਾ ਹੈ ਜਿਸ ਦੇ ਸਿੱਟੇ ਵੱਜੋਂ 18 ਦਸੰਬਰ ਨੂੰ ਮੋਗੇ ਵਿਖੇ ਅਕਾਲੀਆਂ ਵੱਲੋਂ ਕੀਤੀ ਸਿਆਸੀ ਰੈਲੀ ਦੌਰਾਨ ਪਿੰਡ ਟਰੜਕ ਦੇ ਦਲਿਤ ਨੌਜਵਾਨ ਦੀ ਮੌਤ ਹੋ ਗਈ ਪ੍ਰੰਤੂ ਪੈਸੇ ਦੀ ਧੌਂਸ ਨਾਲ ਘਟਨਾਂ ਨੂੰ ਜਨਤਕ ਨਾ ਹੋਣ ਦਿੱਤਾ। ਆਪਣੇ ਪੰਜ ਸਾਲਾਂ ਦੇ ਰਾਜ ਦੌਰਾਨ ਜਿੰਨੀ ਬੇਕਦਰੀ ਦਲਿਤ ਸਮਾਜ ਦੀ ਅਕਾਲੀਆਂ ਨੇ ਕੀਤੀ ਉਨੀ ਕਿਸੇ ਹੋਰ ਨੇ ਨਹੀਂ ਕੀਤੀ। 

ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਤੇ ਭਾਈਚਾਰਕ ਸਾਂਝ ਦੀ ਪ੍ਰਪੱਕਤਾ ਲਈ ਸ਼੍ਰੀ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਮਾਨਵ ਵਿਰੋਧੀ ਤਾਕਤਾਂ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ। ਇਸ ਮੌਕੇ ਬੋਲਦਿਆਂ ਮੰਚ ਦੇ ਆਗੂ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਸਿਆਸਤਦਾਨਾਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਖਾਤਰ ਦਲਿਤ ਸਮਾਜ ਨਾਲ ਹਮੇਸ਼ਾ ਵਿਤਕਰਾ ਅਤੇ ਵਾਅਦਾਖ਼ਿਲਾਫ਼ੀ ਕੀਤੀ ਹੈ ਜਿਸ ਕਾਰਨ ਇਹ ਸਮਾਜ ਜਿੰਦਗੀ ਦੀਆਂ ਬੁਨਿਆਦੀ ਸੁੱਖ ਸਹੂਲਤਾਂ ਤੋਂ ਵੀ ਵਿਰਵਾਂ ਰਿਹਾ ਹੈ।ਮੰਚ ਦੀ ਮੀਡੀਆ ਇੰਚਾਰਜ ਤੇ ਕੌਸਲਰ ਬਲਜੀਤ ਕੌਰ ਪੁਰਖਾਲਵੀ ਨੇ ਵੱਖ ਵੱਖ ਪਿੰਡਾਂ ਦੀਆਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਜੁੜੀਆਂ ਔਰਤਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਔਰਤਾਂ ਆਪਣੇ ਪਰਿਵਾਰਾਂ ਦੀ ਸੁਚੱਜੀ ਅਗਵਾਈ ਕਰਦਿਆਂ ਬਿਨ੍ਹਾਂ ਕਿਸੇ ਭੈ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਸੁਤੰਤਰ ਸੋਚ ਸਦਕਾ ਢਿੱਲੋਂ ਦੇ ਹੱਕ ਵਿੱਚ ਪਾਉਣ ਤਾਂ ਜੋ ਇਲਾਕੇ ਦੇ ਸੁਨਿਹਰੇ ਇਤਿਹਾਸ ਦੀ ਸ਼ੁਰੂਆਤ ਕੀਤੀ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪ ਚੰਦ ਲਹਿਲੀ, ਪ੍ਰਵੀਨ ਕੁਮਾਰ ਦੱਪਰ, ਸੁਰੇਸ਼ ਕੁਮਾਰ ਸਾਧਾਂਪੁਰ, ਸੁਰਿੰਦਰ ਸਿੰਘ ਲੰਬੜਦਾਰ, ਹਰਵਿੰਦਰ ਸਿੰਘ ਹਸਨਪੁਰ ਅਤੇ ਪਾਲ ਕੌਰ ਸਮੇਤ ਕਈ ਹੋਰ ਆਗੂ ਵੀ ਮੌਜ਼ੂਦ ਸਨ।

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD